ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੂੰ ਝੋਨੇ ਦੀ ਪੀਆਰ 126 ਕਿਸਮ ਦੀ ਹੀ ਕਾਸ਼ਤ ਕਰਨ ਦੀ ਸਿਫਾਰਿਸ਼

09:51 AM May 08, 2024 IST
ਝੋਨੇ ਦੀ ਕਿਸਮ ਪੀਆਰ 126 ਦਾ ਬੀਜ ਖਰੀਦ ਕੇ ਲਿਆਉਂਦਾ ਹੋਇਆ ਇੱਕ ਕਿਸਾਨ। ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 7 ਮਈ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ ਆਉਣ ਵਾਲੇ ਸਾਉਣੀ ਦੇ ਸੀਜ਼ਨ ਵਿੱਚ ਪੰਜਾਬ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਵੱਡੇ ਪੱਧਰ ’ਤੇ ਕੀਤੀ ਜਾਣੀ ਹੈ। ਯੂਨੀਵਰਸਿਟੀ ਵੱਲੋਂ ਬਿਜਾਈ ਲਈ ਪਰਮਲ ਝੋਨੇ ਦੀਆਂ 11 ਕਿਸਮਾਂ ਦੀ ਸਿਫ਼ਾਰਿਸ਼ ਕੀਤੀ ਗਈ ਹੈ। ਇਨ੍ਹਾਂ ਵਿੱਚ ਪੀ.ਆਰ. 121, ਪੀ.ਆਰ 122, ਪੀ.ਆਰ 126, ਪੀ.ਆਪ 128 ਅਤੇ ਪੀ.ਆਰ 131 ਪ੍ਰਮੁੱਖ ਹਨ। ਝੋਨੇ ਦੀਆਂ ਲੰਮਾ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਅਗੇਤੀ ਲਵਾਈ ਨੂੰ ਸੂਬੇ ਵਿੱਚ ਪਾਣੀ ਦਾ ਪੱਧਰ ਡਿੱਗਣ ਦਾ ਇਕ ਵੱਡਾ ਕਾਰਨ ਮੰਨਿਆ ਜਾਂਦਾ ਹੈ। ਕਿਸਾਨਾਂ ਨੂੰ ਯੂਨੀਵਰਸਿਟੀ ਵੱਲੋਂ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀਆਂ ਘੱਟ ਸਮੇਂ ਵਿੱਚ ਪੱਕਣ ਵਾਲੀਆਂ ਕਿਸਮਾਂ ਦੀ ਬਿਜਾਈ ਕਰਨ, ਤਾਂ ਜੋ ਕਿਸਾਨ ਘੱਟ ਸਮੇਂ ਵਿਚ ਖਰਚੇ ਅਤੇ ਪਾਣੀ ਦੀ ਬੱਚਤ ਦੇ ਨਾਲ-ਨਾਲ ਪੂਰਾ ਝਾੜ ਲੈ ਸਕਣ।
ਇਸੇ ਲੜੀ ਵਿਚ ਡਾ. ਗੁਰਉਪਦੇਸ਼ ਕੌਰ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਪਟਿਆਲਾ ਵੱਲੋਂ ਵੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਝੋਨੇ ਦੀ ਪੀ.ਆਰ 126 ਕਿਸਮ ਦੀ ਹੀ ਵੱਧ ਤੋਂ ਵੱਧ ਕਾਸ਼ਤ ਕਰਨ। ਇਹ ਕਿਸਮ ਬਾਕੀ ਸਾਰੀਆਂ ਕਿਸਮਾਂ ਨਾਲੋਂ ਪੱਕਣ ਵਿਚ ਘੱਟ ਸਮਾਂ, ਬਿਜਾਈ ਤੋਂ ਬਾਅਦ ਕਰੀਬ 93 ਦਿਨ ਲੈਂਦੀ ਹੈ ਅਤੇ ਔਸਤਨ ਝਾੜ 30.0 ਕੁਇੰਟਲ ਪ੍ਰਤੀ ਏਕੜ ਪ੍ਰਾਪਤ ਹੁੰਦਾ ਹੈ। ਇਸ ਕਿਸਮ ਦੀ ਬਿਜਾਈ ਕਰਕੇ ਕਿਸਾਨ ਖੇਤੀ ਖਰਚੇ, ਸਮੇਂ ਅਤੇ ਧਰਤੀ ਹੇਠਲੇ ਪਾਣੀ ਦੀ ਬੱਚਤ ਦੇ ਨਾਲ-ਨਾਲ ਚੰਗਾ ਮੁਨਾਫ਼ਾ ਲੈ ਸਕਦੇ ਹਨ।

Advertisement

Advertisement
Advertisement