ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਮਐੱਸਪੀ ਲੈਣ ਦੇ ਬਾਵਜੂਦ ਬਿਨਾ ਵਜ੍ਹਾ ਅੰਦੋਲਨ ਕਰ ਰਹੇ ਨੇ ਕਿਸਾਨ: ਰਾਜੂ

08:16 AM Jul 30, 2024 IST
ਭਾਜਪਾ ਆਗੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। -ਫ਼ੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 29 ਜੁਲਾਈ
ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਅੰਦੋਲਨ ਨੂੰ ਬਿਲਕੁਲ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਐੱਮਐੱਸਪੀ ਲੈਣ ਦੇ ਬਾਵਜੂਦ ਬਿਨਾ ਵਜ੍ਹਾ ਅੰਦੋਲਨ ਕਰ ਰਹੇ ਹਨ, ਫ਼ਿਰ ਵੀ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।
ਪਾਰਟੀ ਦੀ ਸੀਨੀਅਰ ਲੀਡਰਸਿਪ ਨਾਲ ਮੀਟਿੰਗ ਦੌਰਾਨ ਉਨ੍ਹਾਂ ਵਿਰੋਧੀ ਪਾਰਟੀਆਂ ਵੱਲੋਂ ਕੇਦਰੀ ਬਜਟ ਖਿਲਾਫ਼ ਕੀਤੇ ਜਾ ਰਹੇ ਪ੍ਰਚਾਰ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਬਰਾਬਰਤਾ ਵਾਲਾ ਬਜਟ ਹੈ ਜਿਸ ਵਿੱਚ ਗਰੀਬਾਂ, ਔਰਤਾਂ, ਕਿਸਾਨਾਂ ਅਤੇ ਨੌਜਵਾਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਦੀ ਆਲੋਚਨਾ ਕਰਦਿਆਂ ਰਾਜੂ ਨੇ ਕਿਹਾ ਕਿ ਇਨ੍ਹਾਂ ਨੂੰ ਸਰਕਾਰ ਚਲਾਉਣੀ ਨਹੀਂ ਆਉਂਦੀ ਅਤੇ 60 ਫੀਸਦ ਰਾਸ਼ੀ ਪੈਨਸ਼ਨਾਂ ਤੇ ਤਨਖਾਹਾਂ ’ਤੇ ਖਰਚ ਹੋਣ ਕਾਰਨ ਵਿਕਾਸ ਕਾਰਜ ਅਲੋਪ ਹੋ ਗਏ ਹਨ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਭੱਟੀ, ਸੂਬਾ ਸਕੱਤਰ ਕੰਵਰਵੀਰ ਸਿੰਘ ਟੌਹੜਾ, ਸਾਬਕਾ ਮੰਤਰੀ ਡਾ. ਹਰਬੰਸ ਲਾਲ ਆਦਿ ਮੌਜੂਦ ਸਨ।

Advertisement

Advertisement
Advertisement