ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੂੰ ਸਰਕਾਰਾਂ ਵੱਲੋਂ ਮੰਡੀਆਂ ਵਿੱਚ ਰੋਲਿਆ ਜਾ ਰਿਹੈ: ਵੜਿੰਗ

10:31 AM Nov 05, 2024 IST
ਦੋਦਾ ਵਿੱਚ ਕਾਂਗਰਸ ’ਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦੇ ਨਾਲ ਰਾਜਾ ਵੜਿੰਗ ਅਤੇ ਹੋਰ ਆਗੂ।

 

Advertisement

ਜਸਵੀਰ ਸਿੰਘ ਭੁੱਲਰ
ਦੋਦਾ, 4 ਨਵੰਬਰ
ਗਿੱਦੜਬਾਹਾ ਦੀ ਜ਼ਿਮਨੀ ਚੋਣ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ ਹੋ ਕੇ ਚੋਣ ਪ੍ਰਚਾਰ ਵਿੱਚ ਰੁੱਝੀਆਂ ਹਨ। ਅੱਜ ਦੋਦਾ ਵਿੱਚ ਕਾਂਗਰਸ ਦੇ ਪੰਜਾਬ ਪ੍ਰਧਾਨ ਅਤੇ ਐੱਮਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਿਆ ਜਾ ਰਿਹਾ ਹੈ ਜਿਸ ਕਰਕੇ ਬਹੁਤ ਸਾਰੇ ਕਿਸਾਨਾਂ ਨੂੰ ਆਪਣੀ ਦੀਵਾਲੀ ਮੰਡੀਆਂ ਵਿੱਚ ਹੀ ਕੱਟਣੀ ਪਈ ਹੈ। ਉਨ੍ਹਾਂ ਵੱਲੋਂ ਦੋਦਾ ਵਿੱਚ ਅੱਧੀ ਦਰਜਨ ਥਾਵਾਂ ਉੱਤੇ ਚੋਣ ਮੀਟਿੰਗਾਂ ਅਤੇ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹਵਾ ਦਾ ਰੁਖ਼ ਕਾਂਗਰਸ ਪਾਰਟੀ ਦੇ ਹੱਕ ਵਿੱਚ ਹੈ। ਉਨ੍ਹਾਂ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਸੀਨੀਅਰ ਆਗੂ ਜਬਰਜੰਗ ਸਿੰਘ ਢਿੱਲੋਂ, ਜਗਦੀਸ਼ ਕਟਾਰੀਆ ਅਤੇ ਦੋਦਾ ਦੇ ਲਾਏ ਇੰਚਾਰਜ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਪ੍ਰੇਰਣਾ ਸਦਕਾ ਸੈਂਕੜੇ ਦੇ ਕਰੀਬ ਪਰਿਵਾਰਾਂ ਵੱਲੋਂ ਦੂਜੀਆਂ ਪਾਰਟੀਆਂ ਤੋਂ ਪਾਸਾ ਕਰ ਕੇ ਕਾਂਗਰਸ ਦਾ ਹੱਥ ਫੜ ਲਿਆ ਹੈ। ਇਸ ਮੌਕੇ ਹੋਰਨਾਂ ਪਿੰਡਾਂ ਵਿੱਚੋਂ ਵੀ ਕਾਂਗਰਸ ਪਾਰਟੀ ਵਿੱਚ ਵਾਧੇ ਦੀਆਂ ਖਬ਼ਰਾਂ ਹਨ। ਇਸ ਮੌਕੇ ਸਾਬਕਾ ਸਰਪੰਚ ਸੁਖਮੰਦਰ ਸਿੰਘ ਅਤੇ ਨੰਬਰਦਾਰ ਇਕਬਾਲ ਸਿੰਘ ਵੀ ਹਾਜ਼ਰ ਸਨ।

Advertisement
Advertisement