ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆੜ੍ਹਤੀਆਂ ਤੇ ਮਜ਼ਦੂਰਾਂ ਦੀ ਹੜਤਾਲ ਕਾਰਨ ਕਿਸਾਨ ਪ੍ਰੇਸ਼ਾਨ

08:09 AM Oct 05, 2024 IST
ਖੰਨਾ ਮੰਡੀ ਵਿੱਚ ਫਸਲ ਸੰਭਾਲਦੇ ਹੋਏ ਕਿਸਾਨ ਟਿੱਕਾ ਸਿੰਘ ਤੇ ਹੋਰ।

ਜੋਗਿੰਦਰ ਸਿੰਘ ਓਬਰਾਏ
ਖੰਨਾ, 4 ਅਕਤੂਬਰ
ਆੜ੍ਹਤੀਆਂ ਤੇ ਮਜ਼ਦੂਰਾਂ ਦੀ ਹੜਤਾਲ ਕਾਰਨ ਪੰਜਾਬ ਦੀਆਂ ਮੰਡੀਆਂ ਦੇ ਹਾਲਾਤ ਦਿਨੋਂ ਦਿਨ ਵਿਗੜ ਰਹੇ ਹਨ। ਮੰਡੀਆਂ ਵਿੱਚ ਕੋਈ ਕੰਮ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨੀ ਹਨ ਕਿਉਂਕਿ ਫਸਲ ਪੱਕ ਕੇ ਤਿਆਰ ਖੜ੍ਹੀ ਹੈ ਜਿਸ ਕਾਰਨ ਕਿਸਾਨਾਂ ਨੂੰ ਫ਼ਸਲ ਖਰਾਬ ਹੋਣ ਦਾ ਡਰ ਸਤਾ ਰਿਹਾ ਹੈ। ਦੂਜੇ ਪਾਸੇ ਮਜ਼ਦੂਰਾਂ ਨੇ ਮੰਡੀਆਂ ਵਿੱਚ ਕੋਈ ਵੀ ਕੰਮ ਕਰਨ ਤੋਂ ਇਨਕਾਰ ਕੀਤਾ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਆਲੂਆਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੇ ਝੋਨੇ ਦੀਆਂ ਅਗੇਤੀਆਂ ਫਸਲਾਂ ਬੀਜੀਆਂ ਹੋਈਆਂ ਹਨ, ਜਿਸ ਕਾਰਨ ਕਿਸਾਨਾਂ ਲਈ ਛੇਤੀ ਤੋਂ ਛੇਤੀ ਫਸਲ ਵੇਚਣਾ ਜ਼ਰੂਰੀ ਹੈ। ਏਸ਼ੀਆ ਦੀ ਸਭ ਤੋਂ ਵੱਡੀ ਮੰਡੀ ਵਜੋਂ ਜਾਣੀ ਜਾਂਦੀ ਖੰਨਾ ਅਨਾਜ ਮੰਡੀ ਵਿੱਚ ਆਪਣੀ ਫਸਲ ਦੀ ਸੰਭਾਲ ਕਰਦੇ ਹੋਏ ਕਿਸਾਨ ਟਿੱਕਾ ਸਿੰਘ, ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਨੇ ਕਿਹਾ ਕਿ ਕਿਸਾਨ ਬਾਸਮਤੀ ਦੀ ਫਸਲ ਮੰਡੀ ਵਿੱਚ ਲਿਆ ਰਹੇ ਹਨ ਕਿਉਂਕਿ ਇਸ ਦੀ ਖਰੀਦ ਨਿੱਜੀ ਵਪਾਰੀਆਂ ਵੱਲੋਂ ਕੀਤੀ ਜਾਂਦੀ ਹੈ ਪਰ ਮਜ਼ਦੂਰ ਨਾ ਹੋਣ ਕਾਰਨ ਉਨ੍ਹਾਂ ਨੂੰ ਟਰਾਲੀਆਂ ਵਿੱਚੋਂ ਖੁਦ ਫਸਲ ਉਤਾਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪੱਕੀ ਫਸਲ ਨੂੰ ਲੰਬੇ ਸਮੇਂ ਤੱਕ ਨਾ ਤਾਂ ਕਿਸਾਨ ਖੇਤਾਂ ਵਿੱਚ ਖੜ੍ਹੀ ਰੱਖ ਸਕਦੇ ਹਨ ਅਤੇ ਨਾ ਹੀ ਘਰ ਵਿਚ ਸੰਭਾਲ ਸਕਦੇ ਹਨ।
ਇਸ ਮੌਕੇ ਆੜ੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਹੜਤਾਲ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਨੇ ਇਹ ਹਾਲਾਤ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਅੱਜ 5 ਅਕਤੂਬਰ ਨੂੰ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ ਜਿਸ ਵਿਚ ਅਗਲਾ ਫੈਸਲਾ ਕੀਤਾ ਜਾਵੇਗਾ ਪਰ ਉਦੋਂ ਤੱਕ ਮੰਡੀਆਂ ਬੰਦ ਰਹਿਣਗੀਆਂ।

Advertisement

Advertisement