ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਟਲਾ ਬ੍ਰਾਂਚ ਨਹਿਰ ਵਿੱਚ ਪਾਣੀ ਆਉਣ ਕਾਰਨ ਕਿਸਾਨ ਖੁਸ਼

11:17 AM Jun 16, 2024 IST
ਕੋਟਲਾ ਬ੍ਰਾਂਚ ਨਹਿਰ ਵਿੱਚ ਪਾਣੀ ਆਉਣ ਮਗਰੋਂ ਮਾਨਸਾ ਨੇੜੇ ਰਜਵਾਹੇ ਵਿੱਚ ਗਰਮੀ ਤੋਂ ਬਚਾਅ ਲਈ ਨਹਾਉਂਦੇ ਹੋਏ਼ ਨੌਜਵਾਨ। -ਫੋਟੋ: ਪੰਜਾਬੀ ਟ੍ਰਿਬਿਊਨ

ਜੋਗਿੰਦਰ ਸਿੰਘ ਮਾਨ
ਮਾਨਸਾ, 15 ਜੂਨ
ਮਾਲਵਾ ਖੇਤਰ ਦੇ ਮਾਨਸਾ, ਬਰਨਾਲਾ, ਬਠਿੰਡਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਰਜਵਾਹਿਆਂ, ਸੂਏ-ਕੱਸੀਆਂ ਨੂੰ ਪਾਣੀ ਸਪਲਾਈ ਕਰਨ ਵਾਲੀ ਕੋਟਲਾ ਬ੍ਰਾਂਚ ਵਿੱਚ ਪਾਣੀ ਆਉਣ ਨਾਲ ਕਿਸਾਨ ਖੁਸ਼ ਹਨ ਕਿਉਂਕ ਉਨ੍ਹਾਂ ਨੂੰ ਝੋਨੇ ਦੀ ਲੁਆਈ ਸੌਖਿਆਂ ਹੋਣ ਦੀ ਆਸ ਹੈ। ਸਿੰਚਾਈ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਭਲਕ ਤੱਕ ਸਾਰੀਆਂ ਟੇਲਾਂ ’ਤੇ ਪੂਰਾ ਪਾਣੀ ਪੁੱਜਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਨਹਿਰ ਦੀ ਸਫ਼ਾਈ ਲਈ ਬੰਦੀ ਕੀਤੀ ਗਈ ਸੀ ਜਿਸ ਤੋਂ ਬਾਅਦ ਪਾਣੀ ਨੂੰ ਛੱਡ ਦਿੱਤਾ ਗਿਆ ਹੈ। ਦਿਲਚਸਪ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ 11 ਜੂਨ ਤੋਂ ਝੋਨੇ ਦੀ ਲੁਆਈ ਲਈ ਸਾਰੀਆਂ ਨਹਿਰਾਂ ਤੇ ਰਜਵਾਹਿਆਂ ਵਿੱਚ ਪਾਣੀ ਛੱਡਣ ਦਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਦਾਅਵਾ ਕੀਤਾ ਗਿਆ ਸੀ ਪਰ ਕੋਟਲਾ ਬ੍ਰਾਂਚ ਵਿੱਚ ਪਾਣੀ ਨਾ ਆਉਣ ਕਾਰਨ ਲੋਕ ਪ੍ਰੇਸ਼ਾਨ ਸਨ। ਅੱਜ ਪਾਣੀ ਆਉਣ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ ਅਤੇ ਹੁਣ ਝੋਨੇ ਦੀ ਲੁਆਈ ਨਹਿਰੀ ਪਾਣੀ ਨਾਲ ਹੋਣ ਦੀ ਵੱਡੀ ਆਸ ਬੱਝੀ ਹੈ। ਸਿੰਚਾਈ ਵਿਭਾਗ ਦੇ ਮਾਨਸਾ ਸਥਿਤ ਐਕਸੀਅਨ ਜਗਮੀਤ ਸਿੰਘ ਭਾਖਰ ਨੇ ਦੱਸਿਆ ਕਿ ਇਸ ਇਲਾਕੇ ਦੀਆਂ ਨਹਿਰਾਂ ਅੱਧੇ ਤੋਂ ਜ਼ਿਆਦਾ ਭਰ ਗਈਆਂ ਹਨ ਜਿਨ੍ਹਾਂ ਦੇ ਰਾਤ ਤੱਕ ਪੂਰੇ ਭਰ ਜਾਣ ਦੀ ਉਮੀਦ ਹੈ ਅਤੇ ਸਾਰੀਆਂ ਟੇਲਾਂ ’ਤੇ ਦਿਨ ਚੜ੍ਹਦੇ ਤੱਕ ਪਾਣੀ ਪੁੱਜ ਜਾਣ ਦੀ ਉਮੀਦ ਹੈ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਨਹਿਰਾਂ ਵਿੱਚ ਪਾਣੀ ਆ ਗਿਆ ਹੈ ਜਿਸ ਕਾਰਨ ਕਿਸਾਨਾਂ ਨੂੰ ਸੁੱਖ ਦਾ ਸਾਹ ਆਇਆ ਹੈ। ਜਾਣਕਾਰੀ ਅਨੁਸਾਰ ਮਾਲਵਾ ਖੇਤਰ ਵਿਚ ਕਈ ਦਿਨ ਪਹਿਲਾਂ ਝੋਨੇ ਦੀ ਲੁਆਈ ਸ਼ੁਰੂ ਹੋ ਚੁੱਕੀ ਹੈ ਅਤੇ ਨਹਿਰ ਪਾਣੀ ਨਾ ਮਿਲਣ ਕਾਰਨ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕਿਸਾਨ ਲਗਾਤਾਰ ਸਰਕਾਰ ਨੂੰ ਨਹਿਰਾਂ ਵਿਚ ਪਾਣੀ ਛੱਡਣ ਦੀ ਅਪੀਲ ਕਰਦੇ ਆ ਰਹੇ ਸਨ।

Advertisement

Advertisement