ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੰਨੇ ਦੀ ਫਸਲ ’ਤੇ ਕੀਟਾਂ ਦੇ ਹਮਲੇ ਤੋਂ ਕਿਸਾਨ ਫਿਕਰਮੰਦ

08:08 AM Aug 30, 2024 IST
ਗੰਨੇ ਦੀ ਨੁਕਸਾਨੀ ਹੋਈ ਫ਼ਸਲ ਦਿਖਾਉਂਦੇ ਹੋਏ ਬਲਬੀਰ ਸਿੰਘ ਸਿੱਧੂ ਤੇ ਹੋਰ ਕਿਸਾਨ।

ਮਿਹਰ ਸਿੰਘ
ਕੁਰਾਲੀ, 28 ਅਗਸਤ
ਇਲਾਕੇ ਵਿੱਚ ਗੰਨੇ ਦੀ ਫ਼ਸਲ ’ਤੇ ਕੀੜੇ ਦੇ ਹਮਲੇ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਗੰਨੇ ਦੀ ਫ਼ਸਲ ਦੇ ਹੋ ਰਹੇ ਨੁਕਸਾਨ ਦੇ ਮੱਦੇਨਜ਼ਰ ਵੱਖ-ਵੱਖ ਟੀਮਾਂ ਨੇ ਅੱਜ ਚਤਾਮਲੀ ਤੇ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗੰਨੇ ਦੀ ਫ਼ਸਲ ਨੂੰ ਇਸ ਹਮਲੇ ਤੋਂ ਬਚਾਉਣ ਲਈ ਸਮੇਂ ਸਿਰ ਢੁਕਵੇਂ ਕਦਮ ਚੁੱਕੇ ਜਾਣ।
ਕੁਰਾਲੀ-ਮੋਰਿੰਡਾ ਰੋਡ ’ਤੇ ਪਿੰਡ ਚਤਾਮਲੀ ਤੇ ਧਿਆਨਪੁਰਾ ਸਮੇਤ ਇਲਾਕੇ ਦੇ ਦਰਜ਼ਨਾਂ ਪਿੰਡਾਂ ਵਿੱਚ ਕੀੜੇ ਦਾ ਹਮਲਾ ਦੇਖਣ ਨੂੰ ਮਿਲ ਰਿਹਾ ਹੈ। ਚਤਾਮਲੀ ਵਿੱਚ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਆਪਣੇ ਖੇਤਾਂ ਵਿੱਚ ਕੀੜੇ ਦੇ ਹਮਲੇ ਕਾਰਨ ਫ਼ਸਲ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ। ਸਿੱਧੂ ਤੇ ਹੋਰਨਾਂ ਕਿਸਾਨਾਂ ਨੇ ਦੱਸਿਆ ਕਿ ਕੀੜਾ ਗੰਨੇ ਦੀ ਫ਼ਸਲ ’ਤੇ ਉਪਰਲੇ ਪਾਸਿਓਂ ਹਮਲਾ ਕਰਦਾ ਹੈ ਤੇ ਆਗ ਕੋਲੋਂ ਗੰਨੇ ਦਾ ਵਾਧਾ ਰੁਕ ਜਾਂਦਾ ਹੈ ਅਤੇ ਫ਼ਸਲ ਤਬਾਹ ਹੋ ਜਾਂਦੀ ਹੈ। ਇਸੇ ਦੌਰਾਨ ਖੇਤੀਬਾੜੀ ਵਿਭਾਗ, ਖੰਡ ਮਿੱਲ ਮੋਰਿੰਡਾ ਦੇ ਮਾਹਿਰਾਂ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਨੇ ਅੱਜ ਪ੍ਰਭਾਵਿਤ ਖੇਤਾਂ ਦਾ ਦੌਰਾ ਕਰਦਿਆਂ ਫ਼ਸਲ ’ਤੇ ਕੀੜੇ ਦੇ ਹਮਲੇ ਸਬੰਧੀ ਜਾਂਚ ਕੀਤੀ। ਖੰਡ ਮਿੱਲ ਮੋਰਿੰਡਾ ਦੇ ਸੀਡੀਆਈ ਦਲਜੀਤ ਸਿੰਘ ਨੇ ਇਲਾਕੇ ਦੇ ਪਿੰਡਾਂ ਵਿੱਚ ਗੰਨੇ ਦੀ ਫ਼ਸਲ ’ਤੇ ਕੀੜੇ ਦੇ ਹਮਲੇ ਦੀ ਪੁਸ਼ਟੀ ਕੀਤੀ ਤੇ ਕਿਹਾ ਕਿ ਇਹ ‘ਟੌਪ ਬੌਰਰ’ ਬਿਮਾਰੀ ਹੈ। ਉਨ੍ਹਾਂ ਕਿਹਾ ਕਿਸਾਨਾਂ ਨੂੰ ਦਵਾਈ ਦੇ ਛਿੜਕਾਅ ਸਬੰਧੀ ਜਾਣਕਾਰੀ ਵੀ ਦਿੱਤੀ ਗਈ ਹੈ ਤੇ ਇਸ ਸਬੰਧੀ ਅਧਿਕਾਰੀਆਂ ਨੂੰ ਸੂਚਨਾ ਦੇ ਦਿੱਤੀ ਹੈ।
ਬਚਾਅ ਲਈ ਤੁਰੰਤ ਕਾਰਵਾਈ ਜ਼ਰੂਰੀ: ਡਾਇਰੈਕਟਰ
ਖੇਤੀਬਾੜੀ ਯੂਨੀਵਰਸਿਟੀ ਦੇ ਕਪੂਰਥਲਾ ਰਿਸਰਚ ਸੈਂਟਰ ਦੇ ਡਾਇਰੈਕਟਰ ਤੇ ਗੰਨਾ ਮਾਹਿਰ ਡਾ: ਗੁਲਜ਼ਾਰ ਸਿੰਘ ਸੰਘੇੜਾ ਨੇ ਦੱਸਿਆ ਕਿ ਪਿਛਲੇ ਮਹੀਨਿਆਂ ਦੌਰਾਨ ਗਰਮ ਰਹੇ ਮੌਸਮ ਕਾਰਨ ਇਸ ਬਿਮਾਰੀ ਦਾ ਹਮਲਾ ਹੋਇਆ ਹੈ, ਜਿਸ ਤੋਂ ਬਚਾਅ ਲਈ ਤੁਰੰਤ ਕਾਰਵਾਈ ਜ਼ਰੂਰੀ ਹੈ। ਉਨ੍ਹਾਂ ਕਿਸਾਨਾਂ ਨੂੰ ਮਾਹਿਰਾਂ ਦੀ ਸਿਫਾਰਸ਼ ਅਨੁਸਾਰ ਦਵਾਈ ਦੀ ਵਰਤੋਂ ਕਰਨ ਅਤੇ ਫ਼ਸਲ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਦੀ ਅਪੀਲ ਕੀਤੀ।

Advertisement

Advertisement