ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨ ਡੀਏਪੀ ਖਾਦ ਦੀ ਕਿੱਲਤ ਤੇ ਝੋਨੇ ਦੀ ਖਰੀਦ ਦੇ ਰੇੜਕੇ ਤੋਂ ਪ੍ਰੇਸ਼ਾਨ

06:53 AM Sep 19, 2024 IST

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 18 ਸਤੰਬਰ
ਡੀਏਪੀ ਖਾਦ ਦੀ ਕਿੱਲਤ ਅਤੇ ਝੋਨੇ ਦੀ ਖਰੀਦ ਦੇ ਰੇੜਕੇ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਵੱਖ-ਵੱਖ ਮੁੱਦਿਆਂ ’ਤੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਹੈ। ਇਸੇ ਲੜੀ ’ਚ 23 ਸਤੰਬਰ ਨੂੰ ਜਗਰਾਉਂ ਦੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਦਾ ਕਿਸਾਨ ਘਿਰਾਓ ਕਰਨਗੇ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਸਰਕਾਰ ’ਤੇ ਕਿਸਾਨਾਂ ਨੂੰ ਡੂੰਘੇ ਸੰਕਟ ’ਚ ਸੁੱਟਣ ਦਾ ਦੋਸ਼ ਲਾਇਆ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ ਸ਼ਾਮਲ ਹੋਏ। ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈ ਕਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਸੈਕਟਰ ਲਈ ਜ਼ਰਾ ਵੀ ਗੰਭੀਰ ਨਹੀਂ ਜਿਸ ਕਾਰਨ ਪਹਿਲਾਂ ਹੀ ਆਰਥਿਕ ਮੰਦਹਾਲੀ ਨਾਲ ਜੂਝ ਰਹੀਂ ਪੰਜਾਬ ਦੀ ਕਿਰਸਾਨੀ ਹੋਰ ਡੂੰਘੇ ਸੰਕਟ ਦਾ ਸ਼ਿਕਾਰ ਹੋਣ ਜਾ ਰਹੀ ਹੈ। ਇਸ ਸਮੇਂ ਆਲੂਆਂ ਦੀ ਬੀਜਾਈ ਬਿਲਕੁਲ ਸਿਰ ’ਤੇ ਹੈ ਅਤੇ ਕਣਕ ਦੀ ਫ਼ਸਲ ਦੀ ਬਿਜਾਈ ਵੀ ਬਿਲਕੁਲ ਨੇੜੇ ਹੈ ਜਦਕਿ ਡੀਏਪੀ ਖਾਦ ਦੀ ਕਿੱਲਤ ਆ ਰਹੀ ਹੈ। ਜੋ ਥੋੜ੍ਹੀ ਬਹੁਤ ਡੀਏਪੀ ਮਿਲ ਰਹੀ ਤਾਂ ਖਾਦ ਕੰਪਨੀਆ ਬੇਲੋੜਾ ਮਹਿੰਗੇ ਭਾਅ ਦਾ ਫਾਲਤੂ ਸਾਮਾਨ ਕਿਸਾਨਾਂ ਨੂੰ ਧੱਕੇ ਨਾਲ ਦੇ ਰਹੇ ਹਨ।

Advertisement

Advertisement