For the best experience, open
https://m.punjabitribuneonline.com
on your mobile browser.
Advertisement

ਅਨਾਜ ਮੰਡੀ ’ਚ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

10:21 AM Apr 12, 2024 IST
ਅਨਾਜ ਮੰਡੀ ’ਚ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ
ਮਾਰਕੀਟ ਕਮੇਟੀ ਦੇ ਸਕੱਤਰ ਨੂੰ ਮੰਗ ਪੱਤਰ ਦਿੰਦੇ ਹੋਏ ਕਿਸਾਨ ਆਗੂ।
Advertisement

ਪੱਤਰ ਪ੍ਰੇਰਕ
ਰਤੀਆ, 11 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਾਥੀਆਂ ਨੇ ਅਨਾਜ ਮੰਡੀ ਦੀਆਂ ਸਮੱਸਿਆਵਾਂ ਸਬੰਧੀ ਮਾਰਕੀਟ ਕਮੇਟੀ ਰਤੀਆ ਦੇ ਸਕੱਤਰ ਨਾਲ ਮੁਲਾਕਾਤ ਕੀਤੀ। ਬਲਾਕ ਪ੍ਰਧਾਨ ਗੁਰਲਾਲ ਸਿੰਘ ਨੇ ਦੱਸਿਆ ਕਿ ਹਰ ਸਾਲ ਰਤੀਆ ਸ਼ਹਿਰ ਦੀ ਅਨਾਜ ਮੰਡੀ ਵਿੱਚ ਸਫ਼ਾਈ ਨਾ ਹੋਣ ਤੇ ਕਿਸਾਨਾਂ ਨੂੰ ਹੋਰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੀਣ ਵਾਲੇ ਪਾਣੀ ਦੀ ਸਮੱਸਿਆ ਅਤੇ ਬਾਥਰੂਮਾਂ ਵਿੱਚ ਸਫ਼ਾਈ ਨਾ ਹੋਣ ਅਤੇ ਕਿਸਾਨਾਂ ਨੂੰ ਸਮੇਂ ਸਿਰ ਬਾਰਦਾਨਾ ਨਾ ਮਿਲਣਾ ਆਦਿ ਮੁਸ਼ਕਲਾਂ ਹਨ। ਉਨ੍ਹਾਂ ਮੰਗ ਕੀਤੀ ਕਿ ਅਨਾਜ ਮੰਡੀ ਵਿੱਚ ਚੌਕੀਦਾਰ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਮੰਡੀ ਵਿੱਚ ਹੋਣ ਵਾਲੀਆਂ ਚੋਰੀਆਂ ਨੂੰ ਰੋਕਿਆ ਜਾ ਸਕੇ। ਇਸ ਸਮੇਂ ਦੋਸਤ ਨਿਰਭੈ ਸਿੰਘ, ਗੁਰਲਾਲ ਸਿੰਘ, ਗਗਨ ਭੁੱਲਰ, ਕਰਮਜੀਤ ਸਿੰਘ ਕੱਮੂ, ਲਹਿਰੀ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×