For the best experience, open
https://m.punjabitribuneonline.com
on your mobile browser.
Advertisement

ਖੇਤੀ ਮੋਟਰਾਂ ਲਈ ਬਿਜਲੀ ਆਉਣ ਨਾ ਕਾਰਨ ਕਿਸਾਨ ਪ੍ਰੇਸ਼ਾਨ

07:36 AM Jul 29, 2024 IST
ਖੇਤੀ ਮੋਟਰਾਂ ਲਈ ਬਿਜਲੀ ਆਉਣ ਨਾ ਕਾਰਨ ਕਿਸਾਨ ਪ੍ਰੇਸ਼ਾਨ
Advertisement

ਪੱਤਰ ਪ੍ਰੇਰਕ
ਲਹਿਰਾਗਾਗਾ, 28 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਪਿੰਡ ਇਕਾਈ ਸੰਗਤਪੁਰਾ ਦੀ ਮੀਟਿੰਗ ਇਕਾਈ ਪ੍ਰਧਾਨ ਦਰਸ਼ਨ ਸਿੰਘ ਸੰਗਤਪੁਰਾ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਖੇਤੀ ਮੋਟਰਾਂ ਨੂੰ ਗਿਦੜਿਆਣੀ ਅਤੇ ਗੰਢੂਆਂ ਗਰਿੱਡ ਤੋਂ ਬਿਜਲੀ ਸਪਲਾਈ ਪੂਰੀ ਨਾ ਮਿਲਣ ਕਾਰਨ ਕਿਸਾਨਾਂ ਨੇ ਰੋਸ ਪ੍ਰਗਟਾਇਆ। ਜਥੇਬੰਦੀ ਦੇ ਇਕਾਈ ਪ੍ਰਧਾਨ ਦਰਸ਼ਨ ਸਿੰਘ ਸੰਗਤਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿਰਵਿਘਨ ਬਿਜਲੀ ਸਪਲਾਈ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਖੇਤੀ ਮੋਟਰਾਂ ਨੂੰ ਗਿਦੜਿਆਣੀ ਅਤੇ ਗੰਢੂਆਂ ਗਰਿੱਡ ਤੋਂ ਬਿਜਲੀ ਸਪਲਾਈ ਦਿੱਤੀ ਹੋਈ ਹੈ, ਪਰ ਸਮੇਂ ਮੁਤਾਬਕ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਨਹੀਂ ਆ ਰਹੀ। ਇਸ ਕਰਕੇ ਝੋਨੇ ਦੀ ਫਸਲ ਸੁੱਕਣ ਦੇ ਕਿਨਾਰੇ ਹੈ। ਉਨ੍ਹਾਂ ਪਾਵਰਕੌਮ ਤੋਂ ਮੰਗ ਕੀਤੀ ਕਿ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਦੀ ਸਮੱਸਿਆ ਫੌਰੀ ਹੱਲ ਨਾ ਕੀਤੀ ਤਾਂ ਐਕਸੀਅਨ ਦਫ਼ਤਰ ਲਹਿਰਾਗਾਗਾ ਅੱਗੇ ਧਰਨਾ ਦਿੱਤਾ ਜਾਵੇਗਾ। ਦੂਜੇ ਪਾਸੇ ਐੱਸਡੀਓ ਦਾ ਕਹਿਣਾ ਹੈ ਕਿ ਪਾਵਰਕੌਮ ਦੇ ਕੰਟਰੋਲ ਰੂਮ ਦੇ ਆਦੇਸ਼ ਅਨੁਸਾਰ ਬਿਜਲੀ ਸਪਲਾਈ ਕੀਤੀ ਜਾਂਦੀ ਹੈ। ਇਸ ਮੌਕੇ ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ, ਦੇਵ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×