ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਗੁਰਮੀਤ ਖੁੱਡੀਆਂ ਨੂੰ ਕੀਤੇ ਤਿੱਖੇ ਸਵਾਲ

08:48 AM Apr 23, 2024 IST
ਮਾਨਸਾ ਵਿੱਚ ’ਆਪ’ ਉਮੀਦਵਾਰ ਗੁਰਮੀਤ ਖੁੱਡੀਆਂ ਨੂੰ ਸਵਾਲ ਕਰਦੇ ਹੋਏ ਕਿਸਾਨ।

ਮਾਨਸਾ (ਜੋਗਿੰਦਰ ਸਿੰਘ ਮਾਨ): ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਅੱਜ ਇੱਥੇ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੀ ਜ਼ਿਲ੍ਹਾ ਕਮੇਟੀ ਵੱਲੋਂ ਰਾਜਸੀ ਸਮਾਗਮ ਵਿੱਚ ਸ਼ਾਮਲ ਹੋਣ ਦੌਰਾਨ ਸਵਾਲ ਪੁੱਛੇ ਗਏ। ਇਹ ਸਵਾਲ ਪੁਲੀਸ ਦੇ ਵੱਡੇ ਅਧਿਕਾਰੀਆਂ ਦੀ ਤਾਇਨਾਤੀ ਦੌਰਾਨ ਅਤੇ ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਦੀ ਮੌਜੂਦਗੀ ਵਿੱਚ ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ ਵੱਲੋਂ ਪੁੱਛੇ ਗਏ। ਮੰਤਰੀ ਸ੍ਰੀ ਖੁੱਡੀਆਂ ਵੱਲੋਂ ਸਵਾਲਾਂ ਦੇ ਜਵਾਬ ਦੇਣ ਮਗਰੋਂ ਰਾਜਸੀ ਸਮਾਗਮ ਆਮ ਵਾਂਗ ਆਰੰਭ ਹੋਇਆ।ਜਥੇਬੰਦੀ ਦੇ ਸੂਬਾਈ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਪਿੰਡ ਕੁਲਰੀਆਂ ਦਾ ਜ਼ਮੀਨੀ ਮਸਲਾ ਪਿਛਲੇ ਸਾਲ ਤੋਂ ਲਟਕ ਰਿਹਾ ਹੈ। ਜਥੇਬੰਦੀ ਨੇ ਸਵਾਲ ਕਰਦਿਆਂ ਕਿਹਾ ਕਿ ਪਿੰਡ ਕੁਲਰੀਆਂ ਵਿੱਚ ਜ਼ਮੀਨ ਦੀ ਲੜਾਈ ਲੜਨ ਵਾਲੀ ਧਿਰ ਉਪਰ ਜੀਪ ਚੜ੍ਹਾ ਕੇ ਜ਼ਖ਼ਮੀ ਕਰਨ ਵਾਲੇ ਕਸੂਰਵਾਰਾਂ ਖਿਲਾਫ਼ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ, ਸਗੋਂ ਪੁਲੀਸ ਤੋਂ ਇਨਸਾਫ਼ ਲੈਣ ਲਈ ਤਿੰਨ ਮਹੀਨਿਆਂ ਤੋਂ ਲਗਾਤਾਰ ਲੜਾਈ ਲੜੀ ਜਾ ਰਹੀ ਹੈ। ਜਥੇਬੰਦੀ ਨੇ ਸਵਾਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਾਇਲੋ ਪਲਾਂਟ ਨੂੰ ਕਣਕ ਖਰੀਦਣ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ, ਜੋ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਰਾਹ ਪੱਧਰਾ ਕਰਦੀ ਹੈ। ਉਨ੍ਹਾਂ ਵਜ਼ੀਰ ਤੋਂ ਮਾਨਸਾ ਦੇ ਵਿਧਾਇਕ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਘੇਰਨ ਲਈ ਮੁੱਖ ਮੰਤਰੀ ਲਈ ਵੀ ਸਵਾਲ ਪੁੱਛਿਆ, ਜਿਸ ਦਾ ਸ੍ਰੀ ਖੁੱਡੀਆਂ ਵੱਲੋਂ ਗੋਲ-ਮੋਲ ਜਵਾਬ ਦਿੱਤਾ ਗਿਆ।

Advertisement

Advertisement
Advertisement