ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੂੰਗੀ ਦੀ ਫ਼ਸਲ ਖੇਤਾਂ ਵਿੱਚ ਹੀ ਵਾਹੁਣ ਲੱਗੇ ਕਿਸਾਨ

07:46 AM Jul 12, 2024 IST
ਪਿੰਡ ਭੈਣੀਬਾਘਾ ਵਿੱਚ ਖ਼ਰਾਬ ਹੋਈ ਮੂੰਗੀ ਦੀ ਫ਼ਸਲ ਵਾਹੁੰਦਾ ਹੋਇਆ ਕਿਸਾਨ।

ਜੋਗਿੰਦਰ ਸਿੰਘ ਮਾਨ
ਮਾਨਸਾ, 11 ਜੁਲਾਈ
ਸਰਕਾਰੀ ਦੇ ਲਾਰਿਆਂ ਤੋਂ ਅੱਕੇ ਮਾਲਵਾ ਖੇਤਰ ਦੇ ਕੁਝ ਕਿਸਾਨ ਮੂੰਗੀ ਦੀ ਫ਼ਸਲ ਖੇਤਾਂ ਵਿੱਚ ਹੀ ਵਾਹੁਣ ਲਈ ਮਜਬੂਰ ਹਨ। ਫਸਲ ਵਾਹੁਣ ਦਾ ਅਸਲ ਕਾਰਨ ਮੀਂਹ ਕਾਰਨ ਫਸਲ ਦਾ ਖਰਾਬ ਹੋਣਾ ਅਤੇ ਮੰਡੀਆਂ ’ਚ ਫ਼ਸਲ ਦਾ ਸਹੀ ਭਾਅ ਨਾ ਮਿਲਣਾ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਵਿੱਚ ਕਿਸਾਨ ਨੇ ਨਰਮੇ ਵਾਂਗ ਮੂੰਗੀ ਦੀ ਫ਼ਸਲ ਖੇਤਾਂ ਵਿੱਚ ਹੀ ਵਾਹ ਦਿੱਤੀ ਹੈ। ਦੂਜਾ ਕਿਸਾਨ ਪਰਗਟ ਸਿੰਘ ਨੇ ਡੇਢ ਏਕੜ ਮੂੰਗੀ ਦੀ ਫ਼ਸਲ ਵਾਹ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ’ਚ ਲਗਪੱਗ 700 ਏਕੜ ਮੂੰਗੀ ਅਤੇ ਮੱਕੀ ਦੀ ਫ਼ਸਲ ਦੀ ਬਿਜਾਈ ਹੋਈ ਸੀ ਪਰ ਕਿਸੇ ਵੀ ਕਿਸਾਨ ਨੂੰ ਇਸ ਦਾ ਸਰਕਾਰ ਵੱਲੋਂ ਦਿੱਤੇ ਗਏ ਵਾਅਦਿਆਂ ਅਤੇ ਦਾਅਵਿਆਂ ਮੁਤਾਬਕ ਲਾਭ ਪ੍ਰਾਪਤ ਨਹੀਂ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਫ਼ਸਲ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਦਿੱਲੀ ਦੀ ਤਰਜ਼ ’ਤੇ ਬਿਨਾਂ ਗਿਰਦਾਵਰੀ ਕਰਵਾਏ 100 ਫੀਸਦੀ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ।

Advertisement

Advertisement
Advertisement