For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ

07:02 AM Feb 29, 2024 IST
ਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ
ਮੋਦੀ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਿਸਾਨ।
Advertisement

ਤਪਾ ਮੰਡੀ: ਭਾਰਤੀ ਕਿਸਾਨ ਯੂਨੀਅਨ (ਡਕੌਂਦਾ, ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਦੀ ਅਗਵਾਈ ਵਿੱਚ ਤਹਿਸੀਲ ਕੰਪਲੈਕਸ ਦੇ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ ਅਤੇ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ’ਤੇ ਲਾਠੀਚਾਰਜ, ਅੱਥਰੂ ਗੈਸ ਅਤੇ ਫਾਇਰਿੰਗ ਕਰਕੇ ਨੌਜਵਾਨ ਸ਼ੁਭਕਰਨ ਨੂੰ ਸ਼ਹੀਦ ਕੀਤਾ ਗਿਆ ਹੈ ਜੋ ਜਨਰਲ ਡਾਇਰ ਦੀ ਮਿਸਾਲ ਤਾਜ਼ਾ ਕਰਦਾ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਪਰਿਵਾਰ ਦਾ ਪੂਰਾ ਕਰਜ਼ ਮੁਆਫ਼ ਕਰਨ, ਸ਼ੁਭਕਰਨ ਨੂੰ ਸ਼ਹੀਦ ਦਾ ਦਰਜਾ ਦੇਣ, ਪਰਿਵਾਰ ਨੂੰ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ। -ਪੱਤਰ ਪ੍ਰੇਰਕ

Advertisement

Advertisement
Author Image

joginder kumar

View all posts

Advertisement
Advertisement
×