ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ

01:36 PM Jun 05, 2023 IST

ਹਰਜੀਤ ਸਿੰਘ

Advertisement

ਜ਼ੀਰਕਪੁਰ, 4 ਜੂਨ

ਭਾਰਤੀ ਕਿਸਾਨ ਯੂਨੀਅਨ (ਪੁਆਧ) ਨੇ ਅੱਜ ਇੱਥੇ ਪਟਿਆਲਾ ਚੌਕ ਵਿੱਚ ਪ੍ਰਧਾਨ ਤਰਲੋਚਨ ਸਿੰਘ ਦੀ ਅਗਵਾਈ ਹੇਠ ਪਹਿਲਵਾਨਾਂ ਦੇ ਹੱਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਆਗੂਆਂ ਨੇ ਕਿਹਾ ਕਿ ਮਹਿਲਾ ਪਹਿਲਵਾਨ ਇਨਸਾਫ਼ ਲਈ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨਾ ਦੇ ਰਹੀਆਂ ਸਨ। ਦਿੱਲੀ ਪੁਲੀਸ ਵੱਲੋਂ ਮਹਿਲਾ ਪਹਿਲਵਾਨਾਂ ਨਾਲ ਕੀਤੀ ਵਧੀਕੀ ਨਿੰਦਣਯੋਗ ਹੈ। ਆਗੂਆਂ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਲਗਾਤਾਰ ਬਚਾਅ ਕਰ ਰਹੀ ਹੈ। ਇਸ ਮੌਕੇ ਪ੍ਰਧਾਨ ਅਮਰ ਸਿੰਘ ਛੱਤ, ਖਜ਼ਾਨਚੀ ਹਰਬੰਸ ਸਿੰਘ, ਮੀਤ ਪ੍ਰਧਾਨ ਰੁਸ਼ਤਮ ਸ਼ੇਖ, ਗੁਰਪਾਲ ਸਿੰਘ ਲੋਹਗੜ੍ਹ, ਦੀਦਾਰ ਸਿੰਘ ਸਤਾਬਗੜ੍ਹ, ਗੁਰਪ੍ਰੀਤ ਸਿੰਘ ਭਬਾਤ, ਪ੍ਰੇਮ ਸਿੰਘ ਸਤਾਬਗੜ੍ਹ, ਅਵਤਾਰ ਸਿੰਘ ਛੱਤ, ਹੈੱਪੀ ਛੱਤ, ਬਿੰਦਰ ਭਬਾਤ, ਵਿਸ਼ਾਲ ਸੈਣੀ ਭਬਾਤ ਨੇ ਸੰਬੋਧਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਮੁਲਜ਼ਮ ਬ੍ਰਿਜ ਭੂਸ਼ਨ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

Advertisement

Advertisement