ਕਿਸਾਨਾਂ ਨੇ ਐੱਸਡੀਐੱਮ ਦਫਤਰ ਮੂਹਰੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
02:13 PM Oct 03, 2023 IST
ਦੇਵਿੰਦਰ ਸਿੰੰਘ ਜੱਗੀ
ਪਾਇਲ, 3 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋ ਅੱਜ ਐੱਸਡੀਐਮ ਪਾਇਲ ਦੇ ਦਫਤਰ ਮੂਹਰੇ ਪ੍ਰਦਰਸ਼ਨ ਕਰਦਿਆਂ 'ਕਾਲ਼ਾ ਦਵਿਸ' ਤਹਿਤ ਲਖੀਮਪੁਰ ਖੀਰੀ ਹਿੰਸਾ ਲਈ ਇਨਸਾਫ਼ ਲਈ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਲਖੀਮਪੁਰ ਖੀਰੀ 'ਚ ਕਿਸਾਨਾਂ ਨੂੰ ਸ਼ਹੀਦ ਕਰਨ ਵਾਲਿਆਂ ਨੂੰ ਹਿੱਕ ਨਾਲ ਲਾਈ ਬੈਠੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਲਾਕੇ ਦੇ ਕਿਸਾਨ ਆਗੂਆਂ ਵਿਰੁੱਧ ਮੜ੍ਹੇ ਗਏ ਸਰਾਸਰ ਨਾਜਾਇਜ਼ ਕੇਸ ਰੱਦ ਕੀਤੇ ਜਾਣ, ਸ਼ਹੀਦਾਂ ਦੇ ਵਾਰਸ ਪਰਿਵਾਰਾਂ ਦੇ 1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਤੁਰੰਤ ਦਿੱਤੀ ਜਾਵੇ, ਸਾਰੇ ਜ਼ਖਮੀਆਂ ਦੇ ਇਲਾਜ ਦਾ ਪੂਰਾ ਖਰਚਾ ਅਤੇ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਧਰਨੇ ਨੂੰ ਜ਼ਿਲ੍ਹਾ ਜਰਨਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਹਾਕਮ ਸਿੰਘ ਜਰਗੜੀ, ਬਲਵੰਤ ਸਿੰਘ ਘੁਡਾਣੀ, ਦਵਿੰਦਰ ਸਿੰਘ ਘਲੋਟੀ, ਜਸਵੀਰ ਸਿੰਘ ਅਸ਼ਗਰੀਪੁਰ ਤੇ ਭਜਨ ਸਿੰਘ ਸਿਆੜ ਨੇ ਸੰਬੋਧਨ ਕੀਤਾ।
Advertisement
Advertisement