ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਿਆ

09:25 AM Aug 11, 2024 IST
ਮਾਲੇਰਕੋਟਲਾ ਵਿੱਚ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਦੇ ਹੋਏ ਕਿਸਾਨ। -ਫੋਟੋ: ਰਾਣੂ

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 10 ਅਗਸਤ
ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ, ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ )ਦੇ ਜ਼ਿਲ੍ਹਾ ਪ੍ਰਧਾਨ ਬੂਟਾ ਖਾਂ ਸੰਘੈਣ ਦੀ ਅਗਵਾਈ ਹੇਠ ਡੀਸੀ ਦਫ਼ਤਰ ਅੱਗੇ ਵਿਸ਼ਵ ਵਪਾਰ ਸੰਸਥਾ ਦਾ ਪੁਤਲਾ ਫੂਕਿਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਕੇਵਲ ਸਿੰਘ ਭੜੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਫ਼ੌਜਦਾਰੀ ਕਾਨੂੰਨ ਅਸਲ ਵਿੱਚ ਸਾਮਰਾਜੀ ਮੁਲਕਾਂ ਦੀ ਅੰਨ੍ਹੀ ਲੁੱਟ ਅਤੇ ਦਾਬੇ ਨੂੰ ਮੁਲਕ ਦੇ ਲੋਕਾਂ ’ਤੇ ਹੋਰ ਮਜ਼ਬੂਤ ਕਰਨ ਦਾ ਸਾਧਨ ਹਨ। ਭਾਰਤੀ ਹਾਕਮਾਂ ਵੱਲੋਂ ਅਖੌਤੀ ਸੁਧਾਰਾਂ ਦੇ ਪਰਦੇ ਹੇਠ ਦੇਸ਼ ਦੀ ਕਿਰਤ ਸ਼ਕਤੀ, ਜਲ, ਜੰਗਲ , ਜ਼ਮੀਨਾਂ ਤੇ ਹੋਰ ਕੁਦਰਤੀ ਸੋਮਿਆਂ ਨੂੰ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਹੱਥੋਂ ਲੁਟਾਉਣ ਦੇ ਲਈ ਹਰ ਹਰਬਾ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਫ਼ੌਜਦਾਰੀ ਕਾਨੂੰਨਾਂ ਸਮੇਤ ਸਾਰੇ ਜਾਬਰ ਕਾਨੂੰਨ ਰੱਦ ਕੀਤੇ ਜਾਣ। ਇਸ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਬੁੱਧੀਜੀਵੀ ਤੇ ਜਮੂਹਰੀ ਹੱਕਾਂ ਦੇ ਕਾਰਕੁਨ ਰਿਹਾਅ ਕੀਤੇ ਜਾਣ। ਅਰੁੰਧਤੀ ਰਾਏ ਤੇ ਪ੍ਰੋ. ਸ਼ੌਕਤ ਹੁਸੈਨ ਖ਼ਿਲਾਫ਼ ਕੇਸ ਚਲਾਉਣ ਦਾ ਫ਼ੈਸਲਾ ਰੱਦ ਕੀਤਾ ਜਾਵੇ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਕੈਦੀ ਫੌਰੀ ਰਿਹਾਅ ਕੀਤੇ ਜਾਣ। ਇਸ ਮੌਕੇ ਨਿਰਮਲ ਸਿੰਘ ਅਲੀਪੁਰ, ਸਰਬਜੀਤ ਸਿੰਘ ਭੁਰਥਲਾ, ਰਵਿੰਦਰ ਸਿੰਘ ਕਾਸਮਪੁਰ, ਚਰਨਜੀਤ ਸਿੰਘ ਹਥਨ, ਜਗਰੂਪ ਸਿੰਘ ਖੁਰਦ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਆਗੂ ਨਰਿੰਦਰਜੀਤ ਸਿੰਘ ਸਲਾਰ ਆਦਿ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement