ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਪੰਜਾਬ ਸਣੇ ਪੰਜ ਰਾਜਾਂ ’ਚ ਰੇਲਾਂ ਦਾ ਚੱਕਾ ਜਾਮ

07:02 AM Oct 04, 2024 IST
ਅੰਮ੍ਰਿਤਸਰ ਵਿਚ ਰੇਲ ਪੱਟੜੀ ’ਤੇ ਧਰਨਾ ਲਾਈ ਬੈਠੇ ਕਿਸਾਨ। -ਫੋਟੋ: ਪੀਟੀਆਈ

* ਲਖੀਮਪੁਰ ਖੀਰੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਤੇ ਕਿਸਾਨੀ ਮਸਲੇ ਹੱਲ ਕਰਨ ਦੀ ਮੰਗ ਕੀਤੀ

Advertisement

ਆਤਿਸ਼ ਗੁਪਤਾ
ਚੰਡੀਗੜ੍ਹ, 3 ਅਕਤੂਬਰ
ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਇਨਸਾਫ਼ ਦਿਵਾਉਣ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਰੇਲ ਗੱਡੀਆਂ ਰੋਕ ਕੇ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਔਰਤਾਂ ਤੇ ਬਜ਼ੁਰਗਾਂ ਨੇ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚ ਤਿੰਨ ਦਰਜਨ ਤੋਂ ਵੱਧ ਥਾਵਾਂ ’ਤੇ ਰੇਲਾਂ ਰੋਕ ਕੇ ਪ੍ਰਦਰਸ਼ਨ ਕੀਤੇ। ਕਿਸਾਨਾਂ ਤੇ ਮਜ਼ਦੂਰਾਂ ਨੇ ਰੇਲਵੇ ਟਰੈਕ ’ਤੇ ਦੋ ਘੰਟੇ ਬੈਠ ਕੇ ਧਰਨਾ ਦਿੱਤਾ ਅਤੇ ਕੇਂਦਰ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ।

ਅੰਮ੍ਰਿਤਸਰ ਵਿਚ ਰੇਲ ਪੱਟੜੀ ’ਤੇ ਧਰਨਾ ਲਾਈ ਬੈਠੀਆਂ ਕਿਸਾਨ ਬੀਬੀਆਂ। -ਫੋਟੋ: ਪੀਟੀਆਈ

ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਲੱਗੇ ਕਿਸਾਨ ਧਰਨਿਆਂ ਨੂੰ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਰਣਜੀਤ ਸਿੰਘ ਰਾਜੂ, ਅਮਰਜੀਤ ਸਿੰਘ ਮੋਹੜੀ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਕੇ ਪੈਦਲ ਵਾਪਸ ਜਾ ਰਹੇ ਕਿਸਾਨਾਂ ਨੂੰ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਆਪਣੀ ਤੇਜ਼ ਰਫ਼ਤਾਰ ਐੱਸਯੂਵੀ ਨਾਲ ਦਰੜ ਦਿੱਤਾ ਸੀ। ਇਸ ਘਟਨਾ ਵਿਚ ਚਾਰ ਕਿਸਾਨਾਂ ਤੇ ਪੱਤਰਕਾਰ ਦੀ ਜਾਨ ਗਈ ਸੀ। ਆਗੂਆਂ ਨੇ ਕਿਹਾ ਕਿ ਇਸ ਘਟਨਾ ਨੂੰ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਪੁਲੀਸ ਨੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਹੈ। ਆਗੂਆਂ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਪੀੜਤਾਂ ਨੂੰ ਇਨਸਾਫ਼ ਦਿੱਤਾ ਜਾਵੇ। ਲਖੀਮਪੁਰ ਦੇ ਸ਼ਹੀਦ ਕਿਸਾਨਾਂ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾ। ਧਰਨਿਆਂ ਨੂੰ ਪਰਮਜੀਤ ਮੱਧ ਪ੍ਰਦੇਸ਼, ਅਨੰਦ ਤਾਮਿਲਨਾਡੂ, ਜਸਵਿੰਦਰ ਲੌਂਗੋਵਾਲ, ਸੁਰਜੀਤ ਸਿੰਘ ਫੂਲ, ਸੁਖਵਿੰਦਰ ਸਿੰਘ ਸਭਰਾ, ਜੰਗ ਸਿੰਘ ਭਟੇਰੀ, ਦਿਲਬਾਗ ਸਿੰਘ ਗਿੱਲ, ਮਲਕੀਤ ਸਿੰਘ ਗੁਲਾਮੀਵਾਲਾ, ਓਂਕਾਰ ਸਿੰਘ ਭੰਗਾਲਾ, ਗੁਰ ਅਮਨੀਤ ਮਾਂਗਟ, ਮਨਜੀਤ ਸਿੰਘ ਰਾਏ ਸਣੇ ਵੱਡੀ ਗਿਣਤੀ ਵਿੱਚ ਕਿਸਾਨ ਆਗੂਆਂ ਨੇ ਸੰਬੋਧਨ ਕੀਤਾ।

Advertisement

‘ਅੰਨਦਾਤਾ ਸਰਕਾਰ ਦੀਆਂ ਧੱਕੇਸ਼ਾਹੀਆਂ ਅੱਗੇ ਝੁਕਣ ਵਾਲਾ ਨਹੀਂ’

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਦੇਸ਼ ਦਾ ਅੰਨਦਾਤਾ ਕੇਂਦਰ ਸਰਕਾਰ ਦੀਆਂ ਧੱਕੇਸ਼ਾਹੀਆਂ ਅੱਗੇ ਝੁਕਣ ਵਾਲਾ ਨਹੀਂ ਹੈ, ਉਹ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦਿੱਲੀ ਅੰਦੋਲਨ ਖ਼ਤਮ ਕਰਵਾਉਣ ਮੌਕੇ ਫ਼ਸਲਾਂ ’ਤੇ ਐੱਮਐੱਸਪੀ ਦੀ ਕਾਨੂੰਨੀ ਗਰੰਟੀ ਸਣੇ ਹੋਰ ਮੁੱਖ ਮੰਗਾਂ ਮੰਨਣ ਦਾ ਭਰੋਸਾ ਦਿਵਾਇਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਤੇ ਮਜ਼ਦੂਰ ਕੇਂਦਰ ਸਰਕਾਰ ਨੂੰ ਵਾਅਦਾਖ਼ਿਲਾਫ਼ੀ ਯਾਦ ਦਿਵਾਉਣ ਲਈ ਦਿੱਲੀ ਕੂਚ ਕਰਨ ਲੱਗੇ ਤਾਂ ਭਾਜਪਾ ਨੇ ਹਰਿਆਣਾ ਦੀਆਂ ਹੱਦਾਂ ’ਤੇ ਵੱਡੀਆਂ-ਵੱਡੀਆਂ ਰੋਕਾਂ ਲਗਾ ਕੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਇਸੇ ਕਰਕੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਪਿਛਲੇ 8 ਮਹੀਨੇ ਤੋਂ ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ’ਤੇ ਸੰਘਰਸ਼ ਕਰ ਰਹੇ ਹਨ।

Advertisement
Tags :
Farmers organizationsFive states including PunjabJammed wheels of trainsPunjabi khabarPunjabi News