ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੇ ਆਰਡੀਨੈਂਸਾਂ ਖ਼ਿਲਾਫ਼ ਕੇਂਦਰ ਸਰਕਾਰ ਦੇ ਪੁਤਲੇ ਫੂਕੇ

10:01 AM Jul 25, 2020 IST

ਗੁਰਦੀਪ ਸਿੰਘ ਲਾਲੀ
ਸੰਗਰੂਰ, 24 ਜੁਲਾਈ

Advertisement

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਦੀ ਅਗਵਾਈ ਵਿੱਚ ਬਲਾਕ ਦੇ ਵੱਖ ਵੱਖ ਪਿੰਡਾਂ ਬਡਰੁੱਖਾਂ, ਸੰਘਰੇੜੀ, ਉਭਾਵਾਲ, ਉਪਲੀ, ਕੁਲਾਰਾਂ ਕਨੋਈ ਅਤੇ ਖੇੜੀ ਆਦਿ ਵਿੱਚ ਕੇਂਦਰ ਦੇ ਖੇਤੀ ਆਰਡੀਨੈਂਸਾਂ ਖਿਲਾਫ ਜਬਰਦਸਤ ਰੋਸ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਆਗੂਆਂ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੌਰਾਨ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਬਾਂਹ ਤਾਂ ਕੀ ਫੜਨੀ ਸੀ ਸਗੋਂ ਖੇਤੀ ਧੰਦੇ ਨੂੰ ਖ਼ਤਮ ਕਰਨ ਲਈ ਆਰਡੀਨੈਂਸ ਲਿਆਂਦੇ। ਇਸ ਮੌਕੇ ਅਸ਼ਟਾਮ ਫ਼ੀਸਾਂ ਦੇ ਵਾਧੇ ਦੀ ਵੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੇ ਉਸ ਬਿਆਨ ਦੀ ਵੀ ਸਖ਼ਤ ਨਿਖੇਧੀ ਕੀਤੀ ਗਈ ਜਿਸ ਵਿੱਚ ਪੰਜ ਤੋਂ ਵੱਧ ਲੋਕਾਂ ਦੇ ਇਕੱਠ ਹੋਣ ’ਤੇ ਪਾਬੰਦੀ ਹੈ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਬਲਾਕ ਭਵਾਨੀਗੜ੍ਹ ਵੱਲੋਂ ਪਿੰਡ ਬਲਿਆਲ ਵਿੱਚ ਅੱਜ ਕੇਂਦਰ ਸਰਕਾਰ ਖਿਲਾਫ਼ ਰੈਲੀ ਕਰਨ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਜਗਤਾਰ ਸਿੰਘ ਕਾਲਾਝਾੜ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਅਤੇ ਸੁਖਵਿੰਦਰ ਸਿੰਘ ਬਲਿਆਲ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਖੇਤੀ ਆਰਡੀਨੈਂਸ ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਹਨ, ਇਨ੍ਹਾਂ ਨਾਲ ਅਨਾਜ ਮੰਡੀਆਂ ਦਾ ਭੋਗ ਪੈ ਜਾਵੇਗਾ। ਰੈਲੀ ਦੌਰਾਨ ਹਰਜਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ, ਰਘਬੀਰ ਸਿੰਘ, ਹਰੀ ਗੱਗੜਪੁਰ, ਕਰਮ ਚੰਦ ਪੰਨਵਾਂ ਅਤੇ ਅਮਰਜੀਤ ਸਿੰਘ ਬਲਿਆਲ ਹਾਜ਼ਰ ਸਨ।

Advertisement

ਲੌਂਗੋਵਾਲ (ਜਗਤਾਰ ਸਿੰਘ ਨਹਿਲ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਿੱਤੇ ਅਰਥੀ ਫ਼ੂਕ ਮੁਜ਼ਾਹਰੇ ਦੇ ਸੱਦੇ ਤਹਿਤ ਅੱਜ ਇਕਾਈ ਪ੍ਰਧਾਨ ਗੁਰਲਾਲ ਸਿੰਘ ਲੋਹਾਖੇੜਾ ਦੀ ਅਗਵਾਈ ਹੇਠ ਪਿੰਡ ਲੋਹਾਖੇੜਾ ਵਿੱਚ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਮੁਜ਼ਾਹਰਾ ਕੀਤਾ ਗਿਆ।

ਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਇਕਾਈ ਖੋਖਰ ਕਲਾਂ ਵੱਲੋਂ ਇਕਾਈ ਪ੍ਰਧਾਨ ਬਿੱਕਰ ਸਿੰਘ ਖੋਖਰ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ।

ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ) ਬਲਾਕ ਸੁਨਾਮ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਅਗਵਾਈ ਦੇ ਵਿੱਚ ਪਿੰਡ ਝਾੜੋਂ, ਸ਼ਾਹਪੁਰ, ਨਮੋਲ, ਜਖੇਪਲ ਅਤੇ ਨੀਲੋਵਾਲ ਵਿੱਚ ਰੋਸ ਰੈਲੀ ਕੀਤੀ ਗਈ। ਇਸ ਮੌਕੇ ਸੁਖਪਾਲ ਮਾਣਕ ਕਣਕਵਾਲੀਆ, ਗੁਰਭਗਤ ਸ਼ਾਹਪੁਰ ਅਤੇ ਮਹਿੰਦਰ ਨਮੋਲ ਹਾਜ਼ਰ ਸਨ।

ਕਿਸਾਨ ਯੂਨੀਅਨ ਵੱਲੋਂ ਅੱਧੀ ਦਰਜਨ ਪਿੰਡਾਂ ’ਚ ਮੁਜ਼ਾਹਰੇ

ਸ਼ੇਰਪੁਰ(ਬੀਰਬਲ ਰਿਸ਼ੀ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਵੱਖ-ਵੱਖ ਬਲਾਕ ਟੀਮਾਂ ਨੇ ਅੱਧੀ ਦਰਜਨ ਤੋਂ ਵੱਧ ਪਿੰਡਾਂ ’ਚ ਪ੍ਰਦਰਸ਼ਨ ਕਰਦਿਆਂ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਅਤੇ ਆਰਡੀਨੈਂਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਯੂਨੀਅਨ ਦੇ ਜ਼ਿਲ੍ਹਾ ਆਗੂ ਮਨਜੀਤ ਸਿੰਘ ਜਹਾਂਗੀਰ ਅਤੇ ਬਲਾਕ ਆਗੂ ਰਾਮ ਸਿੰਘ ਕੱਕੜਵਾਲ ਦੀ ਸਾਂਝੀ ਅਗਵਾਈ ਹੇਠ ਪਿੰਡ ਜਹਾਂਗੀਰ ਅਤੇ ਬਾਦਸ਼ਾਹਪੁਰ ਵਿੱਚ ਰੋਸ ਰੈਲੀਆਂ ਕਰਕੇ ਸਰਕਾਰ ਦੀ ਅਰਥੀ ਫੂਕੀ ਗਈ।

Advertisement
Tags :
ਆਰਡੀਨੈਂਸਾਂਸਰਕਾਰਕਿਸਾਨਾਂਕੇਂਦਰਖ਼ਿਲਾਫ਼ਪੁਤਲੇਫੂਕੇ