ਕਿਸਾਨਾਂ ਨੇ ਐੱਸਡੀਐੱਮ ਦਫ਼ਤਰ ਦੇ ਗੇਟ ਨੂੰ ਜਿੰਦਰਾ ਲਾਇਆ
07:42 AM Jul 31, 2024 IST
ਪੱਤਰ ਪ੍ਰੇਰਕ
ਪਾਇਲ, 30 ਜੁਲਾਈ
ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਪਾਇਲ ਤੋਂ ਪਿੰਡ ਰਾਣੋਂ ਵਾਇਆ ਘੁਡਾਣੀ ਖੁਰਦ ਤੱਕ ਪਿਛਲੇ ਤਿੰਨ ਸਾਲਾਂ ਤੋਂ ਅਧੂਰੀ ਪਈ ਸੜਕ ਨੂੰ ਮੁਕੰਮਲ ਕਰਵਾਉਣ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਦੀ ਅਗਵਾਈ ਹੇਠ ਐੱਸਡੀਐੱਮ ਪਾਇਲ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਐੱਸਡੀਐੱਮ ਦਫ਼ਤਰ ਦੇ ਗੇਟ ਨੂੰ ਜਿੰਦਰਾ ਲਾ ਕੇ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਵਿਰੁੱਧ ਨਾਅਰੇਬਾਜ਼ੀ ਕੀਤੀ। ਮੌਕੇ ’ਤੇ ਪੁੱਜੇ ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ ਨੂੰ ਮੁੜ ਕਿਸਾਨਾਂ ਨੇ ਯਾਦ ਪੱਤਰ ਸੌਂਪਿਆ ਗਿਆ। ਤਹਿਸੀਲਦਾਰ ਨੇ ਕਿਸਾਨਾਂ ਨੂੰ ਪੂਰਨ ਭਰੋਸਾ ਦਿਵਾਇਆ ਕਿ ਇਹ ਸੜਕ 15 ਦਿਨਾਂ ਦੇ ਅੰਦਰ ਬਣ ਕੇ ਮੁਕੰਮਲ ਹੋ ਜਾਵੇਗੀ। ਇਸ ਮੌਕੇ ’ਤੇ ਸੁਦਾਗਰ ਸਿੰਘ ਘੁਡਾਣੀ ਤੇ ਹੋਰ ਆਗੂਆਂ ਨੇ ਅਣਮਿੱਥੇ ਸਮੇਂ ਲਈ ਐੱਸਡੀਐੱਮ ਦਫ਼ਤਰ ਅੱਗੇ ਰੋਸ ਧਰਨਾ ਲਾਉਣ ਦੀ ਚਿਤਾਵਨੀ ਵੀ ਦਿੱਤੀ।
Advertisement
Advertisement