ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਪੱਤਰ ਪ੍ਰੇਰਕ
ਚੇਤਨਪੁਰਾ, 17 ਦਸੰਬਰ
ਹਲਕਾ ਮਜੀਠਾ ਦੇ ਪਿੰਡ ਕੋਟਲਾ ਗੁੱਜਰਾਂ ’ਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਹਲਕਾ ਮਜੀਠਾ ਦੇ ਇੰਚਾਰਜ ਭਾਈ ਕੁਲਵੰਤ ਸਿੰਘ ਕੋਟਲਾ ਦੀ ਅਗਵਾਈ ਹੇਠ ਵੱਡੀ ਗਿਣਤੀ ਕਿਸਾਨਾਂ ਵੱਲੋਂ ਫਸਲਾਂ ’ਤੇ ਐੱਮ.ਐੱਸ.ਪੀ. ਦੇਣ ਦੀ ਗਾਰੰਟੀ ਲਈ ਕਾਨੂੰਨ ਬਣਾਉਣ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ ਕਰੀਬ 20 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਦਲਜੀਤ ਸਿੰਘ ਡੱਲੇਵਾਲ ਦੇ ਹੱਕ ਵਿੱਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਈ ਕੋਟਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਕੇ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਖਤਮ ਕਰਵਾਉਣਾ ਚਾਹੀਦਾ ਹੈ, ਕਿਉਂਕਿ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਇਸ ਮੌਕੇ ਬਲਵਿੰਦਰ ਸਿੰਘ, ਬਖਤੌਰ ਸਿੰਘ, ਸੁਬੇਗ ਸਿੰਘ ਭੁੱਲਰ, ਪ੍ਰਭਜੋਤ ਸਿੰਘ, ਸੋਹਣ ਸਿੰਘ, ਜਰਮਨਜੀਤ ਸਿੰਘ, ਕਸ਼ਮੀਰ ਸਿੰਘ, ਬੀਬੀ ਬਲਵਿੰਦਰ ਕੌਰ, ਬੀਬੀ ਸੁੱਖੋ, ਰਾਜਵੀਰ ਸਿੰਘ, ਜਰਨੈਲ ਸਿੰਘ, ਪਰਮਿੰਦਰ ਸਿੰਘ, ਅਵਤਾਰ ਸਿੰਘ, ਅਮਰ ਸਿੰਘ, ਹਰਭਜਨ ਸਿੰਘ ਫੌਜੀ, ਸਵਰਨ ਸਿੰਘ, ਗੁਲਜ਼ਾਰ ਸਿੰਘ ਸ਼ਾਹ, ਸੁਖਦੇਵ ਸਿੰਘ ਭੁੱਲਰ ਤੇ ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।