For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਨੇ ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

06:20 AM Jul 03, 2024 IST
ਕਿਸਾਨਾਂ ਨੇ ਨਵੇਂ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ
ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜਦੇ ਹੋਏ ਕਿਸਾਨ। -ਫੋਟੋ: ਖੋਸਲਾ
Advertisement

ਪੱਤਰ ਪ੍ਰੇਰਕ
ਸ਼ਾਹਕੋਟ, 2 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਟਰੱਕ ਯੂਨੀਅਨ ਸ਼ਾਹਕੋਟ ਤੇ ਧਰਮਕੋਟ ਵੱਲੋਂ ਚੱਕ ਬਾਹਮਣੀਆਂ ਦੇ ਟੌਲ ਪਲਾਜ਼ਾ ’ਤੇ ਲਗਾਇਆ ਧਰਨਾ 31ਵੇਂ ਦਿਨ ਵੀ ਜਾਰੀ ਰਿਹਾ। ਅੱਜ ਦੇ ਧਰਨੇ ਵਿਚ ਕਿਸਾਨਾਂ ਨੇ ਦੇਸ਼ ਅੰਦਰ ਲਾਗੂ ਕੀਤੇ ਤਿੰਨ ਫੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਅਤੇ ਸਕੱਤਰ ਗੁਰਚਰਨ ਸਿੰਘ ਚਾਹਲ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਯੂਏਪੀਏ ਤਹਿਤ ਲੇਖਕਾ ਅਰੁੰਧਤੀ ਰਾਏ ਅਤੇ ਪ੍ਰੋ. ਸ਼ੇਖ ਹੁਸੈਨ ਸ਼ੌਕਤ ਖ਼ਿਲਾਫ਼ ਕਾਰਵਾਈ ਕਰਕੇ ਸਰਕਾਰ ਖਿਲਾਫ ਉੱਠਣ ਵਾਲੀ ਹਰ ਵਿਰੋਧੀ ਆਵਾਜ਼ ਨੂੰ ਦਬਾਉਣ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਮੰਗ ਕੀਤੀ ਕਿ ਫੌਜਦਾਰੀ ਕਾਨੂੰਨਾਂ ਅਤੇ ਅਰੁੰਧਤੀ ਰਾਏ ਅਤੇ ਪ੍ਰੋ. ਸ਼ੇਖ ਹੁਸ਼ੈਨ ਸ਼ੌਕਤ ਖਿਲਾਫ ਦਰਜ ਕੀਤੇ ਮੁਕੱਦਮੇ ਨੂੰ ਰੱਦ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਰਾਹਗੀਰਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ। ਇਸ ਮੌਕੇ ਟਰੱਕ ਯੂਨੀਅਨ ਧਰਮਕੋਟ ਦੇ ਆਗੂ ਸਤਵੀਰ ਸਿੰਘ ਸੱਤੀ ਤੇ ਮਨਜੀਤ ਸਿੰਘ ਸਾਬਿ ਆਦਿ ਨੇ ਸੰਬੋਧਨ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×