ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਵਿਧਾਇਕ ਜਗਸੀਰ ਸਿੰਘ ਦਾ ਪੁਤਲਾ ਸਾੜਿਆ

07:59 AM Apr 18, 2024 IST
ਪਿੰਡ ਤੁੰਗਵਾਲੀ ਵਿੱਚ ਵਿਧਾਇਕ ਦਾ ਪੁਤਲਾ ਸਾੜਨ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਪਵਨ ਗੋਇਲ
ਭੁੱਚੋ ਮੰਡੀ, 17 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੂਟਾ ਬੁਰਜ ਗਿੱਲ) ਨੇ ਹਲਕਾ ਵਿਧਾਇਕ ਵੱਲੋਂ ਕਿਸਾਨ ਯੂਨੀਅਨਾਂ ਖ਼ਿਲਾਫ਼ ਕਥਿੱਤ ਗ਼ਲਤ ਬਿਆਨਬਾਜ਼ੀ ਕੀਤੇ ਜਾਣ ਵਿਰੁੱਧ ਅੱਜ ਪਿੰਡ ਤੁੰਗਵਾਲੀ ਵਿੱਚ ਵਿਧਾਇਕ ਮਾਸਟਰ ਜਗਸੀਰ ਸਿੰਘ ਦਾ ਪੁਤਲਾ ਫੂਕਿਆ ਅਤੇ ਉਨ੍ਹਾਂ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਾਏ। ਬਲਾਕ ਪ੍ਰਧਾਨ ਬੂਟਾ ਸਿੰਘ ਤੁੰਗਵਾਲੀ, ਆਗੂ ਸੁਖਜਿੰਦਰ ਸਿੰਘ ਪੂਹਲਾ, ਗੁਰਮੇਲ ਸਿੰਘ ਅਤੇ ਬੀਰੀ ਸਿੰਘ ਗੋਬਿੰਦਪੁਰਾ ਅਨੁਸਾਰ ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਚੋਣ ਪ੍ਰਚਾਰ ਮੌਕੇ ਗੋਨਿਆਣਾ ਦੇ ਇੱਕ ਪਿੰਡ ਵਿੱਚ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਹੈ ਕਿ ਕਿਸਾਨ ਜੱਥੇਬੰਦੀਆਂ ਕਿਸੇ ਪਿੰਡ ਜਾਂ ਸ਼ਹਿਰ ਵਿੱਚ ਜਾਣ ਤਾਂ ਇਨ੍ਹਾਂ ਨੇ ਤਾਂ ਬਿਨਾਂ ਕਿਸੇ ਗੱਲ ਤੋਂ ਜ਼ਿੰਦਾਬਾਦ ਮੁਰਦਾਬਾਦ ਹੀ ਕਰਨਾ ਹੈ। ਇਨ੍ਹਾਂ ਨੇ ਸਾਰੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦਾ ਬੇੜਾ ਗ਼ਰਕ ਕਾਰਪੋਰੇਟਾਂ ਦੀਆਂ ਦਲਾਲ ਸਰਕਾਰਾਂ ਨੇ ਕੀਤਾ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਵੀ ਪਿੱਛੇ ਨਹੀਂ ਹੈ। ਪਿਛਲੇ ਦਿਨਾਂ ਵਿੱਚ ਪੰਜਾਬ ਦੀਆਂ ਮੰਡੀਆਂ ਨੂੰ ਫੇਲ੍ਹ ਕਰਨ ਵਾਸਤੇ ਕਾਰਪੋਰੇਟ ਘਰਾਣਿਆਂ ਦੇ ਸਾਇਲੋਜ਼ ਨੂੰ ਦਿੱਤੀ ਮਨਜ਼ੂਰੀ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਦੇ ਇਸ ਬਿਆਨ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਚੁੱਕੀ ਹੈ। ਉਨ੍ਹਾਂ ਵਿਧਾਇਕ ਦੇ ਇਸ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਅਤੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੀ ਕੋਈ ਆਮ ਲੋਕਾਂ ਦੀ ਪਾਰਟੀ ਨਹੀਂ ਹੈ ਸਗੋਂ ਹੰਕਾਰੀ ਅਤੇ ਪੈਸੇ ਨਾਲ ਅੰਨ੍ਹੇ ਹੋਏ ਜਗੀਰੂ ਸੋਚ ਵਾਲੇ ਧਨਾਢਾਂ ਦੀ ਲੋਕ ਵਿਰੋਧੀ ਪਾਰਟੀ ਹੈ। ਉਨ੍ਹਾਂ ‘ਆਪ’ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨਾਂ ਪ੍ਰਤੀ ਆਪਣਾ ਰਵੱਈਆ ਦਰੁਸਤ ਕਰੇ।

Advertisement

Advertisement
Advertisement