ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਹਿਰੀ ਪਾਣੀ ਲਈ ਕਿਸਾਨਾਂ ਨੇ ਮਿਨੀ ਸਕੱਤਰੇਤ ਅੱਗੇ ਡੇਰੇ ਲਾਏ

09:10 AM Jan 30, 2024 IST
ਸਿਰਸਾ ਦੇ ਓਟੂ ਹੈੱਡ ਤੋਂ ਨਹਿਰਾਂ ਕੱਢਣ ਦੀ ਮੰਗ ਲਈ ਧਰਨਾ ਦਿੰਦੇ ਹੋਏ ਕਿਸਾਨ।

ਪ੍ਰਭੂ ਦਿਆਲ
ਸਿਰਸਾ, 29 ਜਨਵਰੀ
ਇਥੋਂ ਦੇ ਓਟੂ ਹੈੱਡ ’ਚੋਂ ਧਿੰਗਤਾਣੀਆਂ ਅਤੇ ਭੰਬੂਰ ਸਲਾਰਪੁਰ ਸਾਉਣੀ ਚੈਨਲ ਬਣਾਉਣ ਦੀ ਮੰਗ ਲਈ 15 ਤੋਂ ਵੱਧ ਪਿੰਡਾਂ ਦੇ ਕਿਸਾਨਾਂ ਨੇ ਮਿਨੀ ਸਕੱਤਰੇਤ ਬਾਹਰ ਪੱਕਾ ਮੋਰਚਾ ਲਾ ਦਿੱਤਾ ਹੈ। ਧਰਨਕਾਰੀਆਂ ਦੀ ਅਗਵਾਈ ਕੁਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੇ ਉੱਘੇ ਆਗੂ ਜਗਰੂਪ ਸਿੰਘ ਚੌਬੁਰਜਾ ਨੇ ਕੀਤੀ। ਧਰਨਕਾਰੀ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਐਲਾਨ ਕੀਤਾ ਕਿ ਜਦੋਂ ਤੱਕ ਸਾਉਣੀ ਚੈਨਲਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਨਹੀਂ ਹੋ ਜਾਂਦਾ, ਉਦੋਂ ਤੱਕ ਕਿਸਾਨਾਂ ਦਾ ਮਿੰਨੀ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਜਾਰੀ ਰਹੇਗਾ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਗੂ ਜਗਰੂਪ ਸਿੰਘ ਚੌਬੁਰਜਾ ਨੇ ਕਿਹਾ ਕਿ ਇਲਾਕੇ ਦੇ ਦਰਜਨਾਂ ਪਿੰਡਾਂ ’ਚ ਧਰਤੀ ਹੇਠਲਾ ਪਾਣੀ ਮਾੜਾ ਹੈ। ਨਹਿਰਾਂ ਦਾ ਪਾਣੀ ਟੇਲਾਂ ਤੱਕ ਕਿਸਾਨਾਂ ਨੂੰ ਮਿਲ ਨਹੀਂ ਰਿਹਾ, ਜਿਸ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਨਹੀਂ ਹੋ ਰਹੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੀ ਮੰਗ ਨੂੰ ਜਾਇਜ਼ ਦੱਸਦਿਆਂ ਇਨ੍ਹਾਂ ਨਹਿਰਾਂ ਦਾ ਨਿਰਮਾਣ ਕਰਵਾਏ ਜਾਣ ਦਾ ਭਰੋਸਾ ਦਿਵਾਇਆ ਸੀ ਤੇ ਇਨ੍ਹਾਂ ਲਈ ਪੈਸਾ ਵੀ ਜਾਰੀ ਕਰ ਦਿੱਤਾ ਗਿਆ ਸੀ ਪਰ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਲਾਲਫੀਤਾਸ਼ਾਹੀ ਤੇ ਉਦਾਸੀਨਤਾ ਦੇ ਕਾਰਨ ਸਮੇਂ ਸਿਰ ਇਨ੍ਹਾਂ ਨਹਿਰਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਨਹੀਂ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਤਾਂ ਘੱਗਰ ਦਰਿਆ ਦੇ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੁੰਦਾ ਹੈ ਦੂਜੇ ਪਾਸੇ ਨਹਿਰੀ ਪਾਣੀ ਨਾ ਮਿਲਣ ਕਾਰਨ ਦਰਜਨਾਂ ਪਿੰਡਾਂ ’ਚ ਸੌਕਾ ਪਿਆ ਹੁੰਦਾ ਹੈ। ਇਸ ਦੌਰਾਨ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਨਹਿਰਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਿਸਾਨਾਂ ਦਾ ਧਰਨਾ ਜਾਰੀ ਰਹੇਗਾ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਪਿੰਡਾਂ ਦੇ ਕਿਸਾਨ ਮੌਜੂਦ ਸਨ।

Advertisement

ਨਹਿਰੀ ਪਾਣੀ ਦੇ ਮਾਮਲੇ ਵਿੱਚ ਵਫ਼ਦ ਐਕਸੀਅਨ ਨੂੰ ਮਿਲਿਆ

ਮਾਨਸਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਬਠਿੰਡਾ ਜ਼ਿਲ੍ਹਾ ਇਕਾਈ ਦੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਦੀ ਅਗਵਾਈ ’ਚ ਨਹਿਰੀ ਪਾਣੀ ਦੇ ਮਾਮਲੇ ਸਬੰਧੀ ਇੱਕ ਵਫ਼ਤ ਮਾਨਸਾ ਦੇ ਸਥਿਤ ਨਹਿਰੀ ਵਿਭਾਗ ਦੇ ਐਕਸੀਅਨ ਨੂੰ ਮਿਲਿਆ। ਕਿਸਾਨ ਆਗੂ ਹਰਜਿੰਦਰ ਬੱਗੀ ਨੇ ਦੱਸਿਆ ਕਿ ਜਥੇਬੰਦੀ ਵੱਲੋਂ ਮੰਗ ਕੀਤੀ ਕਿ ਭਾਈ ਬਖਤੌਰ ਲਿੰਕ ਚੈਨਲ, ਜੋ ਕਿ ਲੰਮੇ ਸਮੇਂ ਤੋਂ ਬੰਦ ਪਿਆ ਹੈ, ਉਸ ਨੂੰ ਚਾਲੂ ਕੀਤਾ। ਉਨ੍ਹਾਂ ਕਿਹਾ ਕਿ ਓਨਾ ਚਿਰ ਪਿੰਡ ਰਾਮਗੜ੍ਹ ਭੂੰਦੜ, ਕੋਟ ਭਾਰਾ ਤੇ ਕੋਟ ਫੱਤਾ ਟੇਲਾਂ ’ਤੇ ਪਾਣੀ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਘੁੰਮਣ ਰਜਵਾਹੇ ਵਿੱਚ ਟੇਲਾਂ ’ਤੇ ਪਾਣੀ ਬਹੁਤ ਜ਼ਿਆਦਾ ਜਾ ਰਿਹਾ ਹੈ, ਜਦੋਂ ਕਿ ਪਿਛਲੇ ਪਿੰਡਾਂ ’ਤੇ ਪਾਣੀ ਬਿਲਕੁਲ ਨਹੀਂ ਪਹੁੰਚ ਰਿਹਾ, ਉਸ ਦਾ ਮਸਲਾ ਹੱਲ ਕੀਤਾ। ਉਨ੍ਹਾਂ ਕਿਹਾ ਕਿ ਇਸ ਨਹਿਰੀ ਪਾਣੀ ਦੀ ਤੋਟ ਕਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਨਹਿਰੀ ਵਿਭਾਗ ਦੇ ਐਕਸੀਅਨ ਜਗਮੀਤ ਸਿੰਘ ਭਾਖਰ ਵੱਲੋਂ ਕਿਸਾਨਾਂ ਨੂੰ ਲਿਖੀ ਭਰੋਸਾ ਦਿੱਤਾ, ਜਿਸ ਵਿੱਚ ਭਾਈ ਬਖਤੌਰ ਲਿੰਕ ਚੈਨਲ ਦੀ ਪਾਈਪ ਲਾਈਨ ਦਾ ਸਰਵੇ 1 ਫਰਵਰੀ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ, ਜਦੋਂ ਕਿ ਮੌੜ ਬ੍ਰਾਂਚ ਦੇ ਮੋਘਿਆਂ ਦੀ ਇੰਸਪੈਕਸ਼ਨ ਵੀ ਪਹਿਲੀ ਤੋਂ 10 ਫਰਵਰੀ ਤੱਕ ਮੁਕੰਮਲ ਕਰ ਲਈ ਜਾਵੇਗੀ। ਇਸ ਮੌਕੇ ਰਾਜਵਿੰਦਰ ਸਿੰਘ ਰਾਮ ਨਗਰ, ਗੁਰਮੇਲ ਸਿੰਘ ਭੂੰਦੜ, ਜਸਵੀਰ ਸਿੰਘ ਬੁਰਜ ਸੇਮਾ, ਦਰਸ਼ਨ ਸਿੰਘ ਮਾਈਸਰਖਾਨਾ, ਗਰਜੀਤ ਸਿੰਘ ਬੰਗੇਹਰ, ਸਿਕੰਦਰ ਸਿੰਘ ਘੁੰਮਣ ਕਲਾਂ ਤੇ ਅਮਰਿਤ ਸਿੰਘ ਮੌੜ ਚੜਤ ਸਿੰਘ ਵੀ ਮੌਜੂਦ ਸਨ।

Advertisement
Advertisement