ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਢਾਬੀ ਗੁੱਜਰਾਂ ਮੋਰਚੇ ਵਿੱਚ ਪੁੱਜਣ ਲੱਗੇ ਕਿਸਾਨਾਂ ਦੇ ਕਾਫ਼ਲੇ

08:51 AM Nov 28, 2024 IST
ਢਾਬੀ ਗੁੱਜਰਾਂ ਮੋਰਚੇ ’ਚ ਪੁੱਜੇ ਕਿਸਾਨਾਂ ਦਾ ਕਾਫ਼ਲਾ।

ਗੁਰਨਾਮ ਸਿੰਘ ਚੌਹਾਨ
ਖਨੌਰੀ, 27 ਨਵੰਬਰ
ਦਿੱਲੀ-ਸੰਗਰੂਰ ਕੌਮੀ ਮਾਰਗ ’ਤੇ ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਨੌਂ ਮਹੀਨਿਆਂ ਤੋਂ ਢਾਬੀ ਗੁੱਜਰਾਂ ’ਚ ਚੱਲਦੇ ਕਿਸਾਨ ਅੰਦੋਲਨ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਕਿਸਾਨ ਏਕਤਾ ਦਾ ਵੱਡਾ ਕਾਫ਼ਲਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਅੱਜ ਹਰਿਆਣਾ ਦੇ ਪਿੰਡ ਝੋਰੜੋਹੀ ਤੋਂ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਾਉਂਦਾ ਹੋਇਆ ਅੰਦੋਲਨ ਵਿੱਚ ਸ਼ਾਮਲ ਹੋਇਆ। ਕਾਫਲੇ ਵਿੱਚ ਸ਼ਾਮਲ ਕਿਸਾਨਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਜਿਸ ਢੰਗ ਨਾਲ ਪੁਲੀਸ ਜਬਰੀ ਚੁੱਕ ਕੇ ਲੈ ਗਈ ਹੈ ਉਹ ਪੁਲੀਸ ਦਾ ਤਰੀਕਾ ਨਿੰਦਣ ਯੋਗ ਸੀ। ਉਨ੍ਹਾਂ ਦੱਸਿਆ ਹੈ ਕਿ ਹੁਣ ਉਹ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਦੀ ਢਾਲ ਬਣਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਬੰਧਕਾਂ ਵੱਲੋਂ ਜਿੱਥੇ ਉਨ੍ਹਾਂ ਦੀਆਂ ਡਿਊਟੀਆਂ ਲਾਈਆਂ ਹਨ ਉਹ ਉਨ੍ਹਾਂ ਨੂੰ ਬਾਖੂਬੀ ਨਿਭਾਉਣਗੇ।
ਜ਼ਿਕਰਯੋਗ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਪੁਲੀਸ ਵੱਲੋਂ ਚੁੱਕੇ ਜਾਣ ਦੀ ਕਾਰਵਾਈ ਵਿਰੁੱਧ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਮੋਰਚੇ ਵਾਲੀ ਥਾਂ ’ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ।

Advertisement

Advertisement