ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਬਲਕਾਰ ਸਿੰਘ ਡਕੌਂਦਾ ਦੀ ਬਰਸੀ ਮਨਾਈ

08:01 AM Jul 14, 2023 IST
ਮਾਨਸਾ ਵਿੱਚ ਬਲਕਾਰ ਸਿੰਘ ਡਕੌਂਦਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਕਿਸਾਨ ਆਗੂ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 13 ਜੁਲਾਈ
ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਬਾਨੀ ਬਲਕਾਰ ਸਿੰਘ ਡਕੌਂਦਾ ਦੀ 13ਵੀ ਬਰਸੀ ’ਤੇ ਮਾਲਵਾ ਖੇਤਰ ਦੀਆਂ ਵੱਖ-ਵੱਖ ਥਾਵਾਂ ’ਤੇ ਕਿਸਾਨ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਮਾਨਸਾ ਵਿੱਚ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ, ਮਹਿੰਦਰ ਸਿੰਘ ਭੈਣੀਬਾਘਾ, ਐਡਵੋਕੇਟ ਬਲਵੀਰ ਕੌਰ, ਦਰਸ਼ਨ ਸਿੰਘ ਗੁਰਨੇ, ਲਛਮਣ ਸਿੰਘ ਚੱਕ ਅਲੀਸ਼ੇਰ ਤੇ ਮੇਜਰ ਸਿੰਘ ਦੂਲੋਵਾਲ ਨੇ ਸੰਬੋਧਨ ਕੀਤਾ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਧਨੇਰ ਧੜੇ ਵੱਲੋਂ ਜਥੇਬੰਦੀ ਦੇ ਬਾਨੀ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 13ਵੀਂ ਬਰਸੀ ਮਿਉਸਿਪਲ ਪਾਰਕ ਵਿੱਚ ਮਨਾਈ ਗਈ। ਇਸ ਮੌਕੇ ਔਰਤਾਂ ਸਮੇਤ ਕਿਸਾਨਾਂ, ਇਲਕਲਾਬੀ ਕੇਂਦਰ, ਜਮਹੂਰੀ ਅਧਿਕਾਰ ਸਭਾ, ਡੀਟੀਐਫ ਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੇ ਆਗੂਆਂ ਨੇ ਬਲਕਾਰ ਸਿੰਘ ਡਕੌਂਦਾ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀ ਸੋਚ ਨੂੰ ਬੁਲੰਦ ਕਰਨ ਅਤੇ ਅਪਣਾਉਣ ਦਾ ਪ੍ਰਣ ਲਿਆ। ਇਸ ਬਰਸੀ ਸਮਾਗਮ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਬਲਵਿੰਦਰ ਸਿੰਘ ਫੌਜੀ (ਜੇਠੂਕੇ) ਨੇ ਸੰਬੋਧਨ ਕੀਤਾ।

Advertisement

Advertisement
Tags :
ਸਿੰਘਕਿਸਾਨਾਂਡਕੌਂਦਾਬਰਸੀਬਲਕਾਰਮਨਾਈ
Advertisement