ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਦੀ ਚਿੰਤਾ ਦਾ ਹੱਲ ਨਿਕਲਣ ਦੀ ਆਸ: ਖੁਰਾਕ ਸਕੱਤਰ
06:10 PM Feb 22, 2024 IST
Advertisement
ਨਵੀਂ ਦਿੱਲੀ, 22 ਫਰਵਰੀ
ਕੇਂਦਰੀ ਖੁਰਾਕ ਸਕੱਤਰ ਸੰਜੀਵ ਚੋਪੜਾ ਨੇ ਅੱਜ ਕਿਹਾ ਕਿ ਸਰਕਾਰ ਨੂੰ ਮਾਰਚ ਤੋਂ ਕਣਕ ਦੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਕਿਸਾਨਾਂ ਦੀ ਚਿੰਤਾ ਦਾ ਹੱਲ ਨਿਕਲਣ ਦੀ ਆਸ ਹੈ। ਉਨ੍ਹਾਂ ਨੇ ਇਹ ਗੱਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਸਮੇਤ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਕਹੀ। ਸ੍ਰੀ ਚੋਪੜਾ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਕਣਕ ਦੀ ਫ਼ਸਲ ਚੰਗੀ ਹਾਲਤ ਵਿੱਚ ਹੈ ਅਤੇ ਜਲਦੀ ਹੀ ਖਰੀਦ ਸ਼ੁਰੂ ਹੋ ਸਕਦੀ ਹੈ। ਇਹ ਉਤਪਾਦਕ ਰਾਜਾਂ ਤੋਂ ਆਮਦ 'ਤੇ ਨਿਰਭਰ ਕਰੇਗਾ। ਉਨ੍ਹਾਂ ਕਿਹਾ ਕਿ ਚੌਲਾਂ ਨੂੰ ਛੱਡ ਕੇ ਕਣਕ, ਕਣਕ ਦਾ ਆਟਾ, ਚੀਨੀ ਤੇ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ ’ਚ ਸਥਿਤਾ ਹੈ।
Advertisement
Advertisement
Advertisement