For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ

09:12 AM Nov 07, 2024 IST
ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਜਾਰੀ
ਸੰੰਗਰੂਰ-ਬਠਿੰਡਾ ਕੌਮੀ ਮਾਰਗ ’ਤੇ ਖੇਤ ਵਿੱਚ ਪਰਾਲੀ ਨੂੰ ਲੱਗੀ ਹੋਈ ਅੱਗ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 6 ਨਵੰਬਰ
ਕ­ਿਸਾਨਾਂ ਵੱੱਲੋਂ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਲਾ ਲਗਾਤਾਰ ਜਾਰੀ ਹੈ। ਜ਼ਿਲ੍ਹਾ ਸੰਗਰੂਰ ’ਚ ਹੁਣ ਤੱਕ ਕਰੀਬ 700 ਥਾਵਾਂ ’ਤੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਕਿਸਾਨ ਜਥੇਬੰਦੀਆਂ ਪਿਛਲੇ ਲੰਮੇ ਸਮੇਂ ਤੋਂ ਝੋਨੇ ਦੀ ਪਰਾਲੀ ਦੇ ਹੱਲ ਲਈ ਸਰਕਾਰਾਂ ਕੋਲੋਂ ਮਦਦ ਦੀ ਮੰਗ ਕਰ ਰਹੀਆਂ ਹਨ ਪਰ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜੇ ਬਗੈਰ ਜ਼ਮੀਨ ਵਿਚ ਵਾਹ ਕੇ ਕਣਕ ਜਾਂ ਹੋਰ ਫਸਲਾਂ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਵਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਵਾਸਤੇ ਜਾਗਰੂਕਤਾ ਮੁਹਿੰਮ ਵੀ ਚਲਾਈ ਗਈ , ਵੱਡੇ ਪੱਧਰ ’ਤੇ ਇਸ਼ਤਿਹਾਰਬਾਜ਼ੀ ਵੀ ਕੀਤੀ ਗਈ ਅਤੇ ਕਿਸਾਨ ਕੈਂਪਾਂ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਸਾੜੇ ਬਗੈਰ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਗਿਆ ਪਰ ਇਸ ਸਭ ਯਤਨਾਂ ਦੇ ਬਾਵਜੂਦ ਪਰਨਾਲਾ ਉਥੇ ਦਾ ਉਥੇ ਹੀ ਹੈ। ਬਾਅਦ ਦੁਪਹਿਰ ਸੂਰਜ ਦੀ ਰੌਸ਼ਨੀ ਉਪਰ ਪਰਾਲੀ ਦਾ ਕਾਲਾ ਧੂੰਆਂ ਭਾਰੂ ਪੈ ਜਾਂਦਾ ਹੈ ਅਤੇ ਚਿੱਟਾ ਦਿਨ ਧੂੰਏਂ ਦੀ ਲਪੇਟ ਵਿਚ ਆ ਕੇ ਮੱਧਮ ਪੈ ਜਾਂਦਾ ਹੈ। ਸੜਕਾਂ ’ਤੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ ਤੇ ਕਈ ਥਾਵਾਂ ’ਤੇ ਹਾਦਸੇ ਵੀ ਵਾਪਰ ਚੁੱਕੇ ਹਨ।

Advertisement

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਚੌਕਸੀ ਵਧਾਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪ੍ਰਸ਼ਾਸਨ ਤੇ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਬਾਰੇ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਪਿੰਡ ਤੱਕ ਪਹੁੰਚ ਕਰਦੇ ਹੋਏ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਠੋਸ ਅਤੇ ਯੋਜਨਾਬੱਧ ਢੰਗ ਨਾਲ ਉਪਰਾਲੇ ਕੀਤੇ ਜਾਣ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਰੋਕਣ ਲਈ ਚੌਕਸੀ ਹੋਰ ਤੇਜ਼ ਕੀਤੀ ਜਾਵੇ।

Advertisement

Advertisement
Author Image

joginder kumar

View all posts

Advertisement