For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਸਿਆਸਤਦਾਨਾਂ ਦੇ ਘਰਾਂ ਅੱਗੇ ਧਰਨੇ ਜਾਰੀ

09:05 AM Oct 23, 2024 IST
ਕਿਸਾਨਾਂ ਵੱਲੋਂ ਸਿਆਸਤਦਾਨਾਂ ਦੇ ਘਰਾਂ ਅੱਗੇ ਧਰਨੇ ਜਾਰੀ
ਕਾਲਾਝਾੜ ਟੌਲ ਪਲਾਜ਼ਾ ’ਤੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਇਕ ਕਿਸਾਨ ਆਗੂ। -ਫੋਟੋ: ਮੱਟਰਾਂ
Advertisement

ਝੋਨੇ ਦੀ ਖ਼ਰੀਦ ਦਾ ਮਾਮਲਾ

ਖੇਤਰੀ ਪ੍ਰਤੀਨਿਧ
ਪਟਿਆਲਾ, 22 ਅਕਤੂਬਰ
ਅਨਾਜ ਮੰਡੀਆਂ ’ਚ ਝੋਨੇ ਦੀ ਖਰੀਦ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਵੱਲੋਂ ਭਾਜਪਾ ਨੇਤਾਵਾਂ ਕੈਪਟਨ ਅਮਰਿੰਦਰ ਸਿੰਘ ਅਤੇ ਪਰਨੀਤ ਕੌਰ ਦੀ ਇੱਥੇ ਸਥਿਤ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਮੂਹਰੇ ਸ਼ੁਰੂ ਕੀਤਾ ਗਿਆ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਮਹਿਲ ਦੇ ਮੂਹਰੋਂ ਲੰਘਦੀ ਸੜਕ ’ਤੇ ਹੀ ਤੰਬੂ ਗੱਡੇ ਹੋਏ ਹਨ ਜਿਸ ਕਾਰਨ ਵਾਈਪੀਐਸ ਚੌਕ ਤੋਂ ਨਗਰ ਨਿਗਮ ਦਫਤਰ ਨੂੰ ਜਾਂਦੀ ਸੜਕ ’ਤੇ ਚਾਰ ਦਿਨਾਂ ਤੋਂ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।
ਧਰਨੇ ਕਾਰਨ ਇਲਾਕੇ ਦੇ ਲੋਕਾਂ ਲਈ ਪਹਿਲੇ ਦਿਨ ਤੋਂ ਸ਼ੁਰੂ ਹੋਈਆ ਮੁਸ਼ਕਲਾਂ ਅੱਜ ਵੀ ਜਾਰੀ ਰਹੀਆਂ। ਅੱਜ ਦੇ ਇਸ ਧਰਨੇ ਨੂੰ ਯੂਨੀਅਨ ਦੇ ਜ਼ਿਲ੍ਹਾ ਸੰਯੁਕਤ ਸਕੱਤਰ ਬਲਰਾਜ ਜੋਸ਼ੀ ਸਮੇਤ ਭੁਪਿੰਦਰ ਕਲਬੁਰਛਾਂ, ਭਰਪੂਰ ਗਾਜੇਵਾਸ, ਨਿਸ਼ਾਨ ਸਿੰਘ, ਹਰਦੀਪ ਡਰੋਲੀ, ਰਾਜਿੰਦਰ ਕਕਰਾਲਾ, ਰਾਜਿੰਦਰ ਜਾਹਲਾਂ ਤੇ ਗੁਰਦਰਸ਼ਨ ਸੈਣੀਮਾਜਰਾ ਆਦਿ ਨੇ ਵੀ ਸੰਬੋਧਨ ਕੀਤਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ’ਚ ਧਰੇੜੀ ਜੱਟਾਂ ਅਤੇ ਪੈਂਦ ’ਤੇ ਆਧਾਰਤ ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰਨ ਦੀ ਕਾਰਵਾਈ ਵੀ ਜਾਰੀ ਹੈ।
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬਲਾਕ ਮਾਲੇਰਕੋਟਲਾ ਇਕਾਈ ਦੇ ਪ੍ਰਧਾਨ ਚਰਨਜੀਤ ਸਿੰਘ ਹਥਨ ਅਤੇ ਅਹਿਮਦਗੜ੍ਹ ਇਕਾਈ ਦੇ ਖ਼ਜ਼ਾਨਚੀ ਹਰਬੰਸ ਸਿੰਘ ਮਾਣਕੀ ਦੀ ਅਗਵਾਈ ਹੇਠ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੇ ਕਾਲਜ ਰੋਡ ਸਥਿਤ ਦਫ਼ਤਰ ਅੱਗੇ ਲਾਇਆ ਪੱਕਾ ਮੋਰਚਾ ਪੰਜਵੇਂ ਦਿਨ ’ਚ ਦਾਖ਼ਲ ਹੋ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਆਗੂ ਨਿਰਮਲ ਸਿੰਘ ਅਲੀਪੁਰ, ਰਵਿੰਦਰ ਸਿੰਘ ਕਾਸਾਪੁਰ ਤੇ ਮਜ਼ਦੂਰ ਆਗੂ ਮੇਜਰ ਸਿੰਘ ਹਥਨ ਨੇ ਕਿਹਾ ਕਿ ਕੇਂਦਰ ਸਰਕਾਰ ਵਿਸ਼ਵ ਵਪਾਰ ਸੰਸਥਾ ਦੀ ਖੁੱਲ੍ਹੀ ਮੰਡੀ ਦੀ ਨੀਤੀ ਨੂੰ ਰੱਦ ਕਰਕੇ ਉਸ ਨੀਤੀ ਵਿੱਚੋਂ ਬਾਹਰ ਆਏ, ਪੰਜਾਬ ਸਰਕਾਰ ਖ਼ਰੀਦੇ ਜਾ ਰਹੇ ਝੋਨੇ ਦੇ ਭੰਡਾਰਨ ਦਾ ਹੱਲ ਕਰੇ, ਝੋਨੇ ਦੀ ਘੱਟੋ ਘੱਟ ਸਮਰਥਨ ਮੁੱਲ ’ਤੇ ਝੋਨੇ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਏ, ਝੋਨੇ ਦੀ ਖ਼ਰੀਦ ਲਈ ਨਮੀ ਦਾ ਮਿਆਰ 22 ਫ਼ੀਸਦੀ ਕਰੇ। ਇਸ ਮੌਕੇ ਦਰਸ਼ਨ ਸਿੰਘ ਰਟੋਲਾਂ, ਰਛਪਾਲ ਸਿੰਘ ਫ਼ਰੀਦਪੁਰ,ਜਗਰੂਪ ਸਿੰਘ, ਕਰਨੈਲ ਸਿੰਘ ਭੂਦਨ ਤੇ ਜਰਨੈਲ ਸਿੰਘ ਨੇ ਵੀ ਸੰਬੋਧਨ ਕੀਤਾ।
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਝੋਨੇ ਦੀ ਖਰੀਦ ਦੀ ਮੰਗ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਪੰਜਵੇਂ ਦਿਨ ਵੀ ਟੌਲ ਪਲਾਜ਼ਾ ਕਾਲਾਝਾੜ ਨੂੰ ਪਰਚੀ ਮੁਫ਼ਤ ਕਰਕੇ ਧਰਨਾ ਜਾਰੀ ਰੱਖਿਆ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਬਲਾਕ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ, ਬਲਾਕ ਸਕੱਤਰ ਜਸਵੀਰ ਸਿੰਘ ਗੱਗੜਪੁਰ, ਹਰਜਿੰਦਰ ਸਿੰਘ ਘਰਾਚੋਂ ਅਤੇ ਬਲਾਕ ਖਜ਼ਾਨਚੀ ਬਲਵਿੰਦਰ ਸਿੰਘ ਘਨੌੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਅੱਜ ਕਿਸਾਨ ਅਨਾਜ ਮੰਡੀਆਂ ਵਿੱਚ ਰੁਲ ਰਿਹਾ ਹੈ।

Advertisement

ਕਿਸਾਨ ਜਥੇਬੰਦੀ ਵੱਲੋਂ ਗੋਇਲ ਦੇ ਦਫਤਰ ਅੱਗੇ ਧਰਨਾ

ਲਹਿਰਾਗਾਗਾ (ਰਮੇਸ਼ ਭਾਰਦਵਾਜ): ਇੱਥੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਬਲਾਕ ਲਹਿਰਾਗਾਗਾ ਵੱਲੋਂ ਬਲਾਕ ਦੇ ਜਰਨਲ ਸਕੱਤਰ ਬਹਾਦਰ ਸਿੰਘ ਭੁਟਾਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਦੇ ਦਫ਼ਤਰ ਦੇ ਗੇਟ ਅੱਗੇ ਪੱਕਾ ਮੋਰਚਾ ਪੰਜਵੇਂ ਦਿਨ ਵੀ ਜਾਰੀ ਹੈ। ਇਸ ਮੌਕੇ ਬਲਾਕ ਆਗੂਆਂ ਨੇ ਦੱਸਿਆ ਕਿ ਆਪ ਸਰਕਾਰ ਦੇ ਵਿਧਾਇਕਾਂ ਮੰਤਰੀਆਂ ਅਤੇ ਬੀਜੇਪੀ ਦੇ ਲੀਡਰਾਂ ਦੇ ਘਰਾਂ ਅੱਗੇ ਪੱਕੇ ਮੋਰਚੇ ਜਾਰੀ ਹਨ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਰਾਮ ਸਿੰਘ ਨੰਗਲਾ, ਪ੍ਰੀਤਮ ਸਿੰਘ ਲਹਿਲ ਕਲਾ, ਹਰਜਿੰਦਰ ਸਿੰਘ ਨੰਗਲਾ,ਨਿਕਾ ਸੰਗਤੀਵਾਲਾ, ਸਰਬਜੀਤ ਸ਼ਰਮਾ ਨੇ ਸੰਬੋਧਨ ਕੀਤਾ।

Advertisement

Advertisement
Author Image

Advertisement