ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਚੱਕ ਬਾਹਮਣੀਆਂ ਟੌਲ ਪਲਾਜ਼ਾ ’ਤੇ ਧਰਨਾ ਜਾਰੀ

08:46 AM Oct 21, 2024 IST
ਚੱਕ ਬਾਹਮਣੀਆਂ ਦੇ ਟੌਲ ਪਲਾਜ਼ਾ ਉੱਪਰ ਲੱਗਿਆ ਕਿਸਾਨਾਂ ਦਾ ਧਰਨਾ।-ਫੋਟੋ: ਖੋਸਲਾ

ਪੱਤਰ ਪ੍ਰੇਰਕ
ਸ਼ਾਹਕੋਟ, 20 ਅਕਤੂਬਰ
ਝੋਨੇ ਦੀ ਖਰੀਦ ਅਤੇ ਚੁਕਾਈ ਦੀ ਮੰਗ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਦੀ ਅਗਵਾਈ ਹੇਠ ਇੱਥੇ ਚੌਥੇ ਦਿਨ ਵੀ ਕਿਸਾਨਾਂ ਨੇ ਚੱਕ ਬਾਹਮਣੀਆਂ ਦੇ ਟੌਲ ਪਲਾਜ਼ਾ ਉੱਪਰ ਧਰਨਾ ਲਗਾ ਕੇ ਟੌਲ ਨੂੰ ਪਰਚੀ-ਮੁਕਤ ਕੀਤਾ। ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਜ਼ਿਲ੍ਹਾ ਸਕੱਤਰ ਗੁਰਚਰਨ ਸਿੰਘ ਚਾਹਲ, ਬਲਕਾਰ ਸਿੰਘ ਫਾਜਿਲਵਾਲ, ਜਸਪਾਲ ਸਿੰਘ ਸੰਢਾਂਵਾਲ, ਗੁਰਮੁਖ ਸਿੰਘ ਸਿੱਧੂ ਅਤੇ ਮਨਜੀਤ ਸਿੰਘ ਸਾਬੀ ਨੇ ਕਿਹਾ ਕਿ ਬੇਸ਼ੱਕ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨਾਲ ਗੱਲਬਾਤ ਕਰਕੇ ਇਸ ਸਮੱਸਿਆ ਨੂੰ ਹੱਲ ਕਰਨ ਲਈ 4 ਦਿਨਾਂ ਦਾ ਸਮਾਂ ਮੰਗਿਆ ਹੈ ਪਰ ਸਰਕਾਰ ਦੇ ਪਿਛਲੇ ਅਮਲ ਨੂੰ ਦੇਖਦਿਆਂ ਭਰੋਸਾ ਨਹੀਂ ਕੀਤਾ ਜਾ ਸਕਦਾ। ਇਸ ਕਰਕੇ ਉਹ ਓਨਾ ਚਿਰ ਟੌਲ ’ਤੇ ਧਰਨਾ ਜਾਰੀ ਰੱਖਣਗੇ, ਜਿੰਨਾ ਚਿਰ ਝੋਨੇ ਦੀ ਖਰੀਦ ਤੇ ਚੁਕਾਈ ਦਾ ਅਮਲ ਸ਼ੁਰੂ ਨਹੀਂ ਹੋ ਜਾਂਦਾ। ਕਿਸਾਨ ਆਗੂ ਪ੍ਰੀਤਮ ਸਿੰਘ, ਅਮਰੀਕ ਸਿੰਘ ਅਤੇ ਰਣਜੀਤ ਸਿੰਘ ਨੇ ਕਿਹਾ ਕਿ ਮੋਦੀ ਅਤੇ ਮਾਨ ਸਰਕਾਰ ਦੇ ਅੜੀਅਲ ਵਤੀਰੇ ਕਾਰਨ ਕਿਸਾਨ ਮੰਡੀਆਂ ਵਿੱਚ ਰੁਲ ਰਹੇ ਹਨ। ਉਨ੍ਹਾਂ ਪੀ.ਆਰ 126 ਝੋਨੇ ਸਮੇਤ ਹਰ ਕਿਸਮ ਦੇ ਝੋਨੇ ਨੂੰ ਐੱਮਐੱਸਪੀ ’ਤੇ ਨਿਰਵਿਘਨ ਖਰੀਦਣ, ਖਰੀਦੇ ਝੋਨੇ ਦੀ ਚੁਕਾਈ ਕਰਵਾਉਣ ਤੇ 22 ਫੀਸਦੀ ਨਮੀ ਕਰਨ ਅਤੇ ਦਾਗੀ ਦਾਣਿਆਂ ਵਰਗੀਆਂ ਹੋਰ ਸ਼ਰਤਾਂ ਨਰਮ ਕਰਨ, ਮੰਡੀ ਮਜ਼ਦੂਰਾਂ ਦੀ ਮਜ਼ਦੂਰੀ ਉਨ੍ਹਾਂ ਦੀ ਮੰਗ ਅਨੁਸਾਰ ਮਿੱਥਣ ਅਤੇ ਹੋਰ ਹੱਕੀ ਮੰਗਾਂ ਮੰਨਣ ਦੀ ਅਪੀਲ ਕੀਤੀ।
ਪਠਾਨਕੋਟ (ਪੱਤਰ ਪ੍ਰੇਰਕ): ਇੱਥੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਲਦਪਾਲਵਾਂ ਵਿੱਚ ਟੌਲ ਪਲਾਜ਼ਾ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਬੈਨਰ ਹੇਠ ਕਿਸਾਨਾਂ ਨੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ ਦੀ ਅਗਵਾਈ ਵਿੱਚ ਟੌਲ ਪਰਚੀ ਮੁਕਤ ਕਰ ਕੇ ਧਰਨਾ ਦਿੱਤਾ। ਇਸ ਧਰਨੇ ਵਿੱਚ ਅਵਤਾਰ ਸਿੰਘ ਨਡਾਲਾ, ਰਜਿੰਦਰ ਸਿੰਘ ਪ੍ਰਧਾਨ ਪਠਾਨਕੋਟ, ਬਲਰਾਜ ਸਿੰਘ ਸਰੂਪਵਾਲੀ, ਪਰਵਿੰਦਰ ਸਿੰਘ, ਜਤਿੰਦਰ ਸਿੰਘ ਝੌਰ, ਮਨਜੀਤ ਸਿੰਘ, ਡਾ. ਜਤਿੰਦਰ ਸਿੰਘ ਕਾਲੜਾ, ਜੈਮਲ ਸਿੰਘ, ਕੁਲਦੀਪ ਸਿੰਘ ਤੇ ਕਰਤਾਰ ਸਿੰਘ ਹਾਜ਼ਰ ਸਨ।

Advertisement

Advertisement