For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਵੱਲੋਂ ਐੱਸਡੀਐੱਮ ਦਫਤਰ ਅੱਗੇ ਧਰਨਾ ਜਾਰੀ

07:59 AM Apr 15, 2024 IST
ਕਿਸਾਨਾਂ ਵੱਲੋਂ ਐੱਸਡੀਐੱਮ ਦਫਤਰ ਅੱਗੇ ਧਰਨਾ ਜਾਰੀ
ਐੱਸਡੀਐੱਮ ਦਫਤਰ ਅੱਗੇ ਧਰਨੇ ਨੂੰ ਸੰਬੋਧਨ ਕਰਦੀ ਹੋਈ ਇਕ ਮਹਿਲਾ ਆਗੂ।
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 14 ਅਪਰੈਲ
ਇੱਥੇ ਐੱਸਡੀਐੱਮ ਦਫਤਰ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਸ਼ਹੀਦ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੀ ਧਰਨੇ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ ਤੇ ਇਨਸਾਫ਼ ਲੈਣ ਲਈ ਲਾਇਆ ਪੱਕਾ ਮੋਰਚਾ ਅੱਜ ਚੌਥੇ ਦਿਨ ਵਿੱਚ ਸ਼ਾਮਲ ਹੋ ਗਿਆ ਹੈ। ਮ੍ਰਿਤਕ ਸ਼ਹੀਦ ਕਿਸਾਨਾਂ ਕਰਮਜੀਤ ਸਿੰਘ ਦੀ ਲਾਸ਼ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਮੋਰਚਰੀ ਵਿੱਚ ਪਈ ਹੈ।
ਬੀਕੇਯੂ ਏਕਤਾ ਉਗਰਾਹਾਂ ਨੇ ਮ੍ਰਿਤਕ ਦੇ ਪਰਿਵਾਰ ਨੂੰ ਦਸ ਲੱਖ ਰੁਪਏ, ਹਰ ਤਰ੍ਹਾਂ ਦਾ ਕਰਜ਼ਾ ਮਾਫ ਕਰਨ, ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਤੱਕ ਲਾਸ਼ ਦਾ ਪੋਸਟ ਮਾਰਟਮ ਨਾ ਕਰਵਾਉਣ ਅਤੇ ਮੰਗਾਂ ਨੂੰ ਲੈ ਕੇ ਐਸਡੀਐਮ ਦਫਤਰ ਲਹਿਰਾਗਾਗਾ ਅੱਗੇ ਲਗਾਤਾਰ ਦਿਨ ਰਾਤ ਦਾ ਧਰਨਾ ਜਾਰੀ ਹੈ ਪ੍ਰੰਤੂ ਸਰਕਾਰ ਨੇ ਅਜੇ ਤੱਕ ਕਿਸਾਨਾਂ ਦੀ ਗੱਲ ਨਹੀਂ ਸੁਣੀ ਅਤੇ ਨਾ ਹੀ ਇਸ ਮਸਲੇ ਨੂੰ ਹੱਲ ਕਰਨ ਲਈ ਪ੍ਰਸ਼ਾਸਨ ਵੱਲੋਂ ਕੋਈ ਸਾਰਥਕ ਕਦਮ ਪੁਟਿਆ ਗਿਆ ਹੈ। ਆਗੂਆਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਕਿਸਾਨਾਂ ਦੇ ਸਬਰ ਨੂੰ ਪਰਖਣਾ ਬੰਦ ਕਰੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਥੇਬੰਦੀ ਦੀ ਮੰਗ ਨੂੰ ਪੂਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਜਥੇਬੰਦੀ ਦੀ ਮਜਬੂਰੀ ਬਣ ਜਾਵੇਗੀ।
ਅੱਜ ਦੇ ਧਰਨੇ ਨੂੰ ਧਰਮਿੰਦਰ ਸਿੰਘ ਪਸ਼ੌਰ ਬਲਾਕ ਪ੍ਰਧਾਨ ਲਹਿਰਾਗਾਗਾ, ਉਹ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੁਟਾਲ, ਬਿੰਦਰ ਸਿੰਘ ਖੋਖਰ, ਪ੍ਰੀਤਮ ਸਿੰਘ ਲਹਿਲ ਕਲਾ, ਪਰਮਜੀਤ ਕੌਰ ਲਹਿਲ ਕਲਾ, ਬਲਜੀਤ ਕੌਰ, ਰਾਜ ਕੌਰ ਅਤੇ ਪਿੰਡ ਇਕਾਈਆਂ ਦੇ ਪ੍ਰਧਾਨਾਂ ਨੇ ਸੰਬੋਧਨ ਕੀਤਾ।

Advertisement

Advertisement
Author Image

Advertisement
Advertisement
×