ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਦੀ ਮੌਤ: ਪ੍ਰਸ਼ਾਸਨ ਨਾਲ ਸਮਝੌਤੇ ਮਗਰੋਂ ਸੰਘਰਸ਼ ਸਮਾਪਤ

07:52 AM May 09, 2024 IST
ਪ੍ਰਨੀਤ ਕੌਰ ਦੀ ਰਿਹਾਇਸ਼ ਨੇੜੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ।-ਫੋਟੋ: ਸੱਚਰ

ਸਰਬਜੀਤ ਸਿੰਘ ਭੰਗੂ
ਪਟਿਆਲਾ, 8 ਮਈ
ਸੇਹਰਾ ਪਿੰਡ ਵਿੱਚ ਕੁਝ ਦਿਨ ਪਹਿਲਾਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਚੋਣ ਪ੍ਰੋਗਰਾਮ ’ਚ ਪ੍ਰਦਰਸ਼ਨ ਦੌਰਾਨ ਕਿਸਾਨ ਸੁਰਿੰਦਰਪਾਲ ਆਕੜੀ ਦੀ ਹੋਈ ਮੌਤ ਸਬੰਧੀ ਮੁਲਜ਼ਮ ਹਰਵਿੰਦਰ ਹਰਪਾਲਪੁਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਕਿਸਾਨਾਂ ਵੱਲੋਂ ਪ੍ਰਨੀਤ ਕੌਰ ਦੀ ਰਿਹਾਇਸ਼ ਮੋਤੀ ਮਹਿਲ ਨੇੜੇ ਅਤੇ ਕੁਝ ਹੋਰ ਥਾਈਂ ਧਰਨੇ ਦਿੱਤੇ ਗਏ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ, ਕਿਸਾਨ ਆਗੂਆਂ ਤੇ ਪਰਿਵਾਰਕ ਮੈਂਬਰਾਂ ਦਰਮਿਆਨ ਰਾਤੀਂ ਅੱਠ ਵਜੇ ਤੱਕ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਦੋਵਾਂ ਧਿਰਾਂ ਦਰਮਿਆਨ ਆਪਸੀ ਸਮਝੌਤਾ ਹੋ ਗਿਆ। ਦੇਰ ਸ਼ਾਮ ਕਿਸਾਨਾਂ ਨੇ ਸਾਰੀਆਂ ਥਾਵਾਂ ਤੋਂ ਧਰਨੇ ਚੁੱਕ ਲਏ। ਇਨ੍ਹਾਂ ਵਿੱਚੋਂ ਇੱਕ ਧਰਨਾ ਸਰਹਿੰਦ ਰੋਡ ਤੇ ਇੱਕ ਰਾਜਪੁਰਾ ਰੋਡ ’ਤੇ ਧਰੇੜੀ ਜੱਟਾਂ ਟੌਲ ਪਲਾਜ਼ਾ ’ਤੇ ਲਾਇਆ ਗਿਆ ਸੀ। ਟੌਲ ਪਲਾਜ਼ੇ ’ਤੇ ਧਰਨੇ ਕਾਰਨ ਸਾਰਾ ਕੌਮੀ ਮਾਰਗ ’ਤੇ ਆਵਾਜਾਈ ਬੰਦ ਰਹੀ ਅਤੇ ਲੋਕ ਖੁਆਰ ਹੁੰਦੇ ਰਹੇ। ਦੂਜੇ ਪਾਸੇ ਪੁਲੀਸ ਨੇ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਟੀਮ ਬਣਾਈ ਹੈ ਜਿਸ ਵਿੱਚ ਦੋ ਐੱਸਪੀ ਅਤੇ ਦੋ ਡੀਐੱਸਪੀ ਰੈਂਕ ਦੇ ਅਧਿਕਾਰੀ ਤੇ ਇਕ ਸਬੰਧਤ ਐੱਸਐੱਚਓ ਸ਼ਾਮਲ ਹੋਵੇਗਾ। ਇਸ ਦੌਰਾਨ ਭਲਕੇ ਮ੍ਰਿਤਕ ਕਿਸਾਨ ਦਾ ਸਸਕਾਰ ਕੀਤਾ ਜਾਵੇਗਾ। ਐੱਨਆਈਐੱਸ ਦੇ ਗੈਸਟ ਹਾਊਸ ’ਚ ਹੋਈ ਮੀਟਿੰਗ ਦੌਰਾਨ ਰਿਟਾਇਰਡ ਏਡੀਜੀਪੀ ਜਸਕਰਨ ਸਿੰਘ, ਪਟਿਆਲਾ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ, ਡੀਆਈਜੀ ਵਿਜੀਲੈਂਸ ਨਰਿੰਦਰ ਭਾਰਗਵ, ਡੀਸੀ ਸ਼ੌਕਤ ਅਹਿਮਦ ਪਰੈ ਅਤੇ ਐੱਸਐੱਸਪੀ ਵਰੁਣ ਸ਼ਰਮਾ ਸਣੇ ਕਿਸਾਨ ਆਗੂ ਸੁਰਜੀਤ ਫੂਲ, ਕਾਕਾ ਸਿੰਘ ਕੋਟੜਾ, ਸਤਨਾਮ ਬਹਿਰੂ, ਮਨਜੀਤ ਨਿਆਲ, ਮਨਜੀਤ ਘੁਮਾਣਾ, ਜੰਗ ਸਿੰਘ ਭਟੇੜੀ, ਜਰਨੈਲ ਕਾਲੇਕਾ, ਮ੍ਰਿਤਕ ਕਿਸਾਨ ਦਾ ਭਤੀਜਾ ਰੇਸ਼ਮ ਸਿੰਘ, ਪਤਨੀ ਚਰਨਜੀਤ ਕੌਰ ਸ਼ਾਮਲ ਸਨ। ਇਨ੍ਹਾਂ ਦਰਮਿਆਨ ਬਣੀ ਸਹਿਮਤੀ ਤਹਿਤ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਢੁੱਕਵਾਂ ਮੁਆਵਜ਼ਾ ਤੇ ਇੱਕ ਪਰਿਵਾਰਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਜਦਕਿ ਕੇਸ ’ਚ ਮੁਲਜ਼ਮ ਵਜੋਂ ਸ਼ਾਮਲ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਪੁਲੀਸ ਚਾਰ ਹਫਤਿਆਂ ’ਚ ਗ੍ਰਿਫ਼ਤਾਰ ਕਰਨ ਲਈ ਪਾਬੰਦ ਹੋਵੇਗੀ। ਇਸ ਸਮਝੌਤੇ ਦੀ ਮੀਟਿੰਗ ’ਚ ਸ਼ਾਮਲ ਰਹੇ ਕਿਸਾਨ ਨੇਤਾ ਸੁਰਜੀਤ ਫੂਲ ਅਤੇ ਮਨਜੀਤ ਘੁਮਾਣਾ ਨੇ ਪੁਸ਼ਟੀ ਕੀਤੀ ਹੈ।
ਇੱਥੇ ਅੱਜ ਸਵੇਰੇ ਹਰਵਿੰਦਰ ਸਿੰਘ ਹਰਪਾਲਪੁਰ ਦੀ ਗ੍ਰਿਫ਼ਤਾਰੀ ਅਤੇ ਹੋਰ ਮੰਗਾਂ ਖਾਤਰ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਪ੍ਰਨੀਤ ਕੌਰ ਦੀ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਐੱਸਐੱਸਪੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਮਹਿਲ ਦੁਆਲੇ ਤਾਇਨਾਤ ਭਾਰੀ ਪੁਲੀਸ ਫੋਰਸ ਨੇ ਕਿਸਾਨਾਂ ਨੂੰ ਇਸ ਵਿੱਚ ਕਾਮਯਾਬ ਨਾ ਹੋਣ ਦਿੱਤਾ। ਕਿਸਾਨਾਂ ਦੇ ਧਰਨਿਆਂ ਕਾਰਨ ਅੱਜ ਪਟਿਆਲਾ ’ਚ ਆਵਾਜਾਈ ਕਾਫ਼ੀ ਹਾਲੋਂ ਬੇਹਾਲ ਰਹੀ।

Advertisement

ਹਰਪਾਲਪੁਰ ਖ਼ਿਲਾਫ਼ ਜਾਰੀ ਹੋਵੇਗਾ ਐੱਲਓਸੀ

ਸਮਝੌਤੇ ਤਹਿਤ ਕਿਸਾਨਾਂ ਦੀ ਮੰਗ ’ਤੇ ਪੁਲੀਸ ਵੱਲੋਂ ਕਿਸਾਨ ਦੀ ਮੌਤ ਸਬੰਧੀ ਕੇਸ ਵਿੱਚ ਸ਼ਾਮਲ ਕੀਤੇ ਗਏ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਸਮਰਥਕ ਹਰਵਿੰਦਰ ਸਿੰਘ ਹਰਪਾਲਪੁਰ ਖ਼ਿਲਾਫ਼ ਲੁੱਕਆਊਟ ਸਰਕੁਲਰ (ਐਲਓਸੀ) ਜਾਰੀ ਕੀਤਾ ਜਾਵੇਗਾ।

Advertisement
Advertisement
Advertisement