ਕਿਸਾਨਾਂ ਵੱਲੋਂ ਮੋਰਚੇ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ
08:51 AM Nov 15, 2023 IST
Advertisement
ਤਰਨ ਤਾਰਨ: ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਅੱਜ ਇਥੋਂ ਦੇ ਗਾਂਧੀ ਮਿਉਂਸਿਪਲ ਪਾਰਕ ਵਿੱਚ ਹੋਈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 26 ਨਵੰਬਰ ਤੋਂ ਚੰਡੀਗੜ੍ਹ ਵਿੱਚ ਲੱਗਣ ਵਾਲੇ ਤਿੰਨ-ਰੋਜ਼ਾ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਗਿਆ। ਮੀਟਿੰਗ ਨੂੰ ਜਥੇਬੰਦੀ ਦੇ ਸੂਬਾ ਆਗੂ ਜਤਿੰਦਰਸਿੰਘ ਛੀਨਾ ਅਤੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਤਰਨ ਤਾਰਨ ਨੇ ਸੰਬੋਧਨ ਕੀਤਾ। ਇਸ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿੱਪ ਵਾਲੇ ਮੀਟਰ ਲਗਾਉਣ ਦੀ ਕਾਰਵਾਈ ਬੰਦ ਕਰਨ ਦੀ ਅਪੀਲ ਕੀਤੀ। -ਪੱਤਰ ਪ੍ਰੇਰਕ
Advertisement
Advertisement
Advertisement