ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਨੂਰਸ਼ਾਹ ਸੇਮ ਨਾਲੇ ਦੀ ਸਫ਼ਾਈ ਕਰਵਾਉਣ ਦੀ ਮੰਗ

07:39 AM Jun 21, 2024 IST
ਰੋਸ ਪ੍ਰਗਟਾਉਂਦੇ ਹੋਏ ਕਿਸਾਨ।

ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 20 ਜੂਨ
ਸਥਾਨਕ ਕਸਬੇ ਦੇ ਬੇਟ ਰਕਬੇ ਵਿੱਚੋਂ ਲੰਘਦੇ ਨੂਰ ਸ਼ਾਹ ਸੇਮ ਨਾਲੇ ਦੀ ਸਫ਼ਾਈ ਨਾ ਹੋਣ ਖ਼ਿਲਾਫ਼ ਪੀੜਤ ਕਿਸਾਨਾਂ ਨੇ ਅਕਾਲੀ ਆਗੂ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਰੋਸ ਮੁਜ਼ਾਹਰਾ ਕੀਤਾ। ਇਸ ਸਬੰਧੀ ਗੁਰਇਕਬਾਲ ਸਿੰਘ ਮਾਹਲ ਨੇ ਨੂਰ ਸ਼ਾਹ ਸੇਮ ਨਾਲੇ ਦਾ ਮੌਕਾ ਦਿਖਾਉਂਦਿਆਂ ਕਿਹਾ ਕਿ ਇਸ ਦੀ ਸਫ਼ਾਈ ਪਿਛਲੇ ਚਾਰ ਸਾਲਾਂ ਤੋਂ ਨਾ ਹੋਣ ਕਾਰਨ ਸੈਂਕੜੇ ਏਕੜ ਵਾਹੀਯੋਗ ਰਕਬੇ ਦੀ ਫ਼ਸਲ ਤਬਾਹ ਹੋ ਜਾਂਦੀ ਹੈ ਜਿਸ ਕਾਰਨ ਕਿਸਾਨਾਂ ਨੂੰ ਭਾਰੀ ਘਾਟਾ ਸਹਿਣਾ ਪੈਂਦਾ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਦੀ ਸਮੱਸਿਆ ਨੂੰ ਮੁੱਖ ਰੱਖਦਿਆਂ ਬਰਸਾਤ ਸ਼ੁਰੂ ਹੋਣ ਤੋਂ ਪਹਿਲਾਂ ਇਸ ਡਰੇਨ ਦੀ ਸਫ਼ਾਈ ਤੁਰੰਤ ਕਰਵਾਈ ਜਾਵੇ।
ਇਸ ਸਬੰਧੀ ਪੀੜਤ ਕਿਸਾਨ ਅਮਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੀਜੀਆਂ ਜਾਂਦੀ ਹਾੜ੍ਹੀ ਅਤੇ ਸਾਉਣੀ ਦੇ ਸੀਜ਼ਨ ਦੀਆਂ ਸਾਰੀਆਂ ਫ਼ਸਲਾਂ ਸੇਮ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਤਬਾਹ ਹੋ ਜਾਂਦੀਆਂ ਹਨ ਜਿਸ ਕਾਰਨ ਉਨ੍ਹਾਂ ਨੂੰ ਪਿਛਲੇ ਕਈ ਸਾਲਾਂ ਤੋਂ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ।
ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਨੇ ਡਰੇਨਜ਼ ਵਿਭਾਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 10 ਦਿਨਾਂ ਦੇ ਅੰਦਰ ਨੂਰ ਸ਼ਾਹ ਡਰੇਨ ਦੀ ਸਫ਼ਾਈ ਨਾ ਕਰਵਾਈ ਗਈ ਤਾਂ ਉਹ ਕਿਸਾਨਾਂ ਨੂੰ ਨਾਲ ਲੈ ਕੇ ਧਰਨਾ ਦੇਣਗੇ। ਇਸ ਮੌਕੇ ਪੀੜਤ ਕਿਸਾਨ ਅਮਰ ਸਿੰਘ, ਸੁਰਿੰਦਰ ਸਿੰਘ, ਜੀਤਾ ਬਾਬਾ, ਰਾਮ ਕ੍ਰਿਸ਼ਨ, ਰਣਦੀਪ ਸਿੰਘ, ਇੰਦਰਪ੍ਰੀਤ ਸਿੰਘ, ਮਨਜੀਤ ਸਿੰਘ, ਭੁਪਿੰਦਰ ਸਿੰਘ ਅਤੇ ਕੁਲਵੰਤ ਸਿੰਘ ਆਦਿ ਹਾਜ਼ਰ ਸਨ।
ਡਰੇਨੇਜ਼ ਵਿਭਾਗ ਦੇ ਐਕਸੀਅਨ ਦਿਲਪ੍ਰੀਤ ਸਿੰਘ ਨੇ ਕਿਹਾ ਕਿ ਅਜੇ ਉਨ੍ਹਾਂ ਕੋਲ ਕੋਈ ਵੀ ਫੰਡ ਮੌਜੂਦ ਨਹੀਂ ਹੈ। ਜਦੋਂ ਹੀ ਵਿਭਾਗ ਨੂੰ ਲੋੜੀਂਦਾ ਫੰਡ ਮੁਹੱਈਆ ਹੋਵੇਗਾ ਤਾਂ ਉਹ ਪਹਿਲ ਦੇ ਆਧਾਰ ਉੱਤੇ ਸੇਮ ਨਾਲੇ ਦੀ ਸਫ਼ਾਈ ਕਰਵਾਉਣ ਦੇ ਪਾਬੰਦ ਹੋਣਗੇ।

Advertisement

Advertisement
Advertisement