ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਨੇ ਮੀਂਹ ਨਾਲ ਖਰਾਬ ਫਸਲ ਲਈ ਮੁਆਵਜ਼ਾ ਮੰਗਿਆ

07:12 AM Apr 27, 2024 IST

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 26 ਅਪਰੈਲ
ਇੱਥੋਂ ਨੇੜਲੇ ਪਿੰਡ ਬਖ਼ਸ਼ੀਵਾਲਾ ਵਿੱਚ ਗੜਿਆਂ ਤੇ ਬਾਰਿਸ਼ ਨਾਲ ਖਰਾਬ ਹੋਈ ਕਣਕ ਦੀ ਫ਼ਸਲ ਅਤੇ ਸਬਜ਼ੀਆਂ ਦੇ ਮੁਆਵਜ਼ੇ ਦੀ ਮੰਗ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪਿੰਡ ’ਚ ਰੋਸ ਪ੍ਰਦਰਸ਼ਨ ਕੀਤਾ।
ਪਿੰਡ ਇਕਾਈ ਦੇ ਪ੍ਰਧਾਨ ਹਰਦਿਆਲ ਸਿੰਘ ਚੱਠਾ ਅਤੇ ਸੀਨੀਅਰ ਆਗੂ ਜਗਤਾਰ ਸਿੰਘ ਬਖਸ਼ੀਵਾਲਾ ਦੀ ਅਗਵਾਈ ਹੇਠ ਪੰਚਾਇਤ ਘਰ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਕਿਸਾਨਾਂ ਦੀ ਹੁਣ ਤੱਕ ਕੋਈ ਸਾਰ ਨਾ ਲੈਣ ਦਾ ਦੋਸ਼ ਲਾਇਆ। ਇਸ ਮੌਕੇ ਜ਼ਿਲ੍ਹਾ ਜਰਨਲ ਸਕੱਤਰ ਦਰਬਾਰਾ ਸਿੰਘ ਛਾਜਲਾ ਨੇ ਦੱਸਿਆ ਕਿ ਬੀਤੇ ਦਿਨੀਂ ਹੋਈ ਗੜੇਮਾਰੀ ਅਤੇ ਮੀਂਹ ਨਾਲ ਕਣਕ ਤੇ ਸਬਜ਼ੀਆਂ ਦੀ ਫ਼ਸਲ ਖਰਾਬ ਹੋ ਗਈ ਸੀ, ਇਸ ਲਈ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਤੋਂ ਮੰਗ ਕੀਤੀ ਗਈ ਮਾਲ ਵਿਭਾਗ ਤੋਂ ਤੁਰੰਤ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ।

Advertisement

Advertisement
Advertisement