ਕਿਸਾਨਾਂ ਨੇ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਮੰਗੀ
ਪੱਤਰ ਪ੍ਰੇਰਕ
ਗੋਨਿਆਣਾ ਮੰਡੀ, 30 ਦਸੰਬਰ
ਬਠਿੰਡਾ ਜ਼ਿਲ੍ਹੇ ਦੇ ਅੱਧੀ ਦਰਜਨ ਪਿੰਡਾਂ ਦੇ ਕਿਸਾਨਾਂ ਨੇ ਮੋਟਰਾਂ ’ਤੇ ਲੱਗੇ ਰਹੇ ਬਿਜਲੀ ਸਪਲਾਈ ਤੋਂ ਪ੍ਰੇਸ਼ਾਨ ਹੋ ਕੇ ਕਿੱਲੀ ਨਿਹਾਲ ਸਿੰਘ ਵਾਲਾ ਗਰਿੱਡ ਪ੍ਰਤੀ ਰੋਸ ਜ਼ਾਹਿਰ ਕਰਦਿਆਂ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਇਕਾਈ ਪ੍ਰਧਾਨ ਛਿੰਦਰਪਾਲ ਸਿੰਘ ਕੋਠੇ ਚੇਤ ਸਿੰਘ ਵਾਲਾ ਦੀ ਅਗਵਾਈ ਵਿੱਚ ਦੋ ਦਰਜਨ ਕਿਸਾਨਾਂ ਵਲੋਂ ਰੋਸ ਵਜੋਂ ਪਾਵਰਕੌਮ ਦੇ ਸਬ-ਸਟੇਸ਼ਨ ਕਿਲੀ ਨਿਹਾਲ ਸਿੰਘ ਵਾਲਾ ਵਿੱਚ ਐਸਐਸਏ ਮੈਡਮ ਸ਼ਾਲਿਨੀ ਨੂੰ ਮੰਗ ਪੱਤਰ ਦਿੱਤਾ ਗਿਆ। ਕਿਸਾਨਾਂ ਨੇ ਦੋਸ਼ ਲਗਾਏ ਕਿ ਟਿਊਬਵੈੱਲ ਮੋਟਰਾਂ ਦੀ ਬਿਜਲੀ ਸਪਲਾਈ ਸ਼ਡਿਊਲ ਮੁਤਾਬਕ ਨਿਰਵਿਘਨ ਨਹੀਂ ਦਿੱਤੀ ਜਾ ਰਹੀ। ਉਥੇ 24 ਘੰਟੇ ਘਰਾਂ ਨੂੰ ਦਿੱਤੀ ਜਾਣ ਵਾਲੀ ਸਪਲਾਈ ਵਿੱਚ ਲਗਤਾਰ ਵੀ ਕੱਟ ਲੱਗੇ ਰਹੇ ਹਨ। ਗੋਨਿਆਣਾ ਸਬ-ਡਿਵੀਜ਼ਨ ਦੇ ਐਸ.ਡੀ.ਓ. ਕ੍ਰਿਸ਼ਨ ਕੁਮਾਰ ਸੇਠੀ ਨੇ ਕਿਹਾ ਕਿ ਖੇਤੀ ਸੈਕਟਰ ਨੂੰ ਬਿਜਲੀ ਸਪਲਾਈ ਦੇਣ ਦਾ ਵਿਭਾਗ ਵੱਖਰਾ ਹੈ ਉਹ ਇਸ ਬਾਰੇ ਉੱਚ ਅਫ਼ਸਰਾਂ ਦੇ ਧਿਆਨ ਵਿੱਚ ਲਿਆਉਣਗੇ। ਉਨ੍ਹਾਂ ਕਿਹਾ ਕਿ 24 ਘੰਟੇ ਬਿਜਲੀ ਸਪਲਾਈ ’ਤੇ ਕੱਟਾਂ ਨੂੰ ਜਲਦੀ ਹੱਲ ਕਰ ਦਿੱਤਾ ਜਾਵੇਗਾ। ਇਸ ਮੌਕੇ ਕੇਠੋ ਫੂਲਾ ਸਿੰਘ ਵਾਲਾ ਦੇ ਇਕਾਈ ਪ੍ਰਧਾਨ ਗੁਰਮੀਤ ਸਿੰਘ, ਸੱਕਤਰ ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਜਸਵਿੰਦਰ ਸਿੰਘ, ਮਲਕੀਤ ਸਿੰਘ, ਮਨਪ੍ਰੀਤ ਸਿੰਘ, ਗੁਰਦੀਪ, ਮੇਜਰ, ਮਨਜੀਤ ਸਿੰਘ, ਸੁਖਦੇਵ ਸਿੰਘ, ਜਸਪਾਲ ਸਿੰਘ, ਰਾਮ ਸਿੰਘ, ਕਿਰਸ਼ਨ ਸਿੰਘ ਸੁਖਵੰਤ ਸਿੰਘ ਆਦਿ ਮੌਜੂਦ ਸਨ।