ਚੱਕ ਬਾਹਮਣੀਆਂ ਟੌਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ ਜਾਰੀ
07:18 AM Jun 21, 2024 IST
ਪੱਤਰ ਪ੍ਰੇਰਕ
ਸ਼ਾਹਕੋਟ, 20 ਜੂਨ
ਭਾਕਿਯੂ (ਤੋਤੇਵਾਲ), ਭਾਕਿਯੂ ਏਕਤਾ (ਉਗਰਾਹਾਂ), ਟਰੱਕ ਯੂਨੀਅਨ ਧਰਮਕੋਟ ਅਤੇ ਸ਼ਾਹਕੋਟ ਵੱਲੋਂ ਚੱਕ ਬਾਹਮਣੀਆਂ ਦੇ ਟੌਲ ਪਲਾਜ਼ਾ ਉੱਪਰ ਰਾਹਗੀਰਾਂ ਨੂੰ ਬਣਦੀਆਂ ਸਹੂਲਤਾਂ ਨਾ ਦੇਣ ਦੇ ਵਿਰੋਧ ’ਚ ਲਾਇਆ ਧਰਨਾ 19 ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਧਰਨੇ ਨੂੰ ਬੀਕੇਯੂ (ਤੋਤੇਵਾਲ) ਦੇ ਸੂਬਾ ਪ੍ਰਧਾਨ ਸੁੱਖ ਗਿੱਲ, ਬੀਕੇਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮੋਹਨ ਸਿੰਘ ਬੱਲ ਤੇ ਸਕੱਤਰ ਗੁਰਚਰਨ ਸਿੰਘ ਚਾਹਲ ਅਤੇ ਟਰੱਕ ਯੂਨੀਅਨ ਧਰਮਕੋਟ ਦੇ ਪ੍ਰਧਾਨ ਸਸਤਵੀਰ ਸਿੰਘ ਸੱਤੀ ਨੇ ਸੰਬੋਧਨ ਕੀਤਾ। ਉਨ੍ਹਾਂ ਮੰਗਾਂ ਮਨਵਾਉਣ ਲਈ ਆਮ ਲੋਕਾਂ ਨੂੰ ਧਰਨੇ ਵਿੱਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
Advertisement
Advertisement
Related News
Advertisement