ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੱਕ ਬਾਹਮਣੀਆਂ ਦੇ ਟੌਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ ਜਾਰੀ

08:51 AM Jun 08, 2024 IST

ਸ਼ਾਹਕੋਟ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਤੋਤੇਵਾਲ) ਵੱਲੋਂ ਚੱਕ ਬਾਹਮਣੀਆਂ ਦੇ ਟੌਲ ਪਲਾਜ਼ਾ ਉੱਪਰ ਲਗਾਇਆ ਧਰਨਾ ਅੱਜ ਛੇਵਾਂ ਦਿਨ ਵੀ ਨਿਰੰਤਰ ਜਾਰੀ ਰਿਹਾ। ਯੂਨੀਅਨ ਦੇ ਸੂਬਾ ਪ੍ਰਧਾਨ ਸੁੱਖ ਗਿੱਲ, ਜਨਰਲ ਸਕੱਤਰ ਕੇਵਲ ਸਿੰਘ ਖਹਿਰਾ, ਸਾਬ ਸਿੰਘ ਸਿੰਘ, ਲਖਵਿੰਦਰ ਸਿੰਘ ਅਤੇ ਸਤਨਾਮ ਸਿੰਘ ਤੋਂ ਇਲਾਵਾ ਕਈ ਹੋਰ ਆਗੂਆਂ ਨੇ ਟੌਲ ਉੱਪਰ ਲਗਾਏ ਧਰਨੇ ਨੂੰ ਸੰਬੋਧਨ ਕੀਤਾ। ਪਿਛਲੇ 6 ਦਿਨਾਂ ਤੋਂ ਚੁੱਪ ਧਾਰੀ ਬੈਠੇ ਕੌਮੀ ਹਾਈਵੇਅ ਅਥਾਰਿਟੀ ਅਤੇ ਪ੍ਰਸ਼ਾਸਨ ਨੂੰ ਤਾੜਨਾ ਕਰਦਿਆ ਬੁਲਾਰਿਆਂ ਨੇ ਕਿਹਾ ਕਿ ਉਹ ਉਨਾ ਚਿਰ ਟੌਲ ਤੋਂ ਧਰਨਾ ਖਤਮ ਨਹੀਂ ਕਰਨਗੇ, ਜਿਨ੍ਹਾਂ ਚਿਰ ਉਹ ਰਾਹਗੀਰਾਂ ਨੂੰ ਬਣਦੀਆਂ ਸਹੂਲਤਾਂ ਉਪਲਬਧ ਨਹੀਂ ਕਰਵਾ ਦਿੰਦੇ।

Advertisement

Advertisement