ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲਾਡੋਵਾਲ ਟੌਲ ਪਲਾਜ਼ਾ ’ਤੇ ਕਿਸਾਨਾਂ ਦਾ ਧਰਨਾ ਜਾਰੀ

07:37 AM Jun 23, 2024 IST
ਟੌਲ ਪਲਾਜ਼ਾ ’ਤੇ ਬਿਨਾਂ ਪਰਚੀ ਵਾਹਨ ਲੰਘਾ ਰਹੇ ਕਿਸਾਨ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 22 ਜੂਨ
ਲਾਡੋਵਾਲ ਟੌਲ ਦਰਾਂ ਵਿੱਚ ਕੀਤੇ ਵਾਧੇ ਖ਼ਿਲਾਫ਼ ਕਿਸਾਨਾਂ ਅਤੇ ਹੋਰ ਸੰਗਠਨਾਂ ਵੱਲੋਂ ਲਾਇਆ ਗਿਆ ਧਰਨਾ 7ਵੇਂ ਦਿਨ ਵੀ ਜਾਰੀ ਰਿਹਾ ਅਤੇ ਟੌਲ ਪਲਾਜ਼ਾ ਤੋਂ ਮੁਫ਼ਤ ਵਾਹਨ ਲੰਘਾਏ ਗਏ। ਧਰਨੇ ਨੂੰ ਕਿਸਾਨ ਜਥੇਬੰਦੀਆਂ ਅਤੇ ਹੋਰ ਸੰਗਠਨਾਂ ਵੱਲੋਂ ਲਗਾਤਾਰ ਸਮਰਥਨ ਮਿਲ ਰਿਹਾ ਹੈ। ਅੱਜ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਅਗਵਾਈ ਹੇਠ ਇੱਕ ਜਥੇ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਮੁਜ਼ਾਹਰਾ ਕੀਤਾ। ਇਸ ਮੌਕੇ ਜਸਦੇਵ ਸਿੰਘ ਲਲਤੋਂ, ਰਣਜੀਤ ਸਿੰਘ ਗੁੜੇ, ਗੁਰਦੇਵ ਸਿੰਘ ਮੁਲਾਂਪੁਰ ਅਤੇ ਗੁਰਮੇਲ ਸਿੰਘ ਕੁਲਾਰ ਨੇ ਸੰਬੋਧਨ ਕੀਤਾ।
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਹਾ ਕਿ ਧਰਨਾ ਲਗਾਤਾਰ ਜਾਰੀ ਹੈ ਪਰ ਇਸਦਾ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ’ਤੇ ਕੋਈ ਅਸਰ ਨਹੀਂ ਹੋ ਰਿਹਾ ਅਤੇ ਨਾ ਹੀ ਕੋਈ ਅਧਿਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪੁੱਜਾ ਹੈ। ਭਾਰਤੀ ਕਿਸਾਨ ਯੂਨੀਅਨ ਦੁਆਬਾ ਦੇ ਮਾਲਵਾ ਜ਼ੋਨ ਪ੍ਰਧਾਨ ਇੰਦਰਵੀਰ ਸਿੰਘ ਕਾਦੀਆਂ, ਗੁਰਦਿਆਲ ਸਿੰਘ ਤਲਵੰਡੀ ਜ਼ਿਲ੍ਹਾ ਪ੍ਰਧਾਨ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਰਮੇਸ਼ ਕੁਮਾਰ ਟੈਕਸੀ ਯੂਨੀਅਨ ਅਤੇ ਐੱਸਸੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਪਵਾਰ ਨੇ ਕਿਹਾ ਕਿ ਜਦੋਂ ਤੱਕ ਟੌਲ ਪਲਾਜ਼ਾ ਦਰ 150 ਰੁਪਏ 24 ਘੰਟੇ ਲਈ ਅਤੇ 20 ਕਿਲੋਮੀਟਰ ਤੱਕ ਦਾ ਦਾਇਰਾ ਬਿਲਕੁਲ ਮੁਫ਼ਤ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।

Advertisement

Advertisement
Advertisement