ਵਾਤਾਵਰਨ ਪੱਖੀ ਤਕਨੀਕਾਂ ਨਾਲ ਖੇਤੀ ਕਰਦੇ ਕਿਸਾਨ ਸਾਡੇ ਨਾਇਕ: ਸਿੰਗਲ
09:06 AM Nov 10, 2024 IST
Advertisement
ਪਾਤੜਾਂ:
Advertisement
ਕਿਸਾਨਾਂ ਨੂੰ ਵਾਤਾਵਰਨ ਪੱਖੀ ਤਕਨੀਕਾਂ ਨਾਲ ਪਰਾਲੀ ਦੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਈਸ਼ਾ ਸਿੰਗਲ ਨੇ ਇਨ ਸੀਟੂ ਤਕਨੀਕ ਨਾਲ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਰਹੇ ਕਿਸਾਨਾਂ ਦੇ ਖੇਤਾਂ ‘ਚ ਜਾ ਕੇ ਉਨ੍ਹਾਂ ਦੀ ਸ਼ਲਾਘਾ ਕੀਤੀ ਹੈ। ਇਸ ਮੌਕੇ ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ। ਪਿੰਡ ਬਕਰਾਹਾ, ਕਰਤਾਰਪੁਰ, ਕਲਵਾਣੂ, ਸ਼ਾਦੀਪੁਰ, ਮੋਮੀਆ, ਸ਼ੁਤਰਾਣਾ, ਬਾਦਸ਼ਾਹਪੁਰ ਤੇ ਦਫਤਰੀਵਾਲਾ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕਰਕੇ ਏਡੀਸੀ ਇਸ਼ਾ ਸਿੰਗਲ ਨੇ ਕਿਹਾ ਕਿ ਵਾਤਾਵਰਨ ਪੱਖੀ ਤਕਨੀਕਾਂ ਦੀ ਵਰਤੋਂ ਕਰਕੇ ਖੇਤੀ ਕਰ ਰਹੇ ਕਿਸਾਨ ਸਾਡੇ ਨਾਇਕ ਹਨ, ਜੋ ਵਾਤਾਵਰਣ ਪ੍ਰਤੀ ਸੁਚੇਤ ਹੀ ਨਹੀਂ, ਸਗੋਂ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀਆਂ ਨੂੰ ਬਾਖੂਬੀ ਨਿਭਾਅ ਰਹੇ ਹਨ। -ਪੱਤਰ ਪ੍ਰੇਰਕ
Advertisement
Advertisement