ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਤਾਪਘਰ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ

10:49 AM Aug 31, 2024 IST

ਪੱਤਰ ਪ੍ਰੇਰਕ
ਮਾਨਸਾ, 30 ਅਗਸਤ
ਪਿੰਡ ਬਣਾਂਵਾਲਾ ਵਿੱਚ ਨਿੱਜੀ ਭਾਈਵਾਲੀ ਤਹਿਤ ਲੱਗੇ ਉਤਰੀ ਭਾਰਤ ਦੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਨੂੰ ਜਾਂਦੇ ਰੇਲਵੇ ਟਰੈਕ ’ਤੇ ਪਿੰਡ ਅਸਪਾਲ ਕੋਠੇ ਦੇ ਕੁਝ ਕਿਸਾਨਾਂ ਦੇ ਖੇਤਾਂ ਨੂੰ ਜਾਣ ਵਾਲੇ ਰਾਹ ਦੇ ਉਲਝੇ ਹੋਏ ਮਸਲੇ ਦੇ ਹੱਲ ਲਈ ਪੰਜਾਬ ਕਿਸਾਨ ਯੂਨੀਅਨ ਵੱਲੋਂ 9 ਸਤੰਬਰ ਤੋਂ ਤਾਪਘਰ ਸਾਹਮਣੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਵੱਲੋਂ ਅੱਜ ਇਥੇ ਸੂਬਾ ਕਮੇਟੀ ਮੀਟਿੰਗ ਨੂੰ ਵਿੱਚ ਲਿਆ ਗਿਆ ਹੈ। ਰੁਲਦੂ ਸਿੰਘ ਨੇ ਦੱਸਿਆ ਕਿ ਮਸਲੇ ਨੂੰ ਸੁਲਝਾਉਣ ਲਈ ਜਥੇਬੰਦੀ ਵੱਲੋਂ ਮਾਨਸਾ ਦੇ ਥਾਣਾ ਸਦਰ ਸਾਹਮਣੇ ਧਰਨਾ ਵੀ ਲਾਇਆ ਸੀ ਪਰ ਮਸਲਾ ਹੱਲ ਨਹੀਂ ਹੋਇਆ।

Advertisement

Advertisement