ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਚੰਡੀਗੜ੍ਹ ਦੇ ਪੱਕੇ ਮੋਰਚੇ ਲਈ ਪਿੰਡਾਂ ’ਚ ਲਾਮਬੰਦੀ ਸ਼ੁਰੂ

07:38 AM Aug 29, 2024 IST
ਪਿੰਡ ਨੰਗਲ ਕਲਾਂ ਵਿੱਚ ਲਾਮਬੰਦੀ ਮੀਟਿੰਗ ਕਰਦੇ ਹੋਏ ਕਿਸਾਨ।

ਪੱਤਰ ਪ੍ਰੇਰਕ
ਮਾਨਸਾ, 28 ਅਗਸਤ
ਪਿੰਡ ਨੰਗਲ ਕਲਾਂ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਲਾਕ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਦੀ ਪ੍ਰਧਾਨਗੀ ਹੇਠ ਨਵੀਂ ਪਿੰਡ ਕਮੇਟੀ ਦੀ ਚੋਣ ਕੀਤੀ ਗਈ। ਇਸ ਚੋਣ ਦੌਰਾਨ ਪ੍ਰਧਾਨ ਗੁਰਦੇਵ ਸਿੰਘ, ਜਨਰਲ ਸਕੱਤਰ ਪਰਗਟ ਸਿੰਘ, ਖਜ਼ਾਨਚੀ ਅਵਤਾਰ ਸਿੰਘ, ਸੀਨੀਅਰ ਮੀਤ ਪ੍ਰਧਾਨ ਜਗਰਾਜ ਸਿੰਘ, ਮੀਤ ਪ੍ਰਧਾਨ ਭੋਲਾ ਸਿੰਘ, ਸਕੱਤਰ ਕੁਲਦੀਪ ਸਿੰਘ ਚੁਣੇ ਗਏ। ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਜਗਸੀਰ ਸਿੰਘ ਜਵਾਹਰਕੇ ਨੇ ਦੱਸਿਆ ਕਿ ਕਿਸਾਨੀ ਮੰਗਾਂ ਮਸਲਿਆਂ ਨੂੰ ਲੈ ਕੇ ਜਥੇਬੰਦੀ ਵੱਲੋਂ 1 ਤੋਂ 5 ਸਤੰਬਰ ਤੱਕ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਬਲਾਕ ਦੇ ਸਾਰੇ ਪਿੰਡਾਂ ਦੇ ਕਿਸਾਨਾਂ/ਮਜ਼ਦੂਰਾਂ ਦੀਆਂ ਮੀਟਿੰਗਾਂ ਰੈਲੀਆਂ ਕਰਵਾ ਕੇ ਮੋਰਚੇ ਵਿੱਚ ਪਹੁੰਚਣ ਲਈ ਲਾਮਬੰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਿੱਚ ਕਿਸਾਨਾਂ/ਮਜ਼ਦੂਰਾਂ ਅਤੇ ਔਰਤਾਂ ਭੈਣਾਂ ਦਾ ਕਾਫਲਾ ਪਹਿਲੀ ਸਤੰਬਰ ਨੂੰ ਚੰਡੀਗੜ੍ਹ ਵੱਲ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਧਰਨੇ ਦੌਰਾਨ ਸਾਰੀਆਂ ਫ਼ਸਲਾਂ ਤੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਕਾਨੂੰਨ ਬਣਾਉਣਾ, ਲੋਕ ਪੱਖੀ ਖੇਤੀ ਨੀਤੀ ਬਣਾਉਣ ਦੇ ਵਾਅਦੇ ਜਲਦੀ ਲਾਗੂ ਕਰਵਾਉਣਾ, ਆਰਥਿਕ ਤੰਗੀਆਂ ਕਾਰਨ ਜੋ ਕਿਸਾਨ/ਮਜ਼ਦੂਰ ਖੁਦਕੁਸ਼ੀਆਂ ਕਰ ਗਏ ਸਨ, ਉਨ੍ਹਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦਿਵਾਉਣਾ, ਡਾ. ਸੁਆਮੀਨਾਥਨ ਦੀ ਰਿਪੋਰਟ ਮੁਤਾਬਕ ਫਸਲਾਂ ਦੇ ਲਾਹੇਵੰਦ ਭਾਅ ਦਿਵਾਉਣ ਨੂੰ ਲੈਕੇ ਪੱਕਾ ਮੋਰਚਾ ਲਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨ ਆਗੂ ਜਗਰਾਜ ਸਿੰਘ ਮਾਨਸਾ, ਲਾਭ ਸਿੰਘ ਖੋਖਰ, ਗੁਰਦੀਪ ਸਿੰਘ ਖੋਖਰ, ਲਾਭ ਸਿੰਘ ਨੰਗਲ ਕਲਾਂ, ਸਰਪੰਚ ਪਰਮਜੀਤ ਸਿੰਘ ਨੰਗਲ ਕਲਾਂ ਨੇ ਵੀ ਸੰਬੋਧਨ ਕੀਤਾ।

Advertisement

Advertisement