ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰਿਆਣਾ ਦੇ ਉਚਾਨਾ ਵਿੱਚ ਕਿਸਾਨ ‘ਮਹਾਪੰਚਾਇਤ’ ਅੱਜ ‘

07:11 AM Sep 15, 2024 IST
ਕਿਸਾਨ ਮਹਾਪੰਚਾਇਤ’ ਬਾਰੇ ਜਾਣਕਾਰੀ ਦਿੰਦੇ ਹੋਏ ਅਭਿਮਨਿਊ ਕੋਹਾੜ ਤੇ ਹੋਰ ਕਿਸਾਨ।

ਆਤਿਸ਼ ਗੁਪਤਾ
ਚੰਡੀਗੜ੍ਹ, 14 ਸਤੰਬਰ
ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਲਈ 7 ਮਹੀਨਿਆਂ ਤੋਂ ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ ਪੱਕੇ ਮੋਰਚੇ ਨੂੰ ਅੱਗੇ ਵਧਾਉਂਦਿਆਂ 15 ਸਤੰਬਰ ਨੂੰ ਹਰਿਆਣਾ ਦੇ ਜ਼ਿਲ੍ਹਾ ਜੀਂਦ ਵਿੱਚ ਪੈਂਦੀ ਉਚਾਨਾ ਮੰਡੀ ਵਿੱਚ ‘ਕਿਸਾਨ ਮਹਾਪੰਚਾਇਤ’ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਸਥਾਨਕ ਪੁਲੀਸ ’ਤੇ ‘ਮਹਾਪੰਚਾਇਤ’ ਨੂੰ ਰੋਕਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਹਨ। ਇਸ ਦੌਰਾਨ ਪਟਿਆਲ-ਚੀਕਾ ਰੋਡ ਸੀਲ ਕਰ ਦਿੱਤੀ ਹੈ। ਕਿਸਾਨ ਆਗੂ ਅਭਿਮੰਨਿਊ ਕੋਹਾੜ ਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ-ਮਜ਼ਦੂਰ ਜਥੇਬੰਦੀਆਂ ਨੇ ਜੁਲਾਈ ਮਹੀਨੇ ਵਿੱਚ ਹੀ ਹਰਿਆਣਾ ਦੇ ਉਚਾਨਾ ਵਿੱਚ 15 ਤੇ ਪਿਪਲੀ ਵਿੱਚ 22 ਸਤੰਬਰ ਨੂੰ ਦੋ ‘ਕਿਸਾਨ ਮਹਾਪੰਚਾਇਤਾਂ’ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਬਾਵਜੂਦ ਪੁਲੀਸ ਪ੍ਰਸ਼ਾਸਨ ਵੱਲੋਂ ਜਾਣਬੁੱਝ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਹਰਿਆਣਾ ਪੁਲੀਸ ਨੇ ਕਿਸਾਨਾਂ ਕੋਲ ‘ਮਹਾਪੰਚਾਇਤ’ ਕਰਨ ਲਈ ਪ੍ਰਵਾਨਗੀ ਨਾ ਹੋਣ ਦਾ ਦਾਅਵਾ ਕੀਤਾ। ਉਸ ਤੋਂ ਬਾਅਦ ਸਥਾਨਕ ਟੈਂਟ ਤੇ ਸਾਊਂਡ ਸਿਸਟਮ ਵਾਲਿਆਂ ਨੂੰ ‘ਮਹਾਪੰਚਾਇਤ’ ਲਈ ਸਾਮਾਨ ਨਾ ਦੇਣ ਸਬੰਧੀ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਹਰਿਆਣਾ ਸਣੇ ਦੇਸ਼ ਭਰ ਦੇ ਕਿਸਾਨਾਂ ਵੱਲੋਂ 15 ਸਤੰਬਰ ਨੂੰ ਉਚਾਨਾ ’ਚ ਸ਼ਾਂਤਮਈ ਢੰਗ ਨਾਲ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 4 ਵਜੇ ਤੱਕ ‘ਕਿਸਾਨ ਮਹਾਪੰਚਾਇਤ’ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਹਰਿਆਣਾ ਪੁਲੀਸ ਵੱਲੋਂ ਚੋਣਾਂ ਬਹਾਣੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਮਹਾਂਪੰਚਾਇਤ ਕਰਨ ਤੋਂ ਰੋਕਿਆ ਤਾਂ ਕਿਸਾਨਾਂ ਵੱਲੋਂ ਸੰਘਰਸ਼ ਦਾ ਰਾਹ ਅਖਤਿਆਰ ਕੀਤਾ ਜਾਵੇਗਾ।

Advertisement

ਭਾਜਪਾ ਦੇ ਚੋਣ ਸਮਾਗਮਾਂ ਦਾ ਵਿਰੋਧ ਕਰਨ ਦੀ ਚਿਤਾਵਨੀ

ਕਿਸਾਨ ਆਗੂਆਂ ਅਭਿਮੰਨਿਊ ਕੋਹਾੜ ਤੇ ਸਰਵਨ ਸਿੰਘ ਪੰਧੇਰ ਨੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ‘ਕਿਸਾਨ ਮਹਾਪੰਚਾਇਤ’ ਕਰਨ ਤੋਂ ਰੋਕਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ‘ਮਹਾਪੰਚਾਇਤ’ ਕਰਨ ਤੋਂ ਰੋਕਿਆ ਗਿਆ ਤਾਂ ਕਿਸਾਨਾਂ ਵੱਲੋਂ ਸੂਬੇ ਵਿੱਚ ਭਾਜਪਾ ਦੇ ਚੋਣ ਸਮਾਗਮਾਂ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ 15 ਤੇ 22 ਸਤੰਬਰ ਨੂੰ ‘ਮਹਾਪੰਚਾਇਤ’ ਕਰਨ ਦਿੱਤੀ ਜਾਵੇ।

Advertisement
Advertisement