For the best experience, open
https://m.punjabitribuneonline.com
on your mobile browser.
Advertisement

ਪਸ਼ੂ ਧਨ ਰਾਹੀਂ ਵਧਾਈ ਜਾਵੇਗੀ ਕਿਸਾਨਾਂ ਦੀ ਆਮਦਨ: ਖੁੱਡੀਆਂ

08:31 AM Jan 13, 2024 IST
ਪਸ਼ੂ ਧਨ ਰਾਹੀਂ ਵਧਾਈ ਜਾਵੇਗੀ ਕਿਸਾਨਾਂ ਦੀ ਆਮਦਨ  ਖੁੱਡੀਆਂ
Advertisement

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 12 ਜਨਵਰੀ
ਪੰਜਾਬ ਸਰਕਾਰ ਵੱਲੋਂ ਮੁਕਤਸਰ ਵਿੱਚ ਘੋੜਾ ਮੰਡੀ ਸਥਾਪਿਤ ਕੀਤੀ ਜਾਵੇਗੀ ਤਾਂ ਜੋ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਹ ਪ੍ਰਗਟਾਵਾ ਇੱਥੇ ਮੇਲਾ ਮਾਘੀ ਮੌਕੇ ਲੱਗਣ ਵਾਲੀ ਘੋੜਾ ਮੰਡੀ ’ਚ ਪੁੱਜੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਆਖਿਆ ਹੈ ਕਿ ਰਵਾਇਤੀ ਖੇਤੀ ਵਿੱਚ ਹੁਣ ਹੋਰ ਉਤਪਾਦਨ ਵਾਧਾ ਸੰਭਵ ਨਹੀਂ ਅਜਿਹੇ ਵਿੱਚ ਪਸ਼ੂ ਧਨ ਰਾਹੀਂ ਪੰਜਾਬੀ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸੇ ਉਦੇਸ਼ ਨਾਲ ਹੁਣ ਕਿਸਾਨਾਂ ਨੂੰ ਪਸ਼ੂ ਪਾਲਣ ਦੇ ਕਿੱਤੇ ਨਾਲ ਜੋੜਨ ਲਈ ਹੋਰ ਤੇਜ਼ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਵੱਧਦੀ ਆਬਾਦੀ ਅਤੇ ਹੋਰ ਜ਼ਰੂਰਤਾਂ ਦੇ ਕਾਰਨ ਵਾਹੀਯੋਗ ਜ਼ਮੀਨ ਲਗਾਤਾਰ ਘੱਟ ਰਹੀ ਹੈ। ਅਜਿਹੇ ਵਿੱਚ ਖੇਤੀ ਰਾਹੀਂ ਕਿਸਾਨਾਂ ਦੀ ਆਮਦਨ ਉੱਚਤਰ ਪੱਧਰ ’ਤੇ ਪਹਿਲਾਂ ਹੀ ਪੁੱਜ ਚੁੱਕੀ ਹੈ ਅਤੇ ਜੇਕਰ ਅਸੀਂ ਆਪਣੀ ਆਮਦਨ ਵਿੱਚ ਹੋਰ ਵਾਧਾ ਕਰਨਾ ਹੈ ਤਾਂ ਸਾਨੂੰ ਪਸ਼ੂ ਪਾਲਣ ਵਰਗੇ ਸਹਾਇਕ ਕਿੱਤਿਆਂ ਨੂੰ ਅਪਣਾਉਣਾ ਪਵੇਗਾ। ਉਨ੍ਹਾਂ ਨੌਜਵਾਨਾਂ ਨੂੰ ਘੋੜਾ ਪਾਲਣ ਅਤੇ ਪਸ਼ੂ ਪਾਲਣ ਵਰਗੇ ਕਿੱਤੇ ਅਪਣਾਉਣ ਦਾ ਸੱਦਾ ਦਿੱਤਾ।

Advertisement

ਨੁੱਕਰੇ ਘੋੜੇ ਬਣੇ ਖਿੱਚ ਦਾ ਕੇਂਦਰ਼

ਘੋੜਾ ਮੰਡੀ ’ਚ ਆਏ ਨੁੱਕਰੇ ਘੋੜੇ ਖਿੱਚ ਦਾ ਕੇਂਦਰ ਬਣੇ ਰਹੇ। ਇਹ ਘੋੜੇ ਦੁੱਧ ਚਿੱਟੇ ਰੰਗ ਦੇ ਹੁੰਦੇ ਹਨ ਅਤੇ ਇਨ੍ਹਾਂ ਦੇ ਖੜ੍ਹੇ ਕੰਨ ਇਨ੍ਹਾਂ ਦੀ ਖੂਬਸੂਰਤੀ ਦਾ ਚਿੰਨ੍ਹ ਹੁੰਦੇ ਹਨ। ਇਨ੍ਹਾਂ ਘੋੜਿਆਂ ਦੀ ਮੰਗ ਫਿਲਮਾਂ ਤੇ ਵਿਆਹ ਸ਼ਾਦੀਆਂ ਦੇ ਸਮਾਗਮਾਂ ਵਾਸਤੇ ਹੁੰਦੀ ਹੈ। ਦਿੱਲੀ, ਮੁੰਬਈ ਤੇ ਗੁਜਰਾਤ ਦੇ ਵਪਾਰੀ ਇਨ੍ਹਾਂ ਘੋੜਿਆਂ ਦੀ ਖਰੀਦਦਾਰੀ ਲਈ ਪੁੱਜੇ ਹੋਏ ਹਨ।

Advertisement
Author Image

sukhwinder singh

View all posts

Advertisement
Advertisement
×