ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਲਹਿਰਾਗਾਗਾ-ਪਾਤੜਾਂ ਸੜਕ ’ਤੇ ਪਿੰਡ ਰਾਏਧਰਾਣਾ ਵਿੱਚ ਜਾਮ

08:03 AM Nov 18, 2024 IST
ਲਹਿਰਾਗਾਗਾ-ਪਾਤੜਾਂ ਸੜਕ ’ਤੇ ਪਿੰਡ ਰਾਏਧਰਾਣਾ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਤੇ ਮਜ਼ਦੂਰ।

ਰਮੇਸ਼ ਭਾਰਦਵਾਜ
ਲਹਿਰਾਗਾਗਾ, 17 ਨਵੰਬਰ
ਕਿਰਤੀ ਕਿਸਾਨ ਯੂਨੀਅਨ ਵੱਲੋਂ ਝੋਨੇ ਦੀ ਲਿਫਟਿੰਗ ਨਾ ਹੋਣ ਖ਼ਿਲਾਫ਼ ਪਿੰਡ ਰਾਏਧਰਾਣਾ ’ਚ ਸੜਕ ’ਤੇ ਜਾਮ ਲਾਇਆ ਗਿਆ। ਕਿਸਾਨਾਂ ਵੱਲੋਂ ਝੋਨੇ ਦੀ ਚੁਕਾਈ ਨਾ ਹੋਣ ਕਾਰਨ ਅੱਜ ਅੱਕ ਕੇ ਕਿਸਾਨਾਂ ਵੱਲੋਂ ਮੰਡੀ ਅੱਗੇ ਰੋਡ ਜਾਮ ਕੀਤਾ ਗਿਆ ਪਰ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਮੌਕੇ ’ਤੇ ਨਹੀਂ ਪਹੁੰਚਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਯੂਥ ਵਿੰਗ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਲੌਂਗੋਵਾਲ ਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਅੰਦਰ ਵੀ ਕਿਸਾਨਾਂ ਤੇ ਮਜ਼ਦੂਰਾਂ ਦੀ ਰੱਜ ਕੇ ਬੇਕਦਰੀ ਕੀਤੀ ਜਾ ਰਹੀ ਹੈ। ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫ਼ਸਲ ਮਹੀਨਿਆ ਤੋਂ ਮੰਡੀਆ ’ਚ ਰੁਲ ਰਹੀ ਹੈ। ਕਿਸਾਨਾਂ ਤੇ ਮਜ਼ਦੂਰਾਂ ਦੀ ਖੱਜਲ ਖੁਆਰੀ ਹੋ ਰਹੀ ਹੈ। ਕਿਸਾਨਾਂ ਨੂੰ ਨਮੀ ਚੈੱਕ ਕਰਨ ਦੇ ਬਹਾਨੇ ਲਗਾਤਾਰ ਮੰਡੀਆ ’ਚ ਰੋਲਿਆ ਜਾ ਰਿਹਾ ਹੈ। ਪ੍ਰਵਾਸੀ ਮਜ਼ਦੂਰਾਂ ਦਾ ਵੀ ਬਹੁਤ ਬੁਰਾ ਹਾਲ ਹੈ ਕੰਮ ਨਾ ਹੋਣ ਕਾਰਨ ਰੋਜ਼ੀ ਰੋਟੀ ਤੋਂ ਵੀ ਮੋਹਤਾਜ ਹਨ। ਪ੍ਰਸ਼ਾਸਨ ਵੱਲੋਂ ਬਣਦਾ ਰੋਲ ਨਹੀਂ ਨਿਭਾਇਆ ਜਾ ਰਿਹਾ ਹੈ। ਨਮੀ ਮਾਪਣ ਵਾਲੀ ਮਸ਼ੀਨ ਕਥਿਤ ਖ਼ਰਾਬ ਹੈ ਜਿਸ ਤੋਂ ਅੱਕ ਕੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਅੱਜ ਰੋਡ ਜਾਮ ਕਰਕੇ ਸਰਕਾਰ ਤੇ ਪ੍ਰਸ਼ਾਸਨ ਦੇ ਖ਼ਿਲਾਫ਼ ਨਾਆਰੇਬਾਜ਼ੀ ਕੀਤੀ ਗਈ।ਇਸ ਮੌਕੇ ਬਿਕਰ ਸਿੰਘ ਹਥੌਆ, ਸਤਿਗੁਰ ਸਿੰਘ ਆਦਿ ਬੁਲਾਰਿਆ ਨੇ ਕਿਹਾ ਕਿ ਮਜ਼ਦੂਰ ਪਿਛਲੇ ਕਈ ਮਹੀਨੇ ਤੋਂ ਲਗਾਤਾਰ ਮੰਡੀਆ ’ਚ ਕੰਮ ਦੀ ਉਡੀਕ ’ਚ ਬੈਠੇ ਹਨ ਪਰ ਝੋਨੇ ਦੀ ਨਮੀ ਦਾ ਬਹਾਨਾ ਲਾ ਕੇ ਪ੍ਰਸ਼ਾਸਨ ਨੇ ਲਿਫਟਿੰਗ ਰੋਕੀ ਹੋਈ ਹੈ। ਪ੍ਰਵਾਸੀ ਮਜ਼ਦੂਰਾਂ ਦਾ ਹੱਦ ਤੋਂ ਜਿਆਦਾ ਬੁਰਾ ਹਾਲ ਹੈ। ਮੰਡੀਆ ’ਚ ਮਜ਼ਦੂਰਾਂ ਲਈ ਕੋਈ ਪਾਣੀ ਦਾ ਪ੍ਰਬੰਧ ਨਹੀਂ ਹੈ।
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਅੰਦਰ ਤਿੰਨ ਕੈਬਨਿਟ ਮੰਤਰੀਆ ਦੇ ਹੋਣ ਦੇ ਬਾਵਜੂਦ ਮਜ਼ਦੂਰਾਂ ਦੀ ਹੋ ਰਹੀ ਬੇਕਦਰੀ ਤੁਰੰਤ ਬੰਦ ਕਰਵਾਈ ਜਾਵੇ। ਨਹੀਂ ਤਾਂ ਕਮੇਟੀ ਵਲੋਂ ਜਲਦੀ ਹੀ ਮਜ਼ਦੂਰਾਂ ਨੂੰ ਲਾਮਬੰਦੀ ਕਰਕੇ ਸੰਘਰਸ਼ ਕੀਤਾ ਜਾਵੇਗਾ। ਐੱਸਡੀਐੱਮ ਸੂਬਾ ਸਿੰਘ ਨੇ ਦੱਸਿਆ ਕਿ ਮਾਰਕੀਟ ਕਮੇਟੀ ਦੇ ਅਧਿਕਾਰੀਆ ਨੂੰ ਮੌਕੇ ’ਤੇ ਭੇਜ ਕੇ ਮਸਲਾ ਹੱਲ ਲਈ ਹਦਾਇਤ ਦਿੱਤੀ ਹੈ।

Advertisement

Advertisement