For the best experience, open
https://m.punjabitribuneonline.com
on your mobile browser.
Advertisement

ਭਾਜਪਾ ਆਗੂਆਂ ਨੂੰ ਕਿਸਾਨਾਂ-ਮਜ਼ਦੂਰਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ

08:05 AM Apr 09, 2024 IST
ਭਾਜਪਾ ਆਗੂਆਂ ਨੂੰ ਕਿਸਾਨਾਂ ਮਜ਼ਦੂਰਾਂ ਨੇ ਕਾਲੀਆਂ ਝੰਡੀਆਂ ਦਿਖਾਈਆਂ
ਭਾਜਪਾ ਆਗੂਆਂ ਖਿਲਾਫ਼ ਕਾਲੀਆਂ ਝੰਡੀਆਂ ਨਾਲ ਵਿਖਾਵਾ ਕਰਦੇ ਹੋਏ ਕਿਸਾਨ-ਮਜ਼ਦੂਰ।
Advertisement

ਗੁਰਬਖਸ਼ਪੁਰੀ,
ਤਰਨ ਤਾਰਨ, 8 ਅਪਰੈਲ
ਇਲਾਕੇ ਦੇ ਪਿੰਡ ਰੈਸ਼ੀਆਣਾ ਦੇ ਮੈਰਿਜ ਪੈਲੇਸ ਵਿਚ ਅੱਜ ਇਕ ਚੋਣ ਰੈਲੀ ਨੂੰ ਸੰਬੋਧਨ ਕਰਨ ਆਏ ਭਾਜਪਾ ਆਗੂਆਂ ਦਾ ਕਿਸਾਨਾਂ-ਮਜ਼ਦੂਰਾਂ ਨੇ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਅਤੇ ਕਿਸਾਨਾਂ-ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨਾ ਮੰਨੇ ਜਾਣ ’ਤੇ ਕੇਂਦਰ ਸਰਕਾਰ ਦੀ ਜ਼ੋਰਦਾਰ ਨਿਖੇਧੀ ਕੀਤੀ| ਇਸ ਮੌਕੇ ਕਿਸੇ ਕਿਸਮ ਦੇ ਤਕਰਾਰ ਤੋਂ ਬਚਾਅ ਕਰਨ ਲਈ ਪ੍ਰਸ਼ਾਸਨ ਵਲੋਂ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਸੀ|
ਅੱਜ ਕੀਤੇ ਜਾਣ ਵਾਲੇ ਇਕੱਠ ਲਈ ਭਾਜਪਾ ਨੇ ਕੋਈ ਪ੍ਰਚਾਰ ਤੱਕ ਨਹੀਂ ਸੀ ਕੀਤਾ ਪਰ ਸਵੇਰ ਵੇਲੇ ਜਿਵੇਂ ਹੀ ਇਲਾਕੇ ਦੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਨੂੰ ਇਸ ਦੀ ਭਿਣਕ ਲੱਗੀ ਤਾਂ ਉਨ੍ਹਾਂ ਦੇਖਦਿਆਂ-ਦੇਖਦਿਆਂ ਹੀ ਪੈਲੇਸ ਦੇ ਬਾਹਰਵਾਰ ਆਦਮੀ-ਔਰਤ ਕਿਸਾਨਾਂ-ਮਜ਼ਦੂਰਾਂ ਦਾ ਭਰਵਾਂ ਇਕੱਠ ਕਰ ਲਿਆ|
ਉਨ੍ਹਾਂ ਕੇਂਦਰ ਸਰਕਾਰ ਦੇ ਨਾਲ ਨਾਲ ਭਾਜਪਾ ਆਗੂਆਂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ| ਜਥੇਬੰਦੀ ਦੇ ਆਗੂ ਫਤਿਹ ਸਿੰਘ ਪਿੱਦੀ, ਹਰਭਿੰਦਰ ਸਿੰਘ ਕੰਗ, ਸੁਖਵਿੰਦਰ ਸਿੰਘ ਦੁਗਲਵਾਲਾ, ਜਲਵਿੰਦਰ ਸਿੰਘ ਰੈਸ਼ੀਆਣਾ ਸਮੇਤ ਹੋਰਨਾਂ ਨੇ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ਼ ਦੇਸ਼ ਦੇ ਸਮੁੱਚੇ ਕਿਸਾਨ-ਮਜ਼ਦੂਰ ਭਾਈਚਾਰੇ ਨੂੰ ਇਕਜੁੱਟ ਹੋਣ ਦਾ ਹੋਕਾ ਦਿੱਤਾ| ਬੁਲਾਰਿਆਂ ਕਿਹਾ ਕਿ ਦੇਸ਼ ਦੀ ਕਿਸਾਨੀ ਨੂੰ ਤਬਾਹੀ ਵੱਲ ਲੈ ਜਾਣ ਵਾਲੀ ਭਾਜਪਾ ਦੀ ਸੋਚ ਕਾਰਨ ਹੀ ਅੱਜ ਦੇਸ਼ ਭਰ ਵਿੱਚ ਕਿਸਾਨ ਮਜ਼ਦੂਰ ਖੇਤੀ ਕਿੱਤੇ ਤੋਂ ਬਾਹਰ ਕੀਤੇ ਜਾ ਰਹੇ ਹਨ, ਭਾਜਪਾ ਤੇ ਮੋਦੀ ਦਾ ਏਜੰਡਾ ਦੇਸ਼ ਦੇ ਕੁਦਰਤੀ ਸੋਮਿਆਂ ਤੇ ਕਾਰਬੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣਾ ਹੈ| ਇਸ ਦੇ ਚਲਦਿਆਂ ਭਾਜਪਾ ਆਗੂਆਂ ਨੇ ਇਕੱਠ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ|

Advertisement

Advertisement
Author Image

joginder kumar

View all posts

Advertisement
Advertisement
×