ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਰਕਾਰ ਦੀ ਢਿੱਲਮੱਠ ਕਾਰਨ ਕਿਸਾਨੀ ਦਾ ਨੁਕਸਾਨ ਹੋਇਆ: ਰਾਜਾ ਵੜਿੰਗ

07:47 AM Jul 13, 2023 IST
ਪਿੰਡ ਰਾਣਵਾਂ ਵਿੱਚ ਕਿਸਾਨਾਂ ਨਾਲ ਗੱਲਬਾਤ ਕਰਦੇ ਹੋਏ ਰਾਜਾ ਵੜਿੰਗ।

ਨਿੱਜੀ ਪੱਤਰ ਪ੍ਰੇਰਕ
ਖਮਾਣੋਂ/ਫਤਹਿਗੜ੍ਹ ਸਾਹਬਿ, 12 ਜੁਲਾਈ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨਾਲ ਫਤਹਿਗੜ੍ਹ ਸਾਹਬਿ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਪੁੱਜੇ। ਉਨ੍ਹਾਂ ਨਜ਼ਦੀਕੀ ਪਿੰਡ ਰਾਣਵਾਂ ਵਿੱਚ ਪ੍ਰਭਾਵਿਤ ਕਿਸਾਨਾਂ ਅਤੇ ਹੋਰ ਲੋਕਾਂ ਨਾਲ ਗੱਲਬਾਤ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਕੁਦਰਤੀ ਆਫ਼ਤ ਵਿਚ ਕਿਸੇ ਦਾ ਕੋਈ ਕਸੂਰ ਨਹੀਂ ਹੈ ਪਰ ਸਰਕਾਰ ਨੂੰ ਇਸ ਆਫ਼ਤ ਨਾਲ ਨਜਿੱਠਣ ਲਈ ਪਹਿਲਾਂ ਤੋਂ ਹੀ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਸਨ ਅਤੇ ਸਰਕਾਰ ਦੇ ਅਵੇਸਲੇਪਣ ਕਾਰਨ ਅੱਜ ਪੰਜਾਬ ਵਿੱਚ ਕਿਸਾਨੀ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਕਿਸਾਨਾਂ ਦੀ ਫ਼ਸਲ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਅਣਗਹਿਲੀ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ ਜਾਵੇਗਾ। ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਸਰਕਾਰ ਤੁਰੰਤ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਅਤੇ ਹੋਰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ। ਇਸੇ ਤਰ੍ਹਾਂ ਕਾਂਗਰਸੀ ਪ੍ਰਧਾਨ ਤੇ ਲੋਕ ਸਭਾ ਮੈਂਬਰ ਨੇ ਵਿਸ਼ਵਕਰਮਾ ਕਲੋਨੀ ਸਰਹਿੰਦ, ਬਲਾਕ ਖੇੜਾ ਦੇ ਪਿੰਡ ਦੁਭਾਲੀ ਆਦਿ ਥਾਵਾਂ ’ਤੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਲੋਕਾਂ ਦੀ ਕੋਈ ਵੀ ਮਦਦ ਨਹੀਂ ਕੀਤੀ ਜਾ ਰਹੀ।

Advertisement

Advertisement
Tags :
‘ਰਾਜਾਸਰਕਾਰਹੋਇਆਕਾਰਨਕਿਸਾਨੀਢਿੱਲਮੱਠਨੁਕਸਾਨ,ਵੜਿੰਗ
Advertisement