ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਨੇ ਟੌਲ ਪਲਾਜ਼ੇ ਮੁਫ਼ਤ ਕਰਾਏਮੁਆਵਜ਼ੇ ਦੀ ਮੰਗ

06:51 AM Oct 09, 2023 IST
ਅਜ਼ੀਜ਼ਪੁਰ ਟੌਲ ਪਲਾਜ਼ੇ ’ਤੇ ਪ੍ਰਦਰਸ਼ਨ ਕਰਦੇ ਹੋਏ ਕਿਸਾਨ।

ਕਰਮਜੀਤ ਸਿੰਘ ਚਿੱਲਾ
ਬਨੂੜ, 8 ਅਕਤੂਬਰ
ਕਿਸਾਨ ਯੂਨੀਅਨ ਚੜੂਨੀ ਵੱਲੋਂ ਪੰਜਾਬ ਵਿੱਚ ਪਿਛਲੇ ਦਨਿੀਂ ਆਏ ਹੜ੍ਹਾਂ ਅਤੇ ਬਾਰਿਸ਼ਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਵਿਰੁੱਧ ਅੱਜ ਸੂਬੇ ਭਰ ਵਿੱਚ ਟੌਲ ਪਲਾਜ਼ੇ ਮੁਫ਼ਤ ਕਰਵਾਏ ਗਏ। ਇਸੇ ਸੱਦੇ ਅਧੀਨ ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਕੌਮੀ ਮਾਰਗ ’ਤੇ ਪੈਂਦੇ ਪਿੰਡ ਅਜ਼ੀਜ਼ਪੁਰ ਦਾ ਟੌਲ ਪਲਾਜ਼ਾ ਛੇ ਘੰਟੇ ਲਈ ਮੁਫ਼ਤ ਕਰਾਇਆ ਗਿਆ। ਇਸ ਦੌਰਾਨ ਸਾਰੇ ਵਾਹਨ ਬਿਨਾ ਟੌਲ ਪਰਚੀ ਦੇ ਲੰਘਾਏ ਗਏ। ਰਾਹਗੀਰਾਂ ਨੇ ਵੀ ਇਸ ਮੌਕੇ ਟੌਲ ਪਲਾਜ਼ੇ ’ਤੇ ਧਰਨਾ ਲਾਈ ਬੈਠੇ ਕਿਸਾਨਾਂ ਦਾ ਸਾਥ ਦਿੱਤਾ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦਿਆਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਸਵੇਰੇ ਸਹੀ ਦਸ ਵਜੇ ਕਿਸਾਨ ਯੂਨੀਅਨ ਚੜੂਨੀ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਨੰਬਰਦਾਰ ਸਤਨਾਮ ਸਿੰਘ ਸੱਤਾ ਖਲੌਰ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਟੌਲ ਪਲਾਜ਼ੇ ’ਤੇ ਪਹੁੰਚੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਮੁਰਗੀ ਮਰੀ ਦਾ ਵੀ ਪੈਸਾ ਦੇਣ ਦਾ ਐਲਾਨ ਕਰਨ ਵਾਲੇ ਭਗਵੰਤ ਮਾਨ ਨੇ ਕਿਸਾਨਾਂ ਦੇ ਨੁਕਸਾਨ ਦਾ ਹਾਲੇ ਤੱਕ ਨਵੇਂ ਪੈਸੇ ਦਾ ਵੀ ਮੁਆਵਜ਼ਾ ਨਹੀਂ ਦਿੱਤਾ। ਉਨ੍ਹਾਂ ਮੁਆਵਜ਼ਾ ਨਾ ਮਿਲਣ ਦੀ ਸੂਰਤ ਵਿੱਚ ਸੰਘਰਸ਼ ਨੂੰ ਤਿੱਖਾ ਕਰਨ ਦਾ ਐਲਾਨ ਕੀਤਾ।
ਰੂਪਨਗਰ (ਜਗਮੋਹਨ ਸਿੰਘ): ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੀ ਜ਼ਿਲ੍ਹਾ ਰੂਪਨਗਰ ਇਕਾਈ ਵੱਲੋਂ ਪ੍ਰਧਾਨ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਸੋਲਖੀਆਂ ਟੌਲ ਪਲਾਜ਼ਾ ’ਤੇ ਵਾਹਨਾਂ ਨੂੰ ਟੌਲ ਮੁਕਤ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਦਨਿੀਂ ਬਰਸਾਤ ਦੌਰਾਨ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਕਈ-ਕਈ ਫੁੱਟ ਤੱਕ ਨਦੀਆਂ ਤੇ ਨਾ‌ਲਿਆਂ ਦਾ ਮਲਬਾ ਜਮ੍ਹਾਂ ਹੋ ਗਿਆ ਹੈ ਤੇ ਪਹਿਲਾਂ ਹੀ ਕਰਜ਼ੇ ਦੇ ਝੰਬੇ ਕਿਸਾਨਾਂ ਵੱਲੋਂ ਦੋ-ਦੋ ਵਾਰ ਬੀਜੀ ਗਈ ਝੋਨੇ ਦੀ ਫਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ ਪਰ ਸਰਕਾਰ ਵੱਲੋਂ ਕਿਸਾਨਾਂ ਨੂੰ ਇਸ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਜ਼ਮੀਨਾਂ ਵਿੱਚ ਆਏ ਮਲਬੇ ਨੂੰ ਸਾਫ ਕਰਵਾਉਣ ਲਈ ਕਿਸਾਨਾਂ ਦੀ ਤੁਰੰਤ ਆਰਥਿਕ ਮਦਦ ਕੀਤੀ ਜਾਵੇ ਤੇ ਕਿਸਾਨਾਂ ਨੂੰ ਫਸਲਾਂ ਦੇ ਖ਼ਰਾਬੇ ਦਾ ਤੁਰੰਤ ਮੁਆਵਜ਼ਾ ਦਿੱਤਾ ਜਾਵੇ।

Advertisement

ਅਜ਼ੀਜ਼ਪੁਰ ਟੌਲ ਪਲਾਜ਼ਾ ਨੂੰ ਪੰਜ ਤੋਂ ਸੱਤ ਲੱਖ ਦਾ ਪਿਆ ਘਾਟਾ
ਟੌਲ ਪਲਾਜ਼ਾ ਚਲਾ ਰਹੀ ਕੰਪਨੀ ਦੇ ਮੈਨੇਜਰ ਰਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਨੂੰ ਅੱਜ ਦੇ ਧਰਨੇ ਨਾਲ ਪੰਜ ਤੋਂ ਸੱਤ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਨੁਕਸਾਨ ਕੰਪਨੀ ਦਾ ਹੋਇਆ ਹੈ ਤੇ ਸਰਕਾਰ ਨਾਲ ਇਸ ਦਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਿਟੀ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।

ਕੌਮੀ ਮਾਰਗ ਦੀ ਤਰਸਯੋਗ ਹਾਲਤ ਵਿਰੁੱਧ ਵੀ ਕੀਤਾ ਪ੍ਰਦਰਸ਼ਨ
ਟੌਲ ਪਲਾਜ਼ੇ ਉੱਤੇ ਲੱਗੇ ਧਰਨੇ ਦੌਰਾਨ ਟੌਲ ਅਧੀਨ ਪੈਂਦੀ ਸੜਕ ਦੀ ਖਸਤਾ ਹਾਲਤ, ਟੌਲ ਉੱਤੇ ਲੋੜੀਂਦੀਆਂ ਸੇਵਾਵਾਂ ਦੀ ਅਣਹੋਂਦ, ਸੜਕ ਦੀ ਸਫ਼ਾਈ ਦੇ ਮੰਦੇ ਹਾਲ, ਸਟਰੀਟ ਲਾਈਟਾਂ ਬੰਦ ਰਹਿਣ ਵਿਰੁੱਧ ਵੀ ਪ੍ਰਦਰਸ਼ਨ ਕੀਤਾ ਗਿਆ। ਇਲਾਕਾ ਵਾਸੀਆਂ ਨੇ ਟੌਲ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਟੌਲ ਵਸੂਲਣ ਦੇ ਬਾਵਜੂਦ ਉਕਤ ਸਹੂਲਤਾਂ ਮੁਹੱਈਆ ਨਾ ਕਰਾਈਆਂ ਗਈਆਂ ਤਾਂ ਉਹ ਇੱਥੇ ਮੁੜ ਧਰਨਾ ਲਾਉਣ ਤੋਂ ਗੁਰੇਜ਼ ਨਹੀਂ ਕਰਨਗੇ।

Advertisement

Advertisement