ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਰਡੀਨੈਂਸਾਂ ਵਿਰੁੱਧ ਕਿਸਾਨਾਂ ਵੱਲੋਂ ਰੋਸ ਮਾਰਚ

08:22 AM Aug 20, 2020 IST

ਪੱਤਰ ਪ੍ਰੇਰਕ
ਅਜਨਾਲਾ, 19 ਅਗਸਤ

Advertisement

ਕਿਰਤੀ ਕਿਸਾਨ ਯੂਨੀਅਨ ਪੰਜਾਬ ਨੇ ਖੇਤੀ ਵਿਰੋਧੀ ਆਰਡੀਨੈਂਸਾਂ ਦੇ ਵਿਰੋਧ ਵਿੱਚ ਅਤੇ ਸਾਲ 2020 ਬਿਜਲੀ ਸੋਧ ਬਿੱਲ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਯੂਨੀਅਨ ਦੇ ਸੂਬਾਈ ਪ੍ਰਧਾਨ ਦਤਾਰ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਕਿਸਾਨਾਂ ਨੂੰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਬਾਰੇ ਜਾਗਰੂਕ ਕਰਨ ਵਾਸਤੇ ਰੋਸ ਮਾਰਚ ਕੀਤਾ। ਇਸ ਮੌਕੇ ਵਿਜੇ ਸ਼ਾਹ ਧਾਰੀਵਾਲ, ਗੁਰਵਿੰਦਰ ਸਿੰਘ, ਬਿਕਰਮਜੀਤ ਸਿੰਘ, ਸੁਖਦੇਵ ਸਿੰਘ ਡੱਬਰ, ਲੱਖਾ ਸਿੰਘ, ਹਰਭਜਨ ਸਿੰਘ, ਅਨੂਪ ਸਿੰਘ ਆਦਿ ਹਾਜ਼ਰ ਸਨ।

ਭਿੱਖੀਵਿੰਡ (ਨਰਿੰਦਰ ਸਿੰਘ): ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਬਲਾਕ ਵਲਟੋਹਾ ਦੀ ਮੀਟਿੰਗ ਮੁਖਤਾਰ ਸਿੰਘ ਤਲਵੰਡੀ ਅਤੇ ਰਤਨ ਸਿੰਘ ਮੱਦਰ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਛੋਟੇ ਅਤੇ ਦਰਮਿਆਨੇ ਕਿਸਾਨਾਂ ਤੋਂ ਜ਼ਮੀਨਾਂ ਖੋਹਣ ਲਈ ਫ਼ਸਲਾਂ ਨੂੰ ਤਬਾਹ ਕਰਨ ਵਾਲੇ ਆਰਡੀਨੈਂਸ ਲਿਆਂਦੇ ਗਏ ਹਨ। ਇਨ੍ਹਾਂ ਦੇ ਵਿਰੋਧ ’ਚ 21 ਅਗਸਤ ਨੂੰ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ।

Advertisement

ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਬਿਜਲੀ ਕਾਮਿਆਂ ਵੱਲੋਂ ਰੋਸ ਪ੍ਰਦਰਸ਼ਨ

ਗੁਰਦਾਸਪੁਰ (ਜਤਿੰਦਰ ਬੈਂਸ): ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੱਦੇ ‘ਤੇ ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ (ਏਟਕ) ਦੇ ਮੈਂਬਰਾਂ ਨੇ ਆਗੂ ਬਲਵਿੰਦਰ ਪਾਲ ਦੀ ਅਗਵਾਈ ਹੇਠ ਸ਼ਹਿਰੀ ਸਬ ਡਿਵੀਜ਼ਨ ਗੁਰਦਾਸਪੁਰ ਵਿੱਚ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਖਿਲਾਫ ਰੋਸ ਪ੍ਰਦਰਸ਼ਨ ਕੀਤਾ।ਇਸ ਮੌਕੇ ਏਟਕ ਦੇ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਉਦੀਪੁਰ ਲਖਵਿੰਦਰ ਸਿੰਘ, ਗੁਰਪਿੰਦਰ ਸਿੰਘ, ਨਰਿੰਦਰ ਸਿੰਘ ਸੋਹਲ, ਹਰਦੀਪ ਸਿੰਘ ਨੇ ਵੀ ਸੰਬੋਧਨ ਕੀਤਾ।

ਬਲਾਚੌਰ,(ਗੁਰਦੇਵ ਸਿੰਘ ਗਹੂੰਣ): ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਪਾਵਰਕੌਮ ਦੇ ਮੁਲਾਜ਼ਮਾਂ ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ । ਪਾਵਰਕੌਮ ਸਬ ਡਵੀਜ਼ਨ ਬਲਾਚੌਰ-1 ਅਤੇ ਬਲਾਚੌਰ-2 ਦੇ ਮੁਲਾਜ਼ਮਾਂ ਵਲੋਂ ਪਾਵਰਕੌਮ ਦਫਤਰ ਦੇ ਮੁੱਖ ਗੇਟ ਅੱਗੇ ਇਕੱਠੇ ਹੋ ਕੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ਜਥੇਬੰਦੀ ਦੇ ਆਗੂ ਇੰਜੀਨੀਅਰ ਮੋਹਨ ਸਿੰਘ ਜੇ.ਈ., ਇੰਜੀਨੀਅਰ ਅਮਰੀਕ ਸਿੰਘ ਜੇ.ਈ., ਇੰਜੀਨੀਅਰ ਬਲਜੀਤ ਰਾਮ ਜੇ.ਈ., ਪ੍ਰਧਾਨ ਅਮਰੀਕ ਸਿੰਘ, ਸੰਤੋਖ ਸਿੰਘ, ਕਰਨੈਲ ਸਿੰਘ, ਸਤਨਾਮ ਸਿੰਘ, ਇਕਬਾਲ ਸਿੰਘਅਤੇ ਰਾਜਿੰਦਰ ਕੌਰ ਆਦਿ ਆਗੂਆਂ ਨੇ ਸੰਬੋਧਨ ਕੀਤਾ।

Advertisement
Tags :
ਆਰਡੀਨੈਂਸਾਂਕਿਸਾਨਾਂਮਾਰਚਵੱਲੋਂਵਿਰੁੱਧ