ਕਿਸਾਨਾਂ ਵੱਲੋਂ ਟਰੈਕਟਰ ਮਾਰਚ ਬਾਰੇ ਮੀਟਿੰਗ
10:00 AM Aug 14, 2024 IST
Advertisement
ਭਵਾਨੀਗੜ੍ਹ:
Advertisement
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ) ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਵੱਲੋਂ ਬਲਾਕ ਦੇ ਪਿੰਡਾਂ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਪਿੰਡ ਕਾਕੜਾ ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ, ਬਲਾਕ ਪ੍ਰਧਾਨ ਕਰਨੈਲ ਸਿੰਘ ਕਾਕੜਾ, ਆਜ਼ਾਦ ਜਥੇਬੰਦੀ ਦੇ ਆਗੂ ਬਲਵਿੰਦਰ ਸਿੰਘ ਲੱਖੇਵਾਲ ਅਤੇ ਕੁਲਦੀਪ ਸਿੰਘ ਮੁਨਸ਼ੀਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਕਿਸਾਨ ਮੋਰਚੇ ਦੌਰਾਨ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਤੋਂ ਮੁਨਕਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਖਿਲਾਫ 15 ਅਗਸਤ ਨੂੰ ਪਿੰਡਾਂ ਵਿੱਚ ਟਰੈਕਟਰ ਮਾਰਚ ਕਰਨ ਉਪਰੰਤ ਐੱਸਡੀਐੱਮ ਭਵਾਨੀਗੜ੍ਹ ਦੇ ਦਫ਼ਤਰ ਅੱਗੇ ਕਾਲੇ ਕਾਨੂੰਨਾਂ ਦਾ ਪੁਤਲਾ ਫੂਕਿਆ ਜਾਵੇਗਾ। -ਪੱਤਰ ਪ੍ਰੇਰਕ
Advertisement
Advertisement