ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੰਡੀਗੜ੍ਹ ਵਿੱਚ ਜੀਐੱਮ ਫ਼ਸਲਾਂ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨ ਸੰਮੇਲਨ

08:02 AM Aug 23, 2024 IST
ਚੰਡੀਗੜ੍ਹ ਵਿੱਚ ਕਿਸਾਨ ਸੰਮੇਲਨ ਦੌਰਾਨ ਸੰਬੋਧਨ ਕਰਦੇ ਹੋਏ ਦਵਿੰਦਰ ਸ਼ਰਮਾ। -ਫੋਟੋ: ਪਰਦੀਪ ਤਿਵਾੜੀ

ਆਤਿਸ਼ ਗੁਪਤਾ
ਚੰਡੀਗੜ੍ਹ, 22 ਅਗਸਤ
ਦੇਸ਼ ਵਿੱਚ ਫ਼ਸਲਾਂ ਦੀ ਜੈਨੇਟਿਕ ਮੋਡੀਫਿਕੇਸ਼ਨ (ਜੀਐੱਮ) ਸਬੰਧੀ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਕੌਮੀ ਸੰਮੇਲਨ ਕਰਵਾਇਆ ਗਿਆ ਜਿਸ ਵਿੱਚ ਦੇਸ਼ ਦੇ 18 ਸੂਬਿਆਂ ਤੋਂ 90 ਦੇ ਕਰੀਬ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਖੇਤੀਬਾੜੀ ਮਾਹਿਰ ਸ਼ਾਮਲ ਹੋਏ। ਮਾਹਿਰਾਂ ਨੇ ਫ਼ਸਲਾਂ ਦੇ ‘ਜੈਨੇਟਿਕਲੀ ਮੋਡੀਫਿਕੇਸ਼ਨ’ ਨਾਲ ਵਾਤਾਵਰਨ, ਵਸਤੂਆਂ ਦੇ ਵਪਾਰ, ਖੇਤੀਬਾੜੀ ਵਿਭਿੰਨਤਾ ਅਤੇ ਮਨੁੱਖੀ ਅਤੇ ਜਾਨਵਰਾਂ ਦੀ ਸਿਹਤ ’ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਵਿਚਾਰ-ਚਰਚਾ ਕੀਤੀ। ਇਸ ਮੌਕੇ ਦੇਸ਼ ਭਰ ਤੋਂ ਆਏ ਕਿਸਾਨਾਂ ਨੇ ਸਾਂਝੇ ਤੌਰ ’ਤੇ ਫ਼ਸਲਾਂ ਦੇ ਜੈਨੇਟਿਕ ਮੋਡੀਫਿਕੇਸ਼ਨ ਦਾ ਵਿਰੋਧ ਕੀਤਾ ਅਤੇ ਇਸ ਬਾਰੇ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦਾ ਫੈਸਲਾ ਲਿਆ।
ਖੇਤੀ ਮਾਹਿਰ ਦਵਿੰਦਰ ਸ਼ਰਮਾ ਨੇ ਕਿਹਾ ਕਿ ਅੱਜ ਸੰਮੇਲਨ ਵਿੱਚ ਦੇਸ਼ ਭਰ ਤੋਂ ਕਿਸਾਨ ਆਗੂ ਸ਼ਾਮਲ ਹੋਏ ਹਨ। ਜਿਨ੍ਹਾਂ ਨੇ ਇਕਮਤ ਹੋ ਕੇ ਫੈਸਲਾ ਲਿਆ ਕਿ ਜੀਐਮ ਫ਼ਸਲਾਂ ਨੂੰ ਉਗਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਹੈ। “ਇਹ ਸਿਰਫ ਵਾਤਾਵਰਨ ਹੀ ਨਹੀਂ, ਸਗੋਂ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਮਨੁੱਖੀ ਅਤੇ ਜਾਨਵਰਾਂ ਦੀ ਸਿਹਤ ਵੀ ਇਨ੍ਹਾਂ ਜੀਐੱਮ ਫਸਲਾਂ ਨਾਲ ਪ੍ਰਭਾਵਿਤ ਹੁੰਦੀ ਹੈ।’’
ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਬੀਟੀ. ਕਪਾਹ ਦੀ ਅਸਫਲਤਾ ਬਾਰੇ ਚਾਣਨਾ ਪਾਇਆ। ਉਨ੍ਹਾਂ ਕਿਹਾ ਕਿ ਘਰੇਲੂ ਪਸ਼ੂ ਵੀ ਬੀਟੀ ਕਪਾਹ ਦੇ ਖੇਤਾਂ ਵਿੱਚ ਜਾਣ ਤੋਂ ਪਰਹੇਜ਼ ਕਰਦੇ ਹਨ। ਉਨ੍ਹਾਂ ਮੌਜੂਦਾ ਸਮੇਂ ਵਿੱਚ ਜੈਵਿਕ ਖੇਤੀ ਦੀ ਲੋੜ ’ਤੇ ਜ਼ੋਰ ਦਿੱਤਾ। ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਬੇਸ਼ੱਕ ਜੀਐਮ ਫਸਲਾਂ ਦੇ ਫੀਲਡ ਟਰਾਇਲ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪਰ ਹਰਿਆਣਾ ਵਿੱਚ ਕਿਸਾਨਾਂ ਨੇ ਫਸਲਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਅਜਿਹੇ ਖੇਤਾਂ ਨੂੰ ਸਾੜ ਦਿੱਤਾ ਹੈ। ਕਿਸਾਨ ਆਗੂਆਂ ਕਵਿਤਾ ਅਤੇ ਕੇਟੀ ਗੰਗਾਧਰ ਨੇ ਕਿਹਾ ਕਿ ਮੌਜੂਦਾ ਸਰਕਾਰ ਨੂੰ ਜੀਐਮ ਫਸਲਾਂ ਬਾਰੇ ਕੌਮੀ ਨੀਤੀ ਬਣਾਉਣ ਤੋਂ ਪਹਿਲਾਂ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸਾਰਿਆਂ ਨੂੰ ਜੀਵ ਸੁਰੱਖਿਆ ਨੀਤੀ ਦੀ ਲੋੜ ਹੈ, ਨਾ ਕਿ ਜੀਐਮ ਫਸਲਾਂ ਬਾਰੇ ਇੱਕ ਨੀਤੀ ਬਨਾਉਣ ਦੀ। ਇਸ ਮੌਕੇ ਦੇਸ਼ ਭਰ ਤੋਂ ਆਏ ਕਿਸਾਨਾਂ ਨੇ ਆਪੋ-ਆਪਣੇ ਵਿਚਾਰ ਪੇਸ਼ ਕੀਤੇ।

Advertisement

Advertisement