ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵਦੀਪ ਦੀ ਰਿਹਾਈ ਲਈ ਕਿਸਾਨਾਂ ਦੀ ਮੀਟਿੰਗ ਅੱਜ

06:15 AM Jul 06, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 5 ਜੁਲਾਈ
ਨੌਜਵਾਨ ਕਿਸਾਨ ਨੇਤਾ ਨਵਦੀਪ ਸਿੰਘ ਜਲਬੇੜਾ ਨੂੰ ਜੇਲ੍ਹ ਵਿਚੋਂ ਰਿਹਾਅ ਕਰਾਉਣ ਦੀ ਰਣਨੀਤੀ ਬਣਾਉਣ ਲਈ ਸ਼ੰਭੂ ਬਾਰਡਰ ਤੇ ਬੈਠੇ ਕਿਸਾਨਾਂ ਨੇ ਭਲਕੇ 6 ਜੁਲਾਈ ਨੂੰ ਸਵੇਰੇ 10 ਵਜੇ ਬਲਾਣਾ ਦੇ ਅੰਟਾਲ ਪੱਟੀ ਗੁਰਦੁਆਰੇ ਵਿਚ ਮੀਟਿੰਗ ਰੱਖੀ ਹੈ ਜਿਸ ਵਿਚ ਕਿਸਾਨ ਨੇਤਾ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਕੌਮੀ ਪ੍ਰਧਾਨ ਅਮਰਜੀਤ ਸਿੰਘ ਮੌਹੜੀ ਸਮੇਤ ਹਰਿਆਣਾ ਅਤੇ ਪੰਜਾਬ ਦੇ ਵੱਖ ਵੱਖ ਸੰਗਠਨਾਂ ਨਾਲ ਜੁੜੇ ਕਿਸਾਨ ਪਹੁੰਚ ਰਹੇ ਹਨ। ਦੱਸ ਦੇਈਏ ਕਿ ਨਵਦੀਪ ਨੂੰ ਰਿਹਾਅ ਕਰਾਉਣ ਲਈ ਕਿਸਾਨਾਂ ਨੇ 17 ਜੁਲਾਈ ਨੂੰ ਅੰਬਾਲਾ ਦੇ ਐਸ.ਪੀ ਦਫ਼ਤਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੋਇਆ ਹੈ ਅਤੇ ਮੀਟਿੰਗ ਵਿਚ ਘਿਰਾਓ ਬਾਰੇ ਰਣਨੀਤੀ ਬਣਾਉਣ ਦੇ ਨਾਲ ਨਾਲ ਡਿਊਟੀਆਂ ਵੀ ਲਾਈਆਂ ਜਾਣੀਆਂ ਹਨ।

Advertisement

Advertisement